Punjab Vidhan Sabha: ਪੰਜਾਬ ਦੇ 20,000 ਸਰਕਾਰੀ ਸਕੂਲ 31 ਮਾਰਚ ਤੱਕ ਹੋ ਜਾਣਗੇ ਵਾਈ-ਫਾਈ, ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਦਾਅਵਾ
Education Minister Harjot Bains: ਪੰਜਾਬ ਦੇ 20,000 ਸਰਕਾਰੀ ਸਕੂਲ ਵਾਈ-ਫਾਈ ਹੋਣਗੇ। ਇਨ੍ਹਾਂ ਸਕੂਲਾਂ ਨੂੰ 31 ਮਾਰਚ 2024 ਵਾਈ-ਫਾਈ ਕਰਨ ਦਾ ਟੀਚਾ ਹੈ। ਇਸ ਦੇ ਨਾਲ ਹੀ 31 ਮਾਰਚ ਤੱਕ ਕੋਈ ਵੀ ਸਕੂਲ ਅਧਿਆਪਕ ਤੋਂ ਬਗੈਰ ਨਹੀਂ ਰਹੇਗਾ।
Punjab Vidhan Sabha: ਪੰਜਾਬ ਦੇ 20,000 ਸਰਕਾਰੀ ਸਕੂਲ ਵਾਈ-ਫਾਈ ਹੋਣਗੇ। ਇਨ੍ਹਾਂ ਸਕੂਲਾਂ ਨੂੰ 31 ਮਾਰਚ 2024 ਵਾਈ-ਫਾਈ ਕਰਨ ਦਾ ਟੀਚਾ ਹੈ। ਇਸ ਦੇ ਨਾਲ ਹੀ 31 ਮਾਰਚ ਤੱਕ ਕੋਈ ਵੀ ਸਕੂਲ ਅਧਿਆਪਕ ਤੋਂ ਬਗੈਰ ਨਹੀਂ ਰਹੇਗਾ। ਇਹ ਦਾਅਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
ਮਾਰਚ,2024 ਤੱਕ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਬਿਨਾ ਅਧਿਆਪਕ ਜਾਂ ਸਿੰਗਲ ਅਧਿਆਪਕ ਨਹੀਂ ਹੋਵੇਗਾ
— AAP Punjab (@AAPPunjab) November 29, 2023
ਸਕੂਲਾਂ ਦੀ ਬਾਊਂਡਰੀ ਲਈ ₹300 ਕਰੋੜ ਜਾਰੀ ਕਰ ਦਿੱਤੇ ਗਏ
ਸਾਡੀ ਸਰਕਾਰ ਨੇ ਖਟਕੜ ਕਲਾਂ ਸਰਕਾਰੀ ਸਕੂਲ ਦਾ ਨਾਮ ਸ਼ਹੀਦ -ਏ-ਆਜ਼ਮ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ
— @harjotbains pic.twitter.com/vg1xOC3X14
ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਵਿੱਚ 31 ਮਾਰਚ 2024 ਤੱਕ ਇੱਕ ਵੀ ਅਧਿਆਪਕ ਦੀ ਪੋਸਟ ਖਾਲੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸਾਰੇ 20,000 ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 4000 ਸਕੂਲਾਂ 'ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਤੇ 8000 ਸਕੂਲਾਂ 'ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਤੇ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਪਾਸ ਕਰ ਦਿੱਤੇ ਹਨ। ਜਦੋਂਕਿ ਅੱਜ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪਾਸ ਹੋ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪਿਛਲੇ ਮਹੀਨੇ ਸੱਦੇ ਗਏ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਬਿੱਲ ਪੇਸ਼ ਨਹੀਂ ਹੋ ਸਕੇ ਸਨ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਅੱਜ ਪੰਜਾਬ ਕੈਨਾਲ ਐਂਡ ਡ੍ਰੇਨੇਜ ਬਿੱਲ 2023 ਵੀ ਪੇਸ਼ ਕਰ ਸਕਦੀ ਹੈ ਜਿਸ ਦਾ ਉਦੇਸ਼ ਸੂਬੇ ਵਿੱਚ ਨਹਿਰਾਂ ਤੇ ਡ੍ਰੇਨੇਜ ਨੂੰ ਨਿਯਮਤ ਤੇ ਪ੍ਰਬੰਧਨ ਕਰਨਾ ਹੈ। ਇਸ ਬਿੱਲ ਨੂੰ 20 ਨਵੰਬਰ ਨੂੰ ਰਾਜ ਮੰਤਰੀ ਮੰਡਲ ਨੇ ਮਨਜ਼ੂਰੀ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI