ਪੜਚੋਲ ਕਰੋ

Punjabi University ਪਟਿਆਲਾ ਦੀ ਵੱਡੀ ਕਾਰਵਾਈ, ਵਿਦਿਆਰਥੀਆਂ ਦਾ ਲਗਾਇਆ ਧਰਨਾ ਆ ਗਿਆ ਕੰਮ

Punjabi University Patiala: ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ।

Punjabi University Patiala: ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਸੇਵਾਮੁਕਤ ਜ਼ਿਲ੍ਹਾ ਸੈਸ਼ਨ ਜੱਜ ਵੀ.ਕੇ. ਗੁਪਤਾ ਦੇ ਹਵਾਲੇ ਕਰ ਦਿੱਤੀ ਹੈ। 

ਅੱਜ ਯੂਨੀਵਰਸਿਟੀ ਦੀ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਪ੍ਰੋ. ਸੁਰਜੀਤ ਸਿੰਘ ਦੀ ਮੁਅੱਤਲੀ ਦਾ ਹੁਕਮ ਜਾਰੀ ਕਰ ਦਿੱਤਾ ਹੈ। ਮੁਅੱਤਲੀ ਦੌਰਾਨ ਪ੍ਰੋ. ਸੁਰਜੀਤ ਸਿੰਘ ਦਾ ਹੈੱਡ ਕੁਆਰਟਰ ਯੂਨੀਵਰਸਿਟੀ ਕਾਲਜ ਘਨੌਰ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਹਿੰਸਾ ਕਰਨ ਦੇ ਮਾਮਲੇ ਦੀ ਜਾਂਚ ਅਗਲੇ ਪੜਾਅ ਵਿੱਚ ਪਹੁੰਚ ਗਈ ਹੈ।

ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਮੁੱਢਲੀ ਜਾਂਚ ਸੇਵਾਮੁਕਤ ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਕੀਤੀ ਸੀ। ਉਸ ਉਪਰੰਤ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਪ੍ਰੋ. ਸੁਰਜੀਤ ਸਿੰਘ ਨੂੰ ਚਾਰਜਸ਼ੀਟ ਦਾ ਜੁਆਬ ਦੇਣ ਲਈ ਪੰਦਰਾਂ ਦਿਨ ਦਿੱਤੇ ਗਏ ਸਨ। ਹੁਣ ਪ੍ਰੋ. ਸੁਰਜੀਤ ਸਿੰਘ ਦਾ ਜੁਆਬ ਆਉਣ ਉਪਰੰਤ ਯੂਨੀਵਰਸਿਟੀ ਨੇ ਅਗਲੀ ਕਾਰਵਾਈ ਲਈ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। 

ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀਆਂ ਕੁੱਝ ਸ਼ਿਕਾਇਤਾਂ ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਆਈਆਂ ਸਨ। ਮੁੱਢਲੀ ਜਾਂਚ ਰਿਪੋਰਟ ਵਿੱਚ ਦਰਜ ਕੀਤਾ ਗਿਆ ਸੀ ਕਿ ਪ੍ਰੋ. ਸੁਰਜੀਤ ਸਿੰਘ ਦਾ ਵਿਦਿਆਰਥੀਆਂ ਨਾਲ ਵਿਹਾਰ ‘ਮਾੜਾ, ਰੁੱਖਾ ਅਤੇ ਫਾਹਿਸ਼’ ਹੈ ਜੋ ਅਧਿਆਪਕ ਦੇ ਅਹੁਦੇ ਨਾਲ ਮੇਲ਼ ਨਹੀਂ ਖਾਂਦਾ।

ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਦਰਜ ਕਰਵਾਏ ਜਾਣ ਤੋਂ ਬਾਅਦ ਪਾਇਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕਰਨੀ ਬਣਦੀ ਹੈ। ਅਗਲੀ ਕਾਰਵਾਈ ਤੋਂ ਪਹਿਲਾਂ ਛੁੱਟੀ ਉੱਤੇ ਚੱਲ ਰਹੇ ਪ੍ਰੋ. ਸੁਰਜੀਤ ਸਿੰਘ ਨੂੰ ‘ਮਿਤੀ 08.11.2023 ਤੋਂ ਅਗਲੇ ਆਦੇਸ਼ਾਂ ਤੱਕ ਤੁਰੰਤ ਮੁਅੱਤਲ’ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪ੍ਰੋ. ਸੁਰਜੀਤ ਸਿੰਘ ਉੱਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੀ ਜਾਂਚ ਵੀ ਅਗਲੇ ਪੜਾਅ ਵੱਲ ਵਧ ਰਹੀ ਹੈ। ਸੁਰੱਖਿਆ ਅਮਲੇ ਵੱਲੋਂ ਵਾਕਿਆਤ ਦੇ ਦਿਨ ਦੀ ਤਫ਼ਸੀਲ ਅਤੇ ਸਮੱਗਰੀ ਮੁਹੱਈਆ ਕੀਤੀ ਗਈ ਸੀ ਜਿਸ ਦੀ ਬੁਨਿਆਦ ਉੱਤੇ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੌਕੇ ਦੇ ਵੀਡੀਓ ਅਤੇ ਚਸ਼ਮਦੀਦ ਗਵਾਹਾਂ ਦੀਆਂ ਗਵਾਹੀਆਂ ਦੇ ਆਧਾਰ ਉੱਤੇ ਹਿੰਸਾ ਕਰਨ ਵਿੱਚ ਸ਼ਾਮਿਲ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

 ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਿੰਸਾ ਵਿੱਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀ ਵਾਰਦਾਤ ਦੇ ਦੁਬਾਰਾ ਹੋਣ ਦੀ ਸੰਭਾਵਨਾ ਉੱਤੇ ਰੋਕ ਲਗਾਈ ਜਾ ਸਕੇ ਅਤੇ ਯੂਨੀਵਰਸਿਟੀ ਦਾ ਅਕਾਦਮਿਕ ਮਾਹੌਲ ਕਾਇਮ ਰਹੇ।

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦਾ ਕਹਿਣਾ ਹੈ ਕਿ ਉਹ ਹਰ ਗ਼ਲਤੀ ਕਰਨ ਵਾਲੇ ਅਧਿਆਪਕ, ਮੁਲਾਜ਼ਮ ਅਤੇ ਵਿਦਿਆਰਥੀ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਵਚਨਬੱਧ ਹਨ ਤਾਂ ਜੋ ਯੂਨੀਵਰਸਿਟੀ ਦਾ ਅਨੁਸ਼ਾਸਨ ਕਾਇਮ ਰਹੇ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget