Punjab School: ਪੰਜਾਬ 'ਚ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਖੁਲ੍ਹ ਰਹੇ ਨੇ ਸਕੂਲ, ਰੱਖਣਾ ਪਵੇਗਾ ਖਾਸ ਖਿਆਲ
Punjab School Reopen: ਕੋਰੋਨਾ ਕੇਸਾਂ ਵਿੱਚ ਕਮੀ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। 2 ਅਗਸਤ ਤੋਂ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹਣ ਜਾ ਰਹੇ ਹਨ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Coronavirus Update: ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵਿਡ-ਅਨੁਕੂਲ ਵਿਵਹਾਰ ਦੀ ਪਾਲਣਾ ਕਰਦਿਆਂ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਹੁਕਮ ਦੇ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਹੁਕਮ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ।
ਹੋਰ ਕੋਵਿਡ -19 ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤੀਆਂ ਗਿਆ ਹੈ। ਨਾਲ ਹੀ ਸੀਐਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਮਐਚਏ ਵਲੋਂ ਜਾਰੀ ਕੀਤੇ ਗਏ ਕੋਵਿਡ ਨਾਲ ਸਬੰਧਿਤ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।
ਕੋਵਿਡ ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ, ਹਾਲਾਂਕਿ ਦੇਸ਼ 'ਚ ਕੋਰੋਨਾ ਦੇ ਕੇਸਾਂ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਸਰਕਾਰ ਨੇ ਪਹਿਲਾਂ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿੱਖਿਆ ਦੇ ਹੋਰ ਸਾਰੇ ਅਦਾਰਿਆਂ ਨੂੰ ਇਸੇ ਤਰ੍ਹਾਂ ਦੀ ਪਾਲਣਾ ਦੇ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।
ਜਾਰੀ ਹੋਏ ਬੋਰਡ ਦੇ ਨਤੀਜੇ
ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੀ ਪ੍ਰੀਖਿਆ ਦਾ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਵਾਰ ਨਤੀਜਾ 96.48 ਫੀਸਦੀ ਰਿਹਾ ਹੈ। ਇਸ ਸਾਲ ਲੜਕੀਆਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ 6.48 ਫੀਸਦੀ ਜ਼ਿਆਦਾ ਬੱਚੇ ਪਾਸ ਹੋਏ ਹਨ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 97.34 ਫੀਸਦੀ ਰਹੀ। ਦੂਜੇ ਪਾਸੇ, ਹੋਣਹਾਰ ਸਕੂਲਾਂ ਦੇ ਬੱਚਿਆਂ ਨੇ 99.74 ਪ੍ਰਤੀਸ਼ਤ ਅਤੇ ਸਰਕਾਰੀ ਸਕੂਲਾਂ ਵਿੱਚ 98.5 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਆਰਟਸ ਦੇ ਵਿਦਿਆਰਥੀਆਂ ਦਾ ਨਤੀਜਾ 97.10 ਫੀਸਦੀ ਰਿਹਾ। ਸ਼ਹਿਰੀ ਵਿਦਿਆਰਥੀਆਂ ਦਾ ਨਤੀਜਾ 91.94 ਰਿਹਾ।
ਪੀਐਸਈਬੀ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ ਪ੍ਰੀ-ਬੋਰਡ ਅਨੁਪਾਤਕ ਅੰਕਾਂ ਦੇ ਆਧਾਰ 'ਤੇ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਵਿਦਿਆਰਥੀ ਆਪਣੇ ਨਤੀਜਿਆਂ ਨੂੰ ਬੋਰਡ ਦੀ ਅਧਿਕਾਰਤ ਵੈਬਸਾਈਟ pseb.ac.in 'ਤੇ ਵੇਖ ਸਕਦੇ ਹਨ।
ਇਹ ਵੀ ਪੜ੍ਹੋ: Tokyo Olympics 2020: ਵੰਦਨਾ ਕਟਾਰੀਆ ਦੀ ਹੈਟ੍ਰਿਕ ਦਾ ਕਮਾਲ, ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤੀ ਮਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI