ਚੰਡੀਗੜ੍ਹ: ਪੰਜਾਬ ਸਰਕਾਰ ਨੇ ਠੇਕੇ 'ਤੇ ਕੰਮ ਕਰਦੇ 5178 ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਹੈ। ਇਸ ਬਾਰੇ ਐਲਾਨ ਪਹਿਲਾਂ ਹੀ ਹੋ ਗਿਆ ਸੀ। ਹੁਣ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


ਸਰਕਾਰ ਵੱਲੋਂ 10 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਪਸ਼ਟ ਕੀਤਾ ਹੈ ਕਿ ਦੋ ਸਾਲ ਦੀ ਪ੍ਰੋਬੇਸ਼ਨ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਨ੍ਹਾਂ ਰੈਗੂਲਰ ਅਧਿਆਪਕਾਂ ਵਾਲਾ ਸਕੇਲ ਮਿਲੇਗਾ।


 

ਯਾਦ ਰਹੇ ਇਨ੍ਹਾਂ ਅਧਿਆਪਕਾਂ ਦੀ ਭਰਤੀ ਵੱਖ-ਵੱਖ ਸਮੇਂ ਹੋਈ ਸੀ। ਇਸ ਲਈ ਉਨ੍ਹਾਂ ਦਾ ਦੋ ਸਾਲਾ ਪ੍ਰੋਬੇਸ਼ਨ ਪੀਰੀਅਡ ਵੀ ਵੱਖ-ਵੱਖ ਸਮੇਂ 'ਤੇ ਖਤਮ ਹੋ ਰਿਹਾ ਹੈ। ਉਸ ਅਨੁਸਾਰ ਹੀ ਇਨ੍ਹਾਂ ਨੂੰ ਰੈਗੂਲਰ ਸਕੇਲ ਸ਼ੁਰੂ ਕੀਤਾ ਜਾ ਰਿਹਾ ਹੈ।


Education Loan Information:

Calculate Education Loan EMI