ਪੜਚੋਲ ਕਰੋ

ਪ੍ਰਾਈਵੇਟ ਸਕੂਲਾਂ ਦੀਆਂ ਵੀ ਫੀਸਾਂ ਹੋਣਗੀਆਂ ਮਾਫ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੀਆਂ ਫੀਸਾਂ ਮੁਆਫ ਕਰਨ ਮਗਰੋਂ ਹੁਣ ਚਰਚਾ ਛਿੜੀ ਹੈ ਕਿ ਕੀ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਵੀ ਰਾਹਤ ਮਿਲੇਗੀ। ਬੇਸ਼ੱਕ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮਾਮਲਾ ਅਦਾਲਤ ਵਿੱਚ ਉਠਾ ਰਹੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੀਆਂ ਫੀਸਾਂ ਮੁਆਫ ਕਰਨ ਮਗਰੋਂ ਹੁਣ ਚਰਚਾ ਛਿੜੀ ਹੈ ਕਿ ਕੀ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਵੀ ਰਾਹਤ ਮਿਲੇਗੀ। ਬੇਸ਼ੱਕ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮਾਮਲਾ ਅਦਾਲਤ ਵਿੱਚ ਉਠਾ ਰਹੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਰਾਹਤ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਕੋਈ ਅਜਿਹਾ ਰਸਤਾ ਲੱਭ ਸਕਦੀ ਹੈ ਜਿਸ ਨਾਲ ਸਕੂਲ ਪ੍ਰਬੰਧਕਾਂ ਦਾ ਵੀ ਖਿਆਲ ਰੱਖਿਆ ਜਾ ਸਕੇ ਤੇ ਮਾਪਿਆਂ ਨੂੰ ਵੀ ਰਾਹਤ ਮਿਲ ਸਕੇ। ਇਸ ਲਈ ਜੇਕਰ ਅਗਲੇ ਕੁਝ ਮਹੀਨੇ ਹੋਰ ਸਕੂਲ ਨਹੀਂ ਖੁੱਲ੍ਹਦੇ ਤੇ ਕੋਰੋਨਾ ਕਰਕੇ ਹਾਲਾਤ ਵਿਗੜਦੇ ਹਨ ਤਾਂ ਸਰਕਾਰ ਫੀਸਾਂ ਵਿੱਚ ਰਾਹਤ ਦੇ ਸਕਦੀ ਹੈ। ਦਰਅਸਲ ਕੋਰੋਨਾ ਕਰਕੇ ਛੁੱਟੀਆਂ ਹੋਣ ਦੇ ਬਾਵਜੂਦ ਪ੍ਰਾਈਵੇਟ ਸਕੂਲ ਮਾਪਿਆਂ ਨੂੰ ਫੀਸਾਂ ਭਰਨ ਲਈ ਮਜਬੂਰ ਕਰ ਰਹੇ ਹਨ। ਮਾਮਲਾ ਅਦਾਲਤ ਵਿੱਚ ਗਿਆ ਤਾਂ ਉੱਥੇ ਵੀ ਫੈਸਲਾ ਪ੍ਰਾਈਵੇਟ ਸਕੂਲ ਦੇ ਹੱਕ ਵਿੱਚ ਆਇਆ। ਇਸ ਕਰਕੇ ਸਰਕਾਰ ਉੱਤੇ ਇਲਜ਼ਾਮ ਲੱਗੇ ਕਿ ਮਾਮਲੇ ਦੀ ਸਹੀ ਤਰੀਕੇ ਨਾਲ ਪੈਰਵਾਈ ਨਹੀਂ ਕੀਤੀ ਗਈ। ਇਸ ਲਈ ਸਰਕਾਰ ਨੇ ਮੁੜ ਹਾਈਕੋਰਟ ਕੋਲ ਪਹੁੰਚ ਕੀਤੀ ਹੈ। ਇਸ ਵੇਲੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਅਦਾਲਤ ਨੇ ਸਕੂਲਾਂ ਵਿੱਚੋਂ ਬੱਚਿਆਂ ਦੇ ਨਾਂ ਕੱਟਣ ਦੀ ਹਦਾਇਤ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਮਾਪਿਆਂ ਤੋਂ ਫੀਸ ਭਰਨ ਲਈ ਪੈਸੇ ਨਹੀਂ, ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਇਸ ਲਈ ਮਾਮਲਾ ਕਾਫੀ ਗੁੰਝਲਦਾਰ ਬਣ ਗਿਆ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮਾਪਿਆਂ ਨੂੰ ਰਾਹਤ ਦੇਣ ਲਈ ਕੋਈ ਠੋਸ ਫੈਸਲਾ ਲੈ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget