ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਿੱਖਿਆ ਵਿਭਾਗ ਵਿੱਚ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਇਸ਼ਤਿਹਾਰ ਰਾਹੀਂ ਦਿੱਤੀ ਗਈ ਹੈ। ਇਸ਼ਤਿਹਾਰ ਮੁਤਾਬਕ ਸਿੱਖਿਆ ਵਿਭਾਗ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 10,880 ਅਸਾਮੀਆਂ 'ਤੇ ਆਉਣ ਵਾਲੇ ਸਮੇਂ ਵਿੱਚ ਭਰਤੀ ਕੀਤੀ ਜਾਣੀ ਹੈ।


ਇਸ ਖ਼ਬਰ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਜੋ ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਹਤ ਵਿਭਾਗ ਵਿੱਚ 3400 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਯਾਨੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਈ ਸਰਕਾਰੀ ਨੌਕਰੀਆਂ ਨਿਕਲਣ ਵਾਲੀਆਂ ਹਨ।


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਵਿਭਾਗਾਂ ਨਾਲ ਕਈ ਮੀਟਿੰਗਾਂ ਕੀਤੀਆਂ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪ੍ਰਾਇਮਰੀ ਸਕੂਲਾਂ ਵਿੱਚ ਦੋ ਹਜ਼ਾਰ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।


ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ ਤਹਿਤ ਭਰਤੀ ਕੀਤੇ ਗਏ ਲਗਪਗ 1,000 ਹੈੱਡਮਾਸਟਰਾਂ ਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਵੀ ਸਵੀਕਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖਾਹ ਦਾ ਰਾਜ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਨ ਸਰਕਾਰੀ ਖਜ਼ਾਨੇ 'ਤੇ ਕਰੀਬ 3.20 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸੂਬੇ ਵਿੱਚ ਜਲਦੀ ਹੀ ਦੋ ਮੈਡੀਕਲ ਕਾਲਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ।



ਇਹ ਵੀ ਪੜ੍ਹੋ: ਰਸਾਇਣਕ ਖਾਦਾਂ ਕਰਕੇ ਦੋਸਤ ਦੀ ਮੌਤ ਨੇ ਦਿੱਤਾ ਜ਼ਿੰਦਗੀ ਦਾ ਮਕਸਦ, ਬੈਂਕ ਦੀ ਨੌਕਰੀ ਛੱਡ ਆਰਗੈਨਿਕ ਖੇਤੀ ਲਈ ਡਟਿਆ ਸਖ਼ਸ਼


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904


Education Loan Information:

Calculate Education Loan EMI