ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਬਨਿਟ ਮੀਟਿੰਗ 'ਚ ਸਿੱਖਿਆ ਵਿਭਾਗ ਵਿੱਚ ਹੋਣ ਵਾਲੀਆਂ ਬਦਲੀਆਂ ਹੁਣ ਆਨਲਾਈਨ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੇ ਅਧਿਆਪਕ, ਪ੍ਰਿੰਸੀਪਲ ਅਤੇ ਹੋਰ ਅਮਲੇ ਬਦਲੀ ਲਈ ਪਹਿਲਾਂ ਆਨਲਾਈਨ ਅਪਲਾਈ ਕਰਨਗੇ ਅਤੇ ਫਿਰ ਵਿਭਾਗ ਉਨ੍ਹਾਂ ਦੇ ਪ੍ਰਦਰਸ਼ਨ ਦੇ ਹਿਸਾਬ ਨਾਲ ਹੀ ਬਦਲੀ ਕਰੇਗਾ।
ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਐਮਰਜੈਂਸੀ ਕੇਸਾਂ, ਜਿਵੇਂ ਮੈਡੀਕਲ ਜਾਂ ਵਿਆਹ ਆਦਿ ਵਾਲੇ ਮਾਮਲਿਆਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਦਲੀ ਮੰਗਣ ਵਾਲੇ ਜੇਕਰ ਹੰਗਾਮੀ ਹਾਲਤ ਵਿੱਚ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਲਈ ਨਿਯਮਾਂ ਵਿੱਚ ਛੋਟ ਦਿੱਤੀ ਗਈ ਹੈ। ਸੋਨੀ ਨੇ ਕਿਹਾ ਪੋਸਟਿੰਗ ਤੋਂ ਬਾਅਦ ਘੱਟ ਤੋਂ ਘੱਟ ਇੱਕ ਸਾਲ ਬਾਅਦ ਕੋਈ ਵੀ ਬਦਲੀ ਲਈ ਅਪਲਾਈ ਨਹੀਂ ਕਰ ਸਕੇਗਾ। ਸਿੱਖਿਆ ਵਿਭਾਗ ਵਿੱਚ ਬਦਲੀਆਂ ਲਈ ਕਾਫੀ ਭੱਜ-ਨੱਠ ਹੁੰਦੀ ਹੈ ਤੇ ਕਈ ਵਾਰ ਰਿਸ਼ਵਤਖੋਰੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਸਰਕਾਰ ਨੇ ਹੁਣ ਇਸ ਪ੍ਰਬੰਧ ਨੂੰ ਮੈਰਿਟ ਦੇ ਆਧਾਰ 'ਤੇ ਹੀ ਕਰ ਦਿੱਤਾ ਹੈ।
Education Loan Information:
Calculate Education Loan EMI