ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸਿੱਖਿਆ ਦੇ ਖੇਤਰ ਬਾਰੇ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ 31 ਮਾਰਚ 2019 ਤੋਂ ਪਹਿਲਾਂ ਲਏ ਪੁਰਾਣੇ ਸਿੱਖਿਆ ਕਰਜ਼ਿਆਂ ਦੇ ਬਕਾਇਆਂ ਨੂੰ ਖ਼ਤਮ ਕਰੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਕਰਜ਼ਿਆਂ ਲਈ ਸਿੰਗਲ-ਵਿੰਡੋ ਪ੍ਰਬੰਧ ਲਿਆਉਣ ਦੇ ਨਾਲ ਅਜਿਹਾ ਕਾਨੂੰਨ ਬਣਾਏਗੀ ਜਿਸ ਵਿੱਚ ‘ਵਿਦਿਆਰਥੀ ਹੱਕਾਂ ਤੇ ਜ਼ਿੰਮੇਵਾਰੀਆਂ ਨੂੰ ਸੂਚੀਬੰਦ’ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਾਲਜ ਤੇ ਯੂਨੀਵਰਸਿਟੀਆਂ ਦੀ ਆਜ਼ਾਦੀ ਤੇ ਖ਼ੁਦਮੁਖ਼ਤਾਰੀ ਨੂੰ ਬਹਾਲ ਕਰਨ ਦੇ ਨਾਲ ਸਿੱਖਿਆ ਖੇਤਰ ਦੇ ਪਾਸਾਰ ਲਈ ਦੇਸ਼ ਦੇ ਪੱਛੜੇ ਇਲਾਕਿਆਂ ਵਿੱਚ ਨਵੀਆਂ ਸਰਕਾਰੀ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ।

ਰਾਹੁਲ ਨੇ ਕਿਹਾ, ‘ਅਸੀਂ ਮੰਨਦੇ ਹਾਂ ਕਿ ਸਿੱਖਿਆ ਬੱਚੇ ਨੂੰ ਸਮਰੱਥ ਬਣਾਉਂਦੀ ਹੈ ਤੇ ਇਹ ਹਰ ਬੱਚੇ ਨੂੰ ਮੁਹੱਈਆ ਕੀਤੀ ਜਾਣੀ ਚਾਹੀਦੀ ਹੈ।’ ਇੱਕ ਹੋਰ ਫੇਸਬੁੱਕ ਪੋਸਟ ’ਚ ਕਾਂਗਰਸ ਪ੍ਰਧਾਨ ਨੇ ਕਿਹਾ, ‘ਅਸੀਂ ਸਿੱਖਿਆ ਬਜਟ ਨੂੰ ਵਧਾ ਕੇ ਜੀਡੀਪੀ ਦਾ ਛੇ ਫ਼ੀਸਦ ਕਰਾਂਗੇ।’ ਗਾਰੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਬਹਿਸ ਲਈ ਮੁੜ ਚੁਣੌਤੀ ਵੀ ਦਿੱਤੀ।

Education Loan Information:

Calculate Education Loan EMI