Punjab News: ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਥਾਵਾਂ ਉੱਤੇ ਗਣਤੰਤਰ ਦਿਵਸ ਨੂੰ ਸੈਲੀਬ੍ਰੇਟ ਕੀਤਾ ਜਾਂਦਾ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ। 

Continues below advertisement


ਹੋਰ ਪੜ੍ਹੋ : Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ



ਇਸੇ ਤਰ੍ਹਾਂ ਜ਼ਿਲ੍ਹਾ ਜਲੰਧਰ ਵਿਚ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਹੈ, ਉਨ੍ਹਾਂ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ। ਇਸ ਦੇ ਇਲਾਵਾ ਪਠਾਨਕੋਟ ਵਿਚ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਸਰਕਾਰੀ ਛੁੱਟੀ ਰਹੇਗੀ।


27 ਜਨਵਰੀ ਨੂੰ ਛੁੱਟੀ ਦਾ ਐਲਾਨ


76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਜਾਂ ਫਿਰ ਡਿਪਟੀ ਕਮਿਸ਼ਨਰ, ਜਿਨ੍ਹਾਂ ਥਾਵਾਂ 'ਤੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ, ਉਥੇ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। 



ਅੰਮ੍ਰਿਤਸਰ ਵਿੱਚ ਵੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਵਾਂਸ਼ਹਿਰ ਦੇ ਗਣਤੰਤਰ ਦਿਵਸ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।


ਰੂਪਨਗਰ ਤੇ ਮੋਹਾਲੀ ਵਿੱਚ ਵੀ 27 ਜਨਵਰੀ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਸਮਾਰੋਹ ਲਈ ਫਾਜ਼ਿਲਕਾ ਪਹੁੰਚੇ ਮੁੱਖ ਮਹਿਮਾਨ ਨੇ ਹਿੱਸਾ ਲੈਣ ਵਾਲੇ ਸਕੂਲਾਂ ਲਈ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ। 



ਫਿਰੋਜ਼ਪੁਰ ਦੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅਬੋਹਰ ਵਿੱਚ ਐੱਸ. ਡੀ. ਐੱਮ. ਵੱਲੋਂ 26 ਜਨਵਰੀ ਦੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 


ਮੋਗਾ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਵੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਵੀ 26 ਜਨਵਰੀ ਦੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


 


Education Loan Information:

Calculate Education Loan EMI