ਪੜਚੋਲ ਕਰੋ

Punjab Government: ਰੋਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੋਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਮ ਸ਼ੰਕਰ ਜਿੰਪਾ

ਰੋਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੋਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਮ ਸ਼ੰਕਰ ਜਿੰਪਾਉਦਯੋਗ-ਪੱਖੀ ਮਾਹੌਲ ਸਿਰਜਣ ਤੋਂ ਇਲਾਵਾ ਸਿੱਖਿਆ ਨੂੰ ਬਣਾਇਆ ਜਾਵੇਗਾ ਰੋਜ਼ਗਾਰਮੁਖੀ: ਮਾਲ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਲਈ ਸੂਬੇ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਅਤੇ ਨੌਕਰੀ ਲਈ ਉਨ੍ਹਾਂ ਨੂੰ ਹੋਰ ਮੁਲਕਾਂ ਵੱਲ ਨਾ ਦੇਖਣਾ ਪਵੇ। ਜਿੰਪਾ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਐਨਜੀਓ ਕਰਾਸ ਹੌਰਾਈਜ਼ਨ ਦੇ ਸਹਿਯੋਗ ਨਾਲ "ਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ" ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਨ ਪਹੁੰਚੇ।

ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੀ ਆੜ ‘ਚ ਹੋ ਰਹੀ ਮਾਨਵੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਛੱਡਕੇ ਵਿਦੇਸ਼ ਨਾ ਜਾਣਾ ਪਵੇ। ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਰੋਜ਼ਗਾਰਮੁਖੀ ਬਣਾਉਣ ਦੇ ਨਾਲ-ਨਾਲ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਵੀ ਸਿਰਜਿਆ ਜਾਵੇਗਾ। ਅਸੀਂ ਸੂਬੇ ਵਿੱਚ ਅਜਿਹਾ ਪ੍ਰਬੰਧ ਸਥਾਪਤ ਕਰਾਂਗੇ ਕਿ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨ ਖੁਦ ਪੰਜਾਬ ਪਰਤਣ ਲਈ ਅੱਗੇ ਆਉਣਗੇ।- ਬ੍ਰਮ ਸ਼ੰਕਰ ਜਿੰਪਾ, ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ, ਪੰਜਾਬ

ਸੂਬੇ ਦੇ ਭੋਲੇ-ਭਾਲੇ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਲੋਕਾਂ ਤੋਂ ਸੁਝਾਅ ਮੰਗਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਤਲਾਸ਼ਣ ਲਈ ਉਹ ਉਚੇਰੇ ਪੱਧਰ ‘ਤੇ ਵਿਚਾਰ ਕਰਨਗੇ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਹਮੇਸ਼ਾ ਕਾਨੂੰਨੀ ਰਸਤਾ ਹੀ ਅਖ਼ਤਿਆਰ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਦੋਆਬਾ ਸੂਬੇ ਦੇ ਸਭ ਤੋਂ ਵੱਧ ਪ੍ਰਗਤੀਸ਼ੀਲ ਇਲਾਕਿਆਂ ਵਿੱਚੋਂ ਇੱਕ ਹੈ ਕਿਉਂਕਿ ਇਸ ਖੇਤਰ ਦੇ ਬਹੁਤੇ ਪਰਿਵਾਰ ਬਹੁਤ ਸਮਾਂ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਹਨ ਪਰ ਕੁੱਝ ਲੋਕਾਂ ਵੱਲੋਂ ਵਿਦੇਸ਼ਾਂ ਵਿੱਚ ਪਹੁੰਚਣ ਲਈ ਗੈਰ-ਕਾਨੂੰਨੀ ਰਸਤਾ ਚੁਣੇ ਜਾਣ ਕਾਰਨ ਇਸ ਖੇਤਰ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਸਿੱਧੂ ਨੇ ਉਨ੍ਹਾਂ ਸਾਰੇ ਕਾਰਨਾਂ ਬਾਰੇ ਵੀ ਸਪੱਸ਼ਟ ਤੌਰ 'ਤੇ ਦੱਸਿਆ ਜੋ ਇਸ ਸਮੱਸਿਆ ਨੂੰ ਵਧਾਉਂਦੇ ਹਨ ਅਤੇ ਇਸ ਦੇ ਸੰਭਾਵਤ ਹੱਲ ਵੀ ਸੁਝਾਏ। ਇਸ ਮੁੱਦੇ ‘ਤੇ ਵਿਚਾਰ ਚਰਚਾ ਕਰਨ ਅਤੇ ਪਤਵੰਤਿਆਂ ਦੇ ਵਡਮੁੱਲੇ ਵਿਚਾਰ ਸੁਣਨ ਲਈ ਲੋਕ ਵੱਡੀ ਗਿਣਤੀ ਵਿੱਚ ਆਏ ਸਨ। ਪਤਵੰਤਿਆਂ ਨੇ ਸਬੰਧਤ ਵਿਸ਼ੇ ਬਾਰੇ ਉਦਾਹਰਣ ਸਹਿਤ ਜਾਣਕਾਰੀ ਸਾਂਝੀ ਕੀਤੀ।

ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ: ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਸ੍ਰੀ ਦਲਜੀਤ ਅਮੀ ਅਤੇ ਸਹਾਇਤਾ ਐਨ.ਜੀ.ਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ: ਰਜਿੰਦਰ ਰਾਜੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਸੈਮੀਨਾਰ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜ਼ਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸੀ।

ਇਹ ਵੀ ਪੜ੍ਹੋ: Sonam Bajwa ਨੇ ਬਲੈਕ ਬਾਡੀ ਸੂਟ ਅਤੇ ਸ਼ਾਰਟਸ 'ਚ ਸ਼ੇਅਰ ਕੀਤੀਆਂ ਹੌਟ ਤਸਵੀਰਾਂ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget