Wifi Connectivity in all Government Schools: ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਇਸ ਸਮੇਂ ਪੰਜਾਬ ਦੇ ਸਕੂਲਾਂ ਦੇ ਵਿੱਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਅਜਿਹੇ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅਹਿਮ ਐਲਾਨ ਕਰ ਦਿੱਤਾ ਗਿਆ ਹੈ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਲਈ ਇੱਕ ਚੰਗੀ ਖਬਰ ਹੈ। ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦੱਸਿਆ ਹੈ ਕਿ ਪੰਜਾਬ ਦਾ ਹਰ ਸਕੂਲ ਹੁਣ ਵਾਈਫਾਈ (wifi in schools) ਹੋਵੇਗਾ। ਟੀਚਰ ਅਤੇ ਪੜ੍ਹਣ ਵਾਲੇ ਬੱਚਿਆਂ ਨੂੰ ਇਸ ਤੋਂ ਬਹੁਤ ਫਾਇਦਾ ਮਿਲੇਗਾ। 



 






ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੀ ਪੋਸਟ ਦੇ ਵਿੱਚ ਲਿਖਿਆ ਹੈ ਕਿ 31 ਮਾਰਚ 2024 ਤੱਕ ਹਰੇਕ ਸਕੂਲ ਵਿੱਚ ਵਾਈਫਾਈ ਹੋਵੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਸੀਐੱਮ ਭਗਵੰਤ ਮਾਨ ਵੱਲੋਂ ਇਹ ਡੈੱਡਲਾਈਨ ਦਿੱਤੀ ਗਈ ਸੀ, ਅਤੇ ਇਸੇ ਮੁਤਾਬਕ ਕੰਮ ਹੋ ਰਿਹਾ ਹੈ। 


ਇਸ ਨਾਲ ਸਕੂਲਾਂ ਨੂੰ ਚੰਗੀ ਇੰਟਰਨੈੱਟ ਸਹੂਲਤ ਮਿਲੇਗੀ ਅਤੇ ਨੋ ਸਿੰਗਨਲ ਹੋਣ ਤੋਂ ਛੁਟਕਾਰਾ ਮਿਲ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ ਵਾਈਫਾਈ ਕਨੈਕਟਵਿਟੀ ਨਾਲ ਜੋੜਿਆ ਜਾਵੇਗਾ। ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਫਾਇਦਾ ਵਿਦਿਆਰਥੀਆਂ ਤੇ ਟੀਚਰਾਂ ਦੋਵਾਂ ਨੂੰ ਹੋਵੇਗਾ।


ਸਕੂਲਾਂ ਨੂੰ ਹਾਈ ਸਪੀਡ ਇੰਟਰਨੈੱਟ ਤੇ ਵਾਈਫਾਈ ਨਾਲ ਕਨੈਕਟ ਕਰਨ ਲਈ ਸਿੱਖਿਆ ਵਿਭਾਗ ਵੱਲੋਂ BSNL ਤੇ ਆਈਬੀਐੱਮ ਨਾਲ ਐੱਮਓਯੂ ਸਾਈਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਕੁਆਲਿਟੀ ਐਜੂਕੇਸ਼ਨ ਦੇਣ ਦਾ ਟੀਚਾ ਹੈ। ਜਿਸ ਕਰਕੇ ਪੰਜਾਬ ਸਰਕਾਰ ਲਗਾਤਾਰ ਚੰਗੇ ਅਤੇ ਨਵੇਂ ਉਪਰਾਲੇ ਕਰ ਰਹੀ ਹੈ।


ਹੋਰ ਪੜ੍ਹੋ : 10ਵੀਂ ਪਾਸ ਲਈ ਬਿਜਲੀ ਵਿਭਾਗ 'ਚ ਬੰਪਰ ਭਰਤੀ, 15 ਜਨਵਰੀ ਤੋਂ ਪਹਿਲਾਂ ਕਰ ਲਓ ਅਪਲਾਈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


 


Education Loan Information:

Calculate Education Loan EMI