ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਕਿਹਾ ਕਿ ਜਲਦੀ ਪੰਜਾਬ ਸਰਕਾਰ 1377 ਹੋਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਜਾ ਰਹੀ ਹੈ ਇਨ੍ਹਾਂ ਸਕੂਲਾਂ ਦੀ ਡਿਜੀਟਾਈਜੇਸ਼ਨ `ਤੇ 357.74 ਕਰੋੜ ਰੁਪਏ ਖਰਚੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 7,823 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕੁੱਲ 19130 ਸਰਕਾਰੀ ਸਕੂਲਾਂ ਚੋਂ 41 ਫੀਸਦੀ ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਟੀਚਾ ਮਿੱਥਿਆ ਹੈ।

ਕਿਸਾਨਾਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਮੋਦੀ? ਭਗਵੰਤ ਮਾਨ ਦੇ ਤਿੱਖੇ ਨਿਸ਼ਾਨੇ

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੁੱਲ 1377 ਸਕੂਲਾਂ ਚੋਂ 817 ਪੇਂਡੂ ਖੇਤਰਾਂ ਅਤੇ 560 ਰਾਜ ਦੇ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ, ਜਿੱਥੇ ਸਿੱਖਿਆ ਵਿਭਾਗ ਨੇ ਕ੍ਰਮਵਾਰ 209.77 ਕਰੋੜ ਰੁਪਏ ਅਤੇ 147.56 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਚੋਂ 605 ਪ੍ਰਾਇਮਰੀ ਸਕੂਲ, 80 ਮਿਡਲ, 159 ਹਾਈ ਸਕੂਲ ਅਤੇ ਬਾਕੀ 533 ਸੀਨੀਅਰ ਸੈਕੰਡਰੀ ਸਕੂਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 1377 ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਇਸ ਵਿੱਤੀ ਸਾਲ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।

ਸਿੰਗਲਾ ਨੇ ਦੱਸਿਆ ਕਿ ਅਪਗ੍ਰੇਡੇਸ਼ਨ ਪ੍ਰਕਿਰਿਆ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਵਾਧੂ ਕਲਾਸਰੂਮ, ਸੰਗਠਿਤ ਸਾਇੰਸ ਲੈਬਾਂ, ਲਾਇਬ੍ਰੇਰੀਆਂ, ਡਿਊਲ ਡੈਸਕ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ-ਵੱਖਰੇ ਪਖਾਨੇ, ਪੀਣ ਯੋਗ ਪਾਣੀ ਦੀ ਸੁਵਿਧਾ, ਉੱਚੀਆਂ ਚਾਰਦਿਵਾਰੀਆਂ, ਗਰੀਨ ਬੋਰਡ, ਪ੍ਰੋਜੈਕਟਰਾਂ, ਮਿਡ-ਡੇਅ-ਮੀਲ ਲਈ ਖਾਣਾ ਖਾਣ ਵਾਲੀ ਥਾਂ ਅਤੇ ਕਲਰ ਕੋਡਿੰਗ ਵਰਗੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਲਈ ਲੋੜੀਂਦੇ ਕੰਮਾਂ ਲਈ ਵਿਸ਼ੇਸ਼ ਮੁਰੰਮਤ ਅਤੇ ਰੱਖ-ਰਖਾਅ ਦਾ ਬਜਟ ਵੀ ਰੱਖਿਆ ਜਾਵੇਗਾ।

Farmer Protest Update: ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨ ਨੂੰ ਰੱਦ ਕੀਤਾ ਜਾਵੇ, ਨਹੀਂ ਤਾਂ ਅੰਦੋਲਨ ਜਾਰੀ ਰਹੇਗਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI