ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਦਰਅਸਲ, NCERT ਨੇ ਪ੍ਰੋਫੈਸਰ, ਅਸਿਸਟੈਂਟ ਪ੍ਰੋਫੈਸਰ ਅਤੇ ਐਸੋਸੀਏਟ ਪ੍ਰੋਫੈਸਰ ਦੇ ਅਹੁਦਿਆਂ ‘ਤੇ ਭਰਤੀ ਖੋਲ੍ਹੀ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ NCERT ਦੀ ਅਧਿਕਾਰਤ ਵੈੱਬਸਾਈਟ ncert.nic.in ਉਤੇ ਜਾ ਕੇ ਅਪਲਾਈ ਕਰ ਸਕਦੇ ਹਨ। NCERT ਦੀ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਬਾਰੇ ਸੋਚ ਰਹੇ ਹਨ, ਉਹ 16 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ। NCERT ਭਰਤੀ 2024 ਰਾਹੀਂ ਕੁੱਲ 123 ਅਸਾਮੀਆਂ ਭਰੀਆਂ ਜਾ ਰਹੀਆਂ ਹਨ।
ਇਨ੍ਹਾਂ ਅਸਾਮੀਆਂ ‘ਤੇ ਭਰਤੀ ਹੋਵੇਗੀ
ਅਹੁਦਿਆਂ ਦੀ ਕੁੱਲ ਗਿਣਤੀ - 123 ਅਸਾਮੀਆਂ
ਅਸਿਸਟੈਂਟ ਪ੍ਰੋਫੈਸਰ (ਸਹਾਇਕ ਲਾਇਬ੍ਰੇਰੀਅਨ ਸਮੇਤ) – 32 ਅਸਾਮੀਆਂ
ਐਸੋਸੀਏਟ ਪ੍ਰੋਫੈਸਰ - 58 ਅਸਾਮੀਆਂ
ਪ੍ਰੋਫੈਸਰ - 33 ਅਸਾਮੀਆਂ
ਅਪਲਾਈ ਕੌਣ ਕੌਣ ਕਰ ਸਕਦਾ ਹਨ:
NCERT ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੇ ਅਨੁਸਾਰ ਯੋਗਤਾ ਹੋਣੀ ਚਾਹੀਦੀ ਹੈ। ਬਿਹਤਰ ਜਾਣਕਾਰੀ ਲਈ ਤੁਸੀਂ NCERT ਭਰਤੀ 2024 ਨੋਟੀਫਿਕੇਸ਼ਨ ਦੇਖ ਸਕਦੇ ਹੋ।
NCERT ਵਿੱਚ ਫਾਰਮ ਭਰਨ ਲਈ ਅਰਜ਼ੀ ਫੀਸ ਦੀ ਗੱਲ ਕਰੀਏ ਤਾਂ NCERT ਭਰਤੀ 2024 ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 1000 ਰੁਪਏ ਅਦਾ ਕਰਨੇ ਪੈਣਗੇ। SC/ST/PWD ਸ਼੍ਰੇਣੀ ਦੇ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ।
ਚੋਣ ਹੋਣ ‘ਤੇ ਇੰਨੀ ਮਿਲੇਗੀ ਤਨਖਾਹ
ਜੋ ਉਮੀਦਵਾਰ NCERT ਭਰਤੀ 2024 ਲਈ ਚੁਣਿਆ ਜਾਂਦਾ ਹੈ, ਉਸ ਨੂੰ ਹੇਠਾਂ ਦਿੱਤੀ ਤਨਖਾਹ ਵਜੋਂ ਭੁਗਤਾਨ ਕੀਤਾ ਜਾਵੇਗਾ।
ਪ੍ਰੋਫੈਸਰ- ਚੁਣੇ ਗਏ ਉਮੀਦਵਾਰਾਂ ਨੂੰ ਲੈਵਲ 14 ਦੇ ਤਹਿਤ 144200 ਰੁਪਏ ਦੀ ਮਾਸਿਕ ਏਕੀਕ੍ਰਿਤ ਤਨਖਾਹ ਦਿੱਤੀ ਜਾਵੇਗੀ।
ਐਸੋਸੀਏਟ ਪ੍ਰੋਫੈਸਰ- ਲੈਵਲ 13ਏ ਵਿੱਚ ਚੁਣੇ ਗਏ ਉਮੀਦਵਾਰਾਂ ਲਈ ਮਾਸਿਕ ਏਕੀਕ੍ਰਿਤ ਤਨਖਾਹ 131400 ਰੁਪਏ ਹੈ।
ਅਸਿਸਟੈਂਟ ਪ੍ਰੋਫੈਸਰ/ਸਹਾਇਕ ਲਾਇਬ੍ਰੇਰੀਅਨ- ਲੈਵਲ 10 ਦੇ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ 57700 ਰੁਪਏ ਦੀ ਤਨਖਾਹ ਦਿੱਤੀ ਜਾਵੇਗੀ।
ਇਸ ਤਰ੍ਹਾਂ ਹੋਵੇਗੀ ਚੋਣ:
ਉਮੀਦਵਾਰਾਂ ਦੀ ਚੋਣ ਇੰਟਰਵਿਊ ਅਤੇ ਦਸਤਾਵੇਜ਼ਾਂ ਦੀ ਤਸਦੀਕ ਦੇ ਆਧਾਰ ਉਤੇ NCERT ਭਰਤੀ 2024 ਲਈ ਕੀਤੀ ਜਾਵੇਗੀ। ਇੰਟਰਵਿਊ ਦੀ ਮਿਤੀ, ਸਮਾਂ ਅਤੇ ਸਥਾਨ ਬਾਅਦ ਵਿੱਚ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Education Loan Information:
Calculate Education Loan EMI