ਚੰਡੀਗੜ੍ਹ: ਕੋਰੋਨਾ ਵਾਇਰਸ ਇਨਫੈਕਸ਼ਨ ਦਾ ਪ੍ਰਸਾਰ ਰੋਕਣ ਲਈ ਲਾਇਆ ਗਿਆ ਲੌਕਡਾਊਨ ਹਟਾਉਣ ਲਈ ਲੌਕਡਾਊਨ-5 ਚੱਲ ਰਿਹਾ ਹੈ। ਇਸ ਤਹਿਤ ਕੇਂਦਰ ਸਰਕਾਰ ਨੇ ਗਾਈਡਲਾਈਨਸ ਜਾਰੀ ਕਰਕੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਅਜਿਹੇ 'ਚ ਹੁਣ ਸੂਬੇ ਆਪੋ-ਆਪਣੇ ਹਿਸਾਬ ਨਾਲ ਸਕੂਲ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਇਸ ਦੌਰਾਨ ਹੀ ਪੰਜਾਬ ਸਰਕਾਰ ਨੇ ਵੀ ਸਕੂਲ ਖੋਲ੍ਹਣ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਹੈ।


ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸੂਬੇ 'ਚ ਸਕੂਲ ਖੁੱਲ੍ਹ ਜਾਣਗੇ ਪਰ ਇਹ ਸਿਰਫ 9ਵੀਂ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਹੀ ਖੋਲ੍ਹੇ ਜਾਣਗੇ। ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਲਈ ਕੁਝ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।


ਸਕੂਲਾਂ ਨੂੰ ਮਾਸਕ, ਸੈਨੇਟਾਇਜ਼ੇਸ਼ਨ ਤੇ ਸੋਸ਼ਲ ਡਿਸਟੈਂਸਿੰਗ ਦਾ ਪੂਰੀ ਤਰ੍ਹਾਂ ਖਿਆਲ ਰੱਖਣਾ ਪਵੇਗਾ। ਪੰਜਾਬ 'ਚ ਸਿਰਫ ਤਿੰਨ ਘੰਟੇ ਲਈ ਸਕੂਲ ਖੋਲ੍ਹੇ ਜਾ ਸਕਣਗੇ। ਇੱਕ ਵਾਰ 20 ਤੋਂ ਜ਼ਿਆਦਾ ਬੱਚੇ ਕਲਾਸ 'ਚ ਸ਼ਾਮਲ ਨਹੀਂ ਹੋ ਸਕਣਗੇ। ਇੱਕ ਬੈਂਚ 'ਤੇ ਦੋ ਬੱਚੇ ਇਕੱਠਿਆਂ ਨਹੀਂ ਬਹਿ ਸਕਦੇ। ਦੋ ਬੱਚਿਆਂ ਵਿਚਾਲੇ ਲੋੜੀਂਦੀ ਦੂਰੀ ਹੋਣੀ ਚਾਹੀਦੀ ਹੈ। ਜੇਕਰ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ ਤਾਂ ਦੋ ਸ਼ਿਫਟਾਂ 'ਚ ਕਲਾਸਾਂ ਲਾਈਆਂ ਜਾਣ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ


Education Loan Information:

Calculate Education Loan EMI