ਚੰਡੀਗੜ੍ਹ: “ਅੰਬੈਸਡਰਜ਼ ਆਫ਼ ਹੋਪ” ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਹਿਲੇ ਹਫਤੇ ਦੇ ਅੰਦਰ-ਅੰਦਰ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਦੀ ਐਂਟਰੀ ਮਿਲੀ ਹੈ। ਇਸ 'ਚ ਵਿਦਿਆਰਥੀਆਂ ਨੇ ਆਪਣੇ ਵੀਡੀਓ ਸਾਂਝੇ ਕਰ ਐਂਟਰੀ ਕੀਤੀ ਸੀ ਜਿਸ ਨੇ ਸਭ ਤੋਂ ਵੱਧ ਐਂਟਰੀਆਂ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲੌਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ।


ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ 29 ਅਪ੍ਰੈਲ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਲੌਕਡਾਊਨ ਦੀ ਨਕਾਰਾਤਮਕਤਾ ਨੂੰ ਦੂਰ ਕਰਨ ਲਈ ਸਕਾਰਾਤਮਕ ਵਿਚਾਰਾਂ ਨਾਲ ਆਉਣ ਲਈ ਉਤਸ਼ਾਹਤ ਕੀਤਾ ਸੀ।



ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ। ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨ ਤਾਰਨ, ਫਿਰੋਜ਼ਪੁਰ ਤੇ ਬਠਿੰਡਾ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ।





ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ ਵਿੱਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਹੌਂਸਲ ਅਫਜਾਈ ਲਈ 50 ਹੋਰ ਇਨਾਮੀ ਵੀ ਹਨ। ਇਸ ਦੇ ਨਾਲ ਨਾਲ ਸਭ ਤੋਂ ਵੱਧ ਹਿੱਸਾ ਲੈਣ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ।






ਮੰਤਰੀ ਨੇ ਕਿਹਾ ਕਿ ਮੁਹਿੰਮ ਦਾ ਮੁਢਲਾ ਉਦੇਸ਼ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀ ਵਿੱਚ ਸ਼ਾਮਲ ਕਰਨਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁਕਾਬਲੇ ਨੇ ਕੇਂਦਰ ਸਰਕਾਰ ਨੂੰ ਪ੍ਰਭਾਵਤ ਕੀਤਾ ਹੈ, ਜਿਸ ਲਈ ਉਨ੍ਹਾਂ ਪ੍ਰਸ਼ੰਸਾ ਵੀ ਕੀਤੀ ਹੈ।






 

Education Loan Information:

Calculate Education Loan EMI