ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ ’ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ ਜੋ ਪਹਿਲਾਂ 27 ਅਕਤੂਬਰ ਨੂੰ ਲਿਆ ਜਾਣਾ ਸੀ। ਉਹ ਦੀਵਾਲ਼ੀ ਦਾ ਤਿਉਹਾਰ ਹੋਣ ਕਾਰਨ 26 ਅਕਤੂਬਰ ਨੂੰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਜਿਨ੍ਹਾਂ ਉਮੀਦਵਾਰਾਂ ਨੂੰ ਪਹਿਲਾਂ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ, ਉਹ ਨਵੇਂ ਐਡਮਿਟ ਪ੍ਰਾਪਤ ਕਰਨ ਤੇ ਪੁਰਾਣੇ ਐਡਮਿਟ ਕਾਰਡ ਨੂੰ ਆਰਮੀ ਭਰਤੀ ਦਫ਼ਤਰ ਪਟਿਆਲਾ ਵਿੱਚ ਜਮ੍ਹਾਂ ਕਰਵਾ ਦੇਣ।
Education Loan Information:
Calculate Education Loan EMI