Punjab University 'ਚ 4 ਮਾਰਚ ਤੋਂ ਸ਼ੁਰੂ ਹੋਣਗੀਆਂ ਆਫਲਾਈਨ ਕਲਾਸਾਂ, ਵਿੱਦਿਅਕ ਵਰ੍ਹੇ 'ਚ ਕੀਤੇ ਗਏ ਵੱਡੇ ਬਦਲਾਅ ਇੱਥੇ ਜਾਣੋ
Punjab News: ਪੰਜਾਬ ਯੂਨੀਵਰਸਿਟੀ ਵੱਲੋਂ ਨਵੇਂ ਸਮੈਸਟਰ ਨੂੰ ਲੈ ਕੇ ਕਈ ਵੱਡੇ ਬਦਲਾਅ ਕੀਤੇ ਗਏ ਹਨ। ਯੂਨੀਵਰਸਿਟੀ ਨੇ ਇਕ ਬਿਆਨ ਜਾਰੀ ਕਰਕੇ ਇਨ੍ਹਾਂ ਤਬਦੀਲੀਆਂ ਦੀ ਜਾਣਕਾਰੀ ਦਿੱਤੀ ਹੈ।
Punjab Univeristy offline classes to begin from 4th March, exam pattern also changed
Punjab University Classes: ਕੋਰੋਨਾ ਵਾਇਰਸ ਦੇ ਮਾਮਲੇ ਘੱਟਣ ਤੋਂ ਬਾਅਦ ਹੁਣ ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ ਆਫਲਾਈਨ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਪੰਜਾਬ ਯੂਨੀਵਰਸਿਟੀ ਵੱਲੋਂ ਵੀ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਅਨੁਸਾਰ ਯੂਨੀਵਰਸਿਟੀ ਕੈਂਪਸ ਵਿੱਚ 4 ਮਾਰਚ ਤੋਂ ਆਫਲਾਈਨ ਕਲਾਸਾਂ ਸ਼ੁਰੂ ਹੋਣਗੀਆਂ।
ਪੰਜਾਬ ਯੂਨੀਵਰਸਿਟੀ ਵੱਲੋਂ ਵਿੱਦਿਅਕ ਵਰ੍ਹੇ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਆਫਲਾਈਨ ਕਲਾਸਾਂ 4 ਮਾਰਚ ਤੋਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਯੂਨੀਵਰਸਿਟੀ ਨੇ ਅਕਾਦਮਿਕ ਸਾਲ ਵਿੱਚ ਵੀ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਨਵਾਂ ਸਮੈਸਟਰ 14 ਜੂਨ, 2022 ਨੂੰ ਖਤਮ ਹੋਵੇਗਾ।"
ਯੂਨੀਵਰਸਿਟੀ ਵੱਲੋਂ ਜੁਲਾਈ ਦੇ ਅੰਤ ਤੱਕ ਬੱਚਿਆਂ ਦੇ ਇਮਤਿਹਾਨ ਲੈਣ ਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ। ਯੂਨੀਵਰਸਿਟੀ ਵਲੋਂ ਕਿਹਾ ਗਿਆ ਕਿ, ''ਅਸੀਂ ਪ੍ਰੀਖਿਆ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਮੈਸਟਰ ਦੀਆਂ ਪ੍ਰੀਖਿਆਵਾਂ 16 ਜੂਨ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ 30 ਜੁਲਾਈ ਤੱਕ ਲਈਆਂ ਜਾਣਗੀਆਂ।"
ਬ੍ਰੇਕਾਂ ਬਾਰੇ ਦਿੱਤੀ ਜਾਣਕਾਰੀ
ਪੰਜਾਬ ਯੂਨੀਵਰਸਿਟੀ ਨੂੰ ਇਮਤਿਹਾਨ ਵਿੱਚ ਬਦਲਾਅ ਕਰਨ ਦੀ ਲੋੜ ਹੈ। ਪਿਛਲੇ ਸਮੈਸਟਰ ਦੀ ਪ੍ਰੀਖਿਆ ਨੂੰ ਲੈ ਕੇ ਅਧਿਆਪਕਾਂ ਦੀ ਹੜਤਾਲ ਕਾਰਨ ਦੇਰੀ ਹੋਈ। ਪੰਜਾਬ ਯੂਨੀਵਰਸਿਟੀ ਦੇ ਅਧਿਆਪਕ ਆਪਣੀ ਆਮਦਨ ਦਾ ਮੁੱਦਾ ਉਠਾ ਰਹੇ ਸੀ। ਹਾਲਾਂਕਿ ਹੁਣ ਅਧਿਆਪਕਾਂ ਦੀ ਹੜਤਾਲ ਖ਼ਤਮ ਹੋ ਚੁੱਕੀ ਹੈ।
ਪੰਜਾਬ ਯੂਨੀਵਰਸਿਟੀ ਵੱਲੋਂ ਸਮੈਸਟਰ ਪ੍ਰੀਖਿਆ ਤੋਂ ਬਾਅਦ ਵਿਦਿਆਰਥੀਆਂ ਨੂੰ ਛੁੱਟੀਆਂ ਵੀ ਦਿੱਤੀਆਂ ਜਾਣਗੀਆਂ। ਯੂਨੀਵਰਸਿਟੀ ਨੇ ਜਾਣਕਾਰੀ ਦਿੱਤੀ ਹੈ ਕਿ ਸਮੈਸਟਰ ਪ੍ਰੀਖਿਆ ਤੋਂ ਬਾਅਦ ਵਿਦਿਆਰਥੀਆਂ ਨੂੰ 1 ਅਗਸਤ ਤੋਂ 15 ਅਗਸਤ ਤੱਕ ਛੁੱਟੀ ਮਿਲੇਗੀ।
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੇਂਦਰ ਦੀ ਧੱਕਸ਼ਾਹੀ ਖਿਲਾਫ਼ ਇੱਕ ਵਾਰ ਫਿਰ ਤੋਂ ਪ੍ਰਦਰਸ਼ਨ ਦੀ ਤਿਆਰੀ, ਇਸ ਵਾਰ ਇਹ ਹੈ ਮੁੱਦਾ
Education Loan Information:
Calculate Education Loan EMI