(Source: ECI/ABP News)
ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਕੌਮੀ ਐਵਾਰਡ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ
ਚੰਡੀਗੜ੍ਹ: ਇਹ ਐਵਾਰਡ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਬਰਨਾਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਨੂੰ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਦੋ ਅਧਿਆਪਕਾਂ ਨੂੰ ਕੌਮੀ ਐਵਾਰਡ ਮਿਲੇਗਾ। ਇਹ ਐਵਾਰਡ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਬਰਨਾਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਨੂੰ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਹਾਸਲ ਜਾਣਕਾਰੀ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਇਸ ਸਾਲ ਦੇ ਕੌਮੀ ਐਵਾਰਡਾਂ ਦੀ ਜਾਰੀ ਸੂਚੀ ਵਿੱਚ ਇਸ ਵਾਰ ਚੰਡੀਗੜ੍ਹ ਦੇ ਇੱਕ ਅਧਿਆਪਕ ਤੇ ਪੰਜਾਬ ਦੇ ਦੋ ਅਧਿਆਪਕਾਂ ਨੂੰ ਕੌਮੀ ਪੁਰਸਕਾਰ ਲਈ ਚੁਣਿਆ ਗਿਆ ਹੈ। ਚੰਡੀਗੜ੍ਹ ਨੂੰ ਚਾਰ ਸਾਲਾਂ ਬਾਅਦ ਐਵਾਰਡ ਲਈ ਚੁਣਿਆ ਗਿਆ ਹੈ।
ਦੱਸ ਦਈਏ ਕਿ ਕੇਂਦਰੀ ਸਿੱਖਿਆ ਮੰਤਰਾਲੇ ਨੇ ਦੇਸ਼ ਭਰ ਦੇ 46 ਅਧਿਆਪਕਾਂ ਦੀ ਐਵਾਰਡ ਲਈ ਚੋਣ ਕੀਤੀ ਹੈ। ਇਸ ਵਾਰ ਦਮਨ ਤੇ ਦਿਓ ਤੇ ਲਕਸ਼ਦੀਪ ਵਿੱਚੋਂ ਕਿਸੇ ਅਧਿਆਪਕ ਨੂੰ ਕੌਮੀ ਐਵਾਰਡ ਲਈ ਨਹੀਂ ਚੁਣਿਆ ਗਿਆ। ਕੇਂਦਰੀ ਮੰਤਰਾਲੇ ਨੇ ਪੰਜਾਬ ਦੇ ਦੋ ਅਧਿਆਪਕਾਂ ਦੀ ਚੋਣ ਕੀਤੀ ਹੈ।
ਸੂਚੀ ਮੁਤਾਬਕ ਇਹ ਐਵਾਰਡ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਬਰਨਾਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਨਾਸ ਦੀ ਪ੍ਰਿੰਸੀਪਲ ਸੀਮਾ ਰਾਣੀ ਨੂੰ ਐਵਾਰਡ ਲਈ ਚੁਣਿਆ ਗਿਆ ਹੈ।
ਇਹ ਕੌਮੀ ਐਵਾਰਡ 5 ਸਤੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਚ ਦਿੱਤੇ ਜਾਣਗੇ ਜਿਸ ਵਿਚ ਸਰਟੀਫਿਕੇਟ ਆਫ ਮੈਰਿਟ, ਪੰਜਾਹ ਹਜ਼ਾਰ ਰੁਪਏ ਦਾ ਨਗਦ ਐਵਾਰਡ ਤੇ ਸਿਲਵਰ ਮੈਡਲ ਦਿੱਤਾ ਜਾਵੇਗਾ।
AAP ਵਿਧਾਇਕ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ! ਦੂਜੀ ਪਤਨੀ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਰੇਪ ਤੇ ਧੋਖਾਧੜੀ ਦਾ ਦੋਸ਼
ਭਾਰਤ-ਪਾਕਿ ਸਰਹੱਦ 'ਤੇ BSF ਨੇ 3 ਕਿਲੋ ਤੋਂ ਵੱਧ ਹੈਰੋਇਨ, ਇੱਕ ਪਿਸਤੌਲ ਤੇ ਮੈਗਜ਼ੀਨ ਬਰਾਮਦ
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
