Punjab Holiday: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਅਤੇ ਇਹ ਅਦਾਰੇ ਕਿਉਂ ਰਹਿਣਗੇ ਬੰਦ?
Punjab Holiday: ਪੰਜਾਬ ਵਿੱਚ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ...

Punjab Holiday: ਪੰਜਾਬ ਵਿੱਚ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ 'ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੱਸ ਦੇਈਏ ਕਿ ਮਹਾਰਾਜਾ ਅਗਰਸੇਨ ਕਰਮਯੋਗੀ ਲੋਕਨਾਇਕ, ਯੁੱਗ ਪੁਰਸ਼, ਤਪੱਸਵੀ, ਰਾਮ ਰਾਜ ਦੇ ਸਮਰਥਕ ਅਤੇ ਮਹਾਨ ਦਾਨੀ ਸਨ। ਉਹ ਦੁਆਪਰ ਯੁਗ ਦੇ ਅੰਤ ਅਤੇ ਕਲਿਯੁਗ ਦੇ ਸ਼ੁਰੂ ਵਿੱਚ ਪੈਦਾ ਹੋਏ ਸੀ। ਉਹ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਮਕਾਲੀ ਸਨ। ਮਹਾਰਾਜਾ ਅਗਰਸੇਨ ਦਾ ਜਨਮ ਅਸ਼ਵਿਨ ਸ਼ੁਕਲ ਪ੍ਰਤੀਪਦਾ ਹੋਇਆ ਸੀ, ਜਿਸ ਨੂੰ ਅਗਰਸੇਨ ਜੈਅੰਤੀ ਵਜੋਂ ਮਨਾਇਆ ਜਾਂਦਾ ਹੈ।
17 ਸਤੰਬਰ ਨੂੰ ਵੀ ਰਹੇਗੀ ਛੁੱਟੀ
ਇਸ ਤੋਂ ਇਲਾਵਾ ਦੱਸ ਦੇਈਏ ਕਿ ਹਰ ਸੂਬੇ ਦੇ ਵਿੱਚ ਵੱਖ-ਵੱਖ ਆਪਣੇ ਰਾਜ ਦੇ ਅਨੁਸਾਰ ਤਿਉਹਾਰ ਤੇ ਜਸ਼ਨ ਦੇ ਹਿਸਾਬ ਨਾਲ ਰਾਖਵੀਆਂ ਛੁੱਟੀਆਂ ਹੁੰਦੀਆਂ ਹਨ। ਜਿਸ ਕਰਕੇ ਉਤਰ ਪ੍ਰਦੇਸ਼ ਬੇਸਿਕ ਐਜੂਕੇਸ਼ਨ ਕੌਂਸਲ ਨੇ ਆਉਣ ਵਾਲੀਆਂ ਛੁੱਟੀਆਂ ਸਬੰਧੀ ਇੱਕ ਅਧਿਸੂਚਨਾ ਜਾਰੀ ਕੀਤੀ ਹੈ। ਇਸ ਅਨੁਸਾਰ ਇਸ ਸਾਲ 17 ਸਤੰਬਰ ਬੁੱਧਵਾਰ ਨੂੰ ਵਿਸ਼ਵਕਰਮਾ ਪੂਜਾ ਦੇ ਮੌਕੇ ਤੇ ਸਾਰੇ ਪਰੀਸ਼ਦੀ ਅਤੇ ਮਾਨਤਾ ਪ੍ਰਾਪਤ ਬੇਸਿਕ ਸਕੂਲ ਬੰਦ ਰਹਿਣਗੇ। ਇਹ ਛੁੱਟੀ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਾਨਤਾ ਪ੍ਰਾਪਤ ਹੋਵੇਗੀ। ਵਿਸ਼ਵਕਰਮਾ ਪੂਜਾ ਦੇ ਮੌਕੇ 'ਤੇ ਫੈਕਟਰੀਆਂ ਅਤੇ ਪ੍ਰਤਿਸ਼ਠਾਨ ਬੰਦ ਰਹਿੰਦੇ ਹਨ। ਇਸ ਦਿਨ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















