ਪੜਚੋਲ ਕਰੋ

Punjab Police Constable Recruitment 2024: ਪੰਜਾਬੀ ਨੌਜਵਾਨਾਂ ਲਈ ਸੁਨਹਿਰੀ ਮੌਕਾ, ਜਲਦ ਸ਼ੁਰੂ ਹੋਵੇਗੀ ਪੰਜਾਬ ਪੁਲਿਸ 'ਚ ਭਰਤੀ, ਜਾਣੋ ਪੂਰਾ ਵੇਰਵਾ

Punjab Police Recruitment: ਪੰਜਾਬ ਦੇ ਨੌਜਵਾਨਾਂ ਲਈ ਪੁਲਿਸ ਵਿੱਚ ਭਰਤੀ ਹੋਣ ਲਈ ਸੁਨਹਿਰੀ ਮੌਕਾ ਹੈ। ਜੀ ਹਾਂ ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ।

Punjab Police 1800 Constable Recruitment 2024: ਪੰਜਾਬ ਦੇ ਜਿਹੜੇ ਨੌਜਵਾਨ ਪੁਲਿਸ ਦੇ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਲਈ ਸੁਨਹਿਰੀ ਮੌਕਾ ਆ ਰਿਹਾ ਹੈ। ਜਿਸ ਕਰਕੇ ਨੌਜਵਾਨ ਭਰਤੀ ਹੋਣ ਲਈ ਤਿਆਰੀਆਂ ਸ਼ੁਰੂ ਕਰ ਦੇਣ। ਪੰਜਾਬ ਪੁਲਿਸ 'ਚ ਇਸ ਸਾਲ 1800 ਅਸਾਮੀਆਂ 'ਤੇ ਭਰਤੀ ਹੋਵੇਗੀ। ਇਹ ਭਰਤੀ ਜ਼ਿਲ੍ਹੇ ਵਿੱਚ ਕਾਂਸਟੇਬਲ ਅਤੇ ਪੁਲਿਸ ਦੇ ਹਥਿਆਰਬੰਦ ਕੇਡਰ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਕਾਰਜਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਇਸ ਦਿਨ ਖੁੱਲ੍ਹ ਜਾਵੇਗਾ ਆਨਲਾਈਨ ਲਿੰਕ

ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਲੋਕ ਉਸ ਦਿਨ ਰਾਤ 11.55 ਵਜੇ ਤੱਕ ਅਪਲਾਈ ਕਰ ਸਕਣਗੇ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ।

ਅਰਜ਼ੀ ਇਸ ਤਰ੍ਹਾਂ ਦੇਣੀ ਪਵੇਗੀ
ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਸਬੰਧੀ ਇੱਕ ਹੈਲਪ ਡੈਸਕ ਬਣਾਇਆ ਗਿਆ ਹੈ। ਹੈਲਪ ਡੈਸਕ ਲਈ ਤੁਹਾਨੂੰ 022 61306246 'ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ 'ਤੇ ਜਾਣਾ ਪਵੇਗਾ। ਉਨ੍ਹਾਂ ਨੂੰ ਇੱਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵੱਲੋਂ ਇਸ ਪੋਰਟਲ 'ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਂਦੇ ਹੀ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲੀਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਲਈ ਇੱਕ ਪੂਰਾ ਸ਼ਡਿਊਲ ਹੋਵੇਗਾ। ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਆਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ।

ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈੱਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ। ਇਸ ਦੇ ਨਾਲ ਹੀ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਵੀ ਘਟਿਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget