ਸਬੰਧਤ ਖ਼ਬਰ: ਕੈਪਟਨ ਵੱਲੋਂ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਲਈ ਹਰੀ ਝੰਡੀ, ਜੜੀਆਂ ਇਹ ਸ਼ਰਤਾਂ
ਅੰਮ੍ਰਿਤਸਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ, ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਘਰ-ਘਰ ਨੌਕਰੀ ਦਾ ਵਾਅਦਾ ਵੀ ਜਲਦੀ ਹੀ ਪੂਰਾ ਕਰੇ।
ਸੰਗਰੂਰ ਤੋਂ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਮਾਰਟਫ਼ੋਨ ਜਿਹੇ ਲੌਲੀਪੌਪ ਦਿੱਤੇ ਹਨ ਤੇ ਹੁਣ ਇਨ੍ਹਾਂ 'ਤੇ ਸ਼ਰਤਾਂ ਸਹੀ ਨਹੀਂ ਹਨ। ਇਸੇ ਤਰ੍ਹਾਂ ਵਿਦਿਆਰਥੀ ਹਰਸਿਮਰਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਸਮਾਰਟਫ਼ੋਨ ਦੇ ਫਾਰਮ ਭਰੇ ਸੀ ਤੇ ਮੋਬਾਈਲ ਵਿੱਚ ਰਜਿਸਟ੍ਰੇਸ਼ਨ ਵਾਲਾ ਮੈਸੇਜ ਵੀ ਸੰਭਾਲੀ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਫਾਰਮ ਭਰਨ ਵਾਲੇ ਸਾਰੇ ਵਿਅਕਤੀਆਂ ਨੂੰ ਸਮਾਰਟਫ਼ੋਨ ਦਿੱਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੇ ਖੋਲ੍ਹੀ ਭਰਤੀ, 1.2 ਲੱਖ ਅਸਾਮੀਆਂ ਭਰਨ ਦਾ ਐਲਾਨ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਆਪਣਾ ਇਹ ਵਾਅਦਾ ਪੂਰਾ ਕਰ ਦੇਵੇ ਤਾਂ ਪੰਜਾਬ ਵਿੱਚੋਂ ਬੇਰੋਜ਼ਗਾਰੀ ਖ਼ਤਮ ਹੋ ਜਾਵੇਗੀ। ਕੈਪਟਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਨੌਜਵਾਨਾਂ ਨੂੰ ਸਮਾਰਟਫ਼ੋਨ ਵੰਡਣ ਦੀ ਮੁਹਿੰਮ ਦਾ ਆਗ਼ਾਜ਼ ਵਿਦਿਆਰਥੀਆਂ ਤੋਂ ਹੀ ਕਰਨਗੇ। ਹਾਲਾਂਕਿ, ਖਾਲੀ ਸਰਕਾਰੀ ਅਸਾਮੀਆਂ ਨੂੰ ਭਰਨ ਬਾਰੇ ਵੀ ਕੈਪਟਨ ਐਲਾਨ ਕਰ ਚੁੱਕੇ ਹਨ, ਪਰ ਇਹ ਮਸਲਾ ਲੰਮੀ ਪ੍ਰਕਿਰਿਆ ਵਾਲਾ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਰਟਫ਼ੋਨ ਤੋਂ ਬਾਅਦ ਸਰਕਾਰੀ ਨੌਕਰੀਆਂ ਕੈਪਟਨ ਸਰਕਾਰ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ।
Education Loan Information:
Calculate Education Loan EMI