Punjab Schools: ਸਿੱਖਿਆ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ।
 
NAS ਇੱਕ ਰਾਸ਼ਟਰੀ ਪੱਧਰ ਦਾ ਮੁਲਾਂਕਣ ਸਰਵੇਖਣ ਹੈ ਜੋ ਨਵੀਆਂ ਵਿਦਿਅਕ ਨੀਤੀਆਂ ਨੂੰ ਤਿਆਰ ਕਰਨ ਲਈ ਲਾਭਦਾਇਕ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਸਬੰਧੀ ਕਰਵਾਏ ਸਰਵੇਖਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਅੱਗੇ ਰਿਹਾ ਹੈ।

ਸੁਖਪਾਲ ਖਹਿਰਾ ਨੇ ਕਸਿਆ ਸਰਕਾਰ 'ਤੇ ਤੰਜ
Survey 'ਚ ਪੰਜਾਬ ਦੇ ਸਕੂਲਾਂ ਦੇ ਨੰਬਰ 1 'ਤੇ ਆਉਣ 'ਤੇ ਜਿੱਥੇ ਵਿਰੋਧੀ 'ਆਪ' ਸਰਕਾਰ ਨੂੰ ਘੇਰੇ 'ਚ ਲੈ ਰਹੀ ਹੈ ਉੱਥੇ ਹੀ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਦੀ ਇਸ ਮਹਾਨ ਪ੍ਰਾਪਤੀ 'ਤੇ ਸਰਕਾਰ ਨੇ ਹੁਣ ਚੁੱਪੀ ਕਿਉਂ ਧਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈਆਂ ਹੀ ਦੇ ਦੇਣੀਆਂ ਚਾਹੀਦੀਆਂ ਹਨ ਤੇ ਪੰਜਾਬ ਦੇ ਮਾਡਲ ਦਾ ਪ੍ਰਚਾਰ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਕਰਨਾ ਚਾਹੀਦਾ ਹੈ। 



ਸਿੱਖਿਆ ਮੰਤਰਾਲੇ ਨੇ ਪਿਛਲੇ ਵਰ੍ਹੇ ਨਵੰਬਰ ਮਹੀਨੇ ਵਿੱਚ ਇਹ ਸਰਵੇਖਣ ਕਰਵਾਇਆ ਸੀ, ਜਿਸ ਦੌਰਾਨ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵੱਖੋ-ਵੱਖਰੇ ਵਿਸ਼ਿਆਂ ਵਿੱਚ ਸਿੱਖਣ ਸਬੰਧੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ।


ਸੂਬਿਆਂ ਦੀ ਕਾਰਗੁਜ਼ਾਰੀ ਵਿੱਚ ਰਾਜਸਥਾਨ ਨੇ ਵੀ ਚੰਗੇ ਨਤੀਜੇ ਦਿਖਾਏ ਹਨ। ਇਸ ਦੌਰਾਨ ਕੁੱਲ 15 ਕੈਟਾਗਿਰੀਆਂ ਵਿੱਚੋਂ 10 ਵਿੱਚ ਪੰਜਾਬ ਨੇ ਸਭ ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਸ ਸਰਵੇਖਣ ਅਧੀਨ ਨਿੱਜੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਦਿਆਂ ਪੰਜਾਬ ਦੇ 3,656 ਸਕੂਲਾਂ ਦੇ 1.17 ਲੱਖ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਗਈ ਸੀ। ਇਸ ਸਰਵੇਖਣ ਤਹਿਤ ਕੌਮੀ ਪੱਧਰ ’ਤੇ ਕੁੱਲ 1.18 ਲੱਖ ਸਕੂਲਾਂ ਦੇ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ 34.01 ਲੱਖ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਸੀ।


ਪੰਜਾਬ ਨੇ ਤੀਜੀ ਜਮਾਤ ’ਚ ਭਾਸ਼ਾ (ਪੰਜਾਬੀ) ਵਿੱਚ 355, ਗਣਿਤ ਵਿੱਚ 339 ਅਤੇ ਈਵੀਐੱਸ ਵਿੱਚ 334 ਅੰਕ ਹਾਸਲ ਕੀਤੇ ਹਨ, ਜੋ ਕ੍ਰਮਵਾਰ 323, 306 ਅਤੇ 307 ਦੀ ਕੌਮੀ ਔਸਤ ਨਾਲੋਂ ਵੱਧ ਹੈ। ਸਿਰਫ਼ ਦਸਵੀਂ ਜਮਾਤ ਵਿੱਚ ਗਣਿਤ ’ਚ ਪੰਜਾਬ ਨੇ ਸਭ ਤੋਂ ਵੱਧ ਅੰਕ ਹਾਸਲ ਕੀਤੇ ਹਨ ਪਰ ਔਸਤ ਕੌਮੀ ਪੱਧਰ ਨਾਲੋਂ ਵੱਧ ਹੈ। ਜਿੱਥੇ ਇਸ ਨੇ ਗਣਿਤ ਵਿੱਚ ਸਭ ਤੋਂ ਵੱਧ 273 ਅੰਕ ਹਾਸਲ ਕੀਤੇ ਹਨ, ਉੱਥੇ ਅੰਗਰੇਜ਼ੀ ਵਿੱਚ ਇਸਦਾ ਸਥਾਨ ਤੀਜਾ ਰਿਹਾ ਹੈ।


Education Loan Information:

Calculate Education Loan EMI