New school timings in Punjab from April 1: ਪੰਜਾਬ ਦੇ ਸਕੂਲਾਂ ਵੱਲੋਂ ਨਵੇਂ ਸੈਸ਼ਨ ਦੀ ਤਿਆਰੀ, 1 ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਪੂਰਾ ਵੇਰਵਾ
Punjab schools: ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਸਖ਼ਤ ਪ੍ਰਬੰਧ ਕੀਤੇ ਹਨ। ਸਕੂਲ ਵਿੱਚ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ...
Punjab schools new session 2024-2025: ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਸਖ਼ਤ ਪ੍ਰਬੰਧ ਕੀਤੇ ਹਨ। ਸਕੂਲ ਵਿੱਚ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਜਦਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
ਇਸ ਦਿਨ ਆਵੇਗਾ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ
ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਪ੍ਰੀਖਿਆਵਾਂ ਤੋਂ ਬਾਅਦ ਹੁਣ ਬੱਚਿਆਂ ਨੂੰ ਆਪਣੇ ਨਤੀਜਿਆਂ ਦੀ ਉਡੀਕ ਰਹੇਗੀ। ਦੱਸ ਦਈਏ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹੁਣ 28 ਮਾਰਚ ਨੂੰ ਮੈਗਾ PTM ਰੱਖੀ ਗਈ ਹੈ। ਪੇਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਮਾਪੇ ਆਪਣੇ ਬੱਚਿਆਂ ਦੇ ਨਾਲ ਸਕੂਲਾਂ ਦੇ ਵਿੱਚ ਮੌਜੂਦ ਹੋਣਗੇ।
1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲੇਗਾ
ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ 2024 ਤੋਂ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ। ਸਤੰਬਰ ਮਹੀਨੇ ਤੱਕ ਇਹ ਸਥਿਤੀ ਬਣੀ ਰਹੇਗੀ। ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ। ਜਦਕਿ ਗਰੁੱਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI