ਚੰਡੀਗੜ੍ਹ: ਨੈਸ਼ਨਲ ਅਚੀਵਮੈਂਟ ਸਰਵੇ ਆਫ਼ ਐਜੂਕੇਸ਼ਨ ਵਿੱਚ ਪੰਜਾਬ ਨੰਬਰ ਵਨ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਪੰਜਾਬ ਤੋਂ ਕਾਫੀ ਪਿੱਛੇ ਰਹਿ ਗਈ ਹੈ। 3ਵੀਂ, 5ਵੀਂ ਤੇ 8ਵੀਂ ਜਮਾਤ ਦੇ ਸਾਰੇ 5 ਵਿਸ਼ਿਆਂ ਵਿੱਚ ਪੰਜਾਬ ਟੌਪ ਰਿਹਾ। 10ਵੀਂ ਦੇ ਗਣਿਤ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ। ਪੰਜਾਬ ਨੂੰ 1000 ਵਿੱਚੋਂ ਇਹ 929 ਨੰਬਰ ਮਿਲੇ ਹਨ।
ਇਸ ਦੇ ਬਾਵਜੂਦ ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਧਾਈ ਤੱਕ ਨਹੀਂ ਦਿੱਤੀ। ਇਸ ਤੋਂ ਬਾਅਦ ਵਿਰੋਧੀ ਹਮਲਾਵਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਨੂੰ ਪੰਜਾਬ 'ਤੇ ਥੋਪਣਾ ਚਾਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਵਿੱਚ ਸਿੱਖਿਆ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਦਾ ਪਰਦਾਫਾਸ਼ ਹੋ ਗਿਆ ਹੈ। ਰਿਪੋਰਟ 'ਚ ਦਿਖਾਇਆ ਗਿਆ ਹੈ ਕਿ 'ਆਪ' ਨੇ ਦਿੱਲੀ ਮਾਡਲ ਦਾ ਝੂਠਾ ਪ੍ਰਚਾਰ ਕੀਤਾ ਹੈ। ਜੇਕਰ ਕਾਂਗਰਸ ਨੇ 111 ਦਿਨਾਂ ਦੀ ਬਜਾਏ ਮੇਰੀ ਸਰਕਾਰ ਦੇ ਕੰਮ ਨੂੰ ਅੱਗੇ ਵਧਾਇਆ ਹੁੰਦਾ ਤਾਂ ਉਨ੍ਹਾਂ ਨੂੰ ਬਚਾਅ ਲਈ ਸੰਘਰਸ਼ ਨਾ ਕਰਨਾ ਪੈਂਦਾ।
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਸਭ ਤੋਂ ਉੱਪਰ ਹੈ। ਪੰਜਾਬ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਖ਼ਤ ਮਿਹਨਤ ਕੀਤੀ ਹੈ। ਉਮੀਦ ਹੈ ਕਿ ਸੀਐਮ ਭਗਵੰਤ ਮਾਨਅਤੇ ਅਰਵਿੰਦ ਕੇਜਰੀਵਾਲ ਹੁਣ ਤੋਂ ਦਿੱਲੀ ਦੇ ਨਕਲੀ ਮਾਡਲ ਦਾ ਪ੍ਰਚਾਰ ਕਰਨਾ ਬੰਦ ਕਰ ਦੇਣਗੇ।
ਸਾਬਕਾ ਅਕਾਲੀ ਸਿੱਖਿਆ ਮੰਤਰੀ ਡਾ. ਦਲਜੀਤ ਚੀਮਾ ਨੇ ਪੰਜਾਬ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਦਿੱਲੀ ਦਾ ਜੋ ਮਾਡਲ ਇੰਨਾ ਪ੍ਰਚਾਰਿਆ ਜਾ ਰਿਹਾ ਹੈ, ਉਹ ਪੰਜਾਬ ਨਾਲੋਂ ਕਿਤੇ ਪਿੱਛੇ ਹੈ। ਮੈਂ ਮੁੱਖ ਮੰਤਰੀ ਨੂੰ ਪੰਜਾਬ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੀ ਬੇਨਤੀ ਕਰਦਾ ਹਾਂ।
Education Loan Information:
Calculate Education Loan EMI