Punjab School Holidays: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਸਬੰਧੀ ਸਕੂਲਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।



ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 21 ਦਸੰਬਰ ਮਤਲਬ ਕਿ ਬੀਤੇ ਦਿਨ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ ਲਈ ਅਲਰਟ ਜਾਰੀ ਕੀਤਾ ਹੋਇਆ ਹੈ। ਪੰਜਾਬ ਦੇ ਵਿੱਚ ਠੰਡ ਵੱਧਦੀ ਜਾ ਰਹੀ ਹੈ, ਸੀਤ ਹਵਾਵਾਂ ਚੱਲ ਰਹੀਆਂ ਹਨ। ਇਹ ਸਭ ਪਹਾੜਾਂ 'ਚ ਪੈ ਰਹੀ ਬਰਫ਼ਬਾਰੀ ਦਾ ਅਸਰ ਹੈ, ਜੋ ਕਿ ਹੁਣ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਪੰਜਾਬ 'ਚ ਠੰਡ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।




 


ਪੰਜਾਬ ਦੇ ਵਿੱਚ ਭਾਰੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਉਣਾ-ਜਾਉਣਾ ਮੁਸ਼ਕਿਲ ਹੋਇਆ ਪਿਆ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਮੌਸਮ ਦੀ ਤਬਦੀਲੀ ਦੇ ਚੱਲਦਿਆਂ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਪਹਿਲਾਂ ਹੀ ਬਦਲ ਦਿੱਤਾ ਸੀ । ਧੁੰਦ ਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕਰ ਦਿੱਤਾ ਸੀ। ਹੁਣ ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਫੈਸਲਾ ਲਿਆ ਗਿਆ ਹੈ। ਹੁਣ ਸਾਰੇ ਸਕੂਲ ਨਵੇਂ ਸਾਲ ਉੱਤੇ 1 ਜਨਵਰੀ 2024 ਨੂੰ ਖੁੱਲ੍ਹਣਗੇ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ



Education Loan Information:

Calculate Education Loan EMI