Punjab Schools: ਮੁੜ ਬੰਦ ਹੋਣਗੇ ਪੰਜਾਬ ਦੇ ਸਕੂਲ! ਕੋਰੋਨਾ ਕੇਸ ਆਉਣ ਮਗਰੋਂ ਸਿੱਖਿਆ ਮੰਤਰੀ ਦੀ ਬਿਆਨ
Punjab Corona Update: ਲੁਧਿਆਣਾ ਦੇ ਦੋ ਸਕੂਲਾਂ ਦੇ ਦੋ ਦਰਜਨ ਬੱਚੇ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ 20 ਬੱਚੇ ਕੋਰੋਨਾ ਦੀ ਚਪੇਟ ਵਿੱਚ ਆਏ ਹਨ।
ਚੰਡੀਗੜ੍ਹ: ਪੰਜਾਬ ਵਿੱਚ ਸਕੂਲ (Punjab Schools) ਮੁੜ ਬੰਦ ਹੋ ਸਕਦੇ ਹਨ। ਇਹ ਸੰਕੇਤ ਲੁਧਿਆਣਾ (Ludhiana Government Schools) ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ (Punjab Corona Cases) ਸਾਹਮਣੇ ਆਉਣ ਮਗਰੋਂ ਮਿਲੇ ਹਨ। ਬੇਸ਼ੱਕ ਇਸ ਬਾਰੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ (Education Minister Vijay Inder Singla) ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸਕੂਲ ਬੰਦ (School Closed) ਕੀਤੇ ਜਾ ਸਕਦੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ ਲੁਧਿਆਣਾ ਦੇ ਦੋ ਸਕੂਲਾਂ ਦੇ ਦੋ ਦਰਜਨ ਬੱਚੇ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 20 ਬੱਚੇ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 12 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵੇਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਗਏ ਸਨ। 41 ਟੈਸਟਾਂ ਦੀ ਜਾਂਚ ਦੌਰਾਨ 20 ਬੱਚੇ ਕੋਰੋਨਾ ਦੀ ਚਪੇਟ ਵਿੱਚ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ।
ਉਧਰ, ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਪਿੱਛੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀ ਲਈ NOC ਜ਼ਰੂਰੀ, ਹਾਈ ਕੋਰਟ ਦੇ ਦਖਲ ਮਗਰੋਂ ਕੈਪਟਨ ਸਰਕਾਰ ਵੱਲੋਂ ਫੈਸਲਾ ਲਾਗੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI