Sarkari Naukri: ਜੇਕਰ ਤੁਸੀਂ 10ਵੀਂ ਪਾਸ ਹੋ ਤੇ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਜਾਰੀ ਕੀਤੀਆਂ ਹਨ ਜਿਸ ਵਿੱਚ ਦਸਵੀਂ ਪਾਸ ਨੌਜਵਾਨ ਵੀ ਅਪਲਾਈ ਕਰ ਸਕਦੇ ਹਨ।


ਡਾਕ ਵਿਭਾਗ (India Post GDS Recruitment)


ਸਰਕਾਰ ਨੇ ਡਾਕ ਵਿਭਾਗ ਵਿੱਚ 35 ਹਜ਼ਾਰ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। 10ਵੀਂ ਪਾਸ ਉਮੀਦਵਾਰ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਅਰਜ਼ੀਆਂ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਇਸ ਲਈ 18 ਤੋਂ 40 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਡਾਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://indiapostgdsonline.gov.in/ 'ਤੇ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।



SSC Recruitment


SSC ਨੇ 8328 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਬਿਨੈਕਾਰ ਦੀ ਉਮਰ 18 ਸਾਲ ਤੋਂ ਘੱਟ ਤੇ 27 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਤੇ ਸਰੀਰਕ ਕੁਸ਼ਲਤਾ ਟੈਸਟ ਦੁਆਰਾ ਕੀਤੀ ਜਾਵੇਗੀ। ਅਰਜ਼ੀ ਦੀ ਆਖਰੀ ਮਿਤੀ 31 ਜੁਲਾਈ ਹੈ। ਤੁਸੀਂ ਇਸ ਦੀ ਵਿਸਤ੍ਰਿਤ ਸੂਚਨਾ SSC ਦੀ ਅਧਿਕਾਰਤ ਵੈੱਬਸਾਈਟ https://ssc.gov.in/ 'ਤੇ ਦੇਖ ਸਕਦੇ ਹੋ।


HSSC Recruitment


HSSC (ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ) ਨੇ 10ਵੀਂ ਤੇ 12ਵੀਂ ਪਾਸ ਨੌਜਵਾਨਾਂ ਲਈ 6000 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਇਸ ਲਈ ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ https://hssc.gov.in/ 'ਤੇ ਜਾਓ।



BPS RecruitmentIBPS (ਇੰਸਟੀਚਿਊਟ ਆਫ ਬੈਂਕਿੰਗ ਪਰਸਨਲ ਸਿਲੈਕਸ਼ਨ) ਵਿੱਚ 6128 ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਗ੍ਰੈਜੂਏਟ ਅਪਲਾਈ ਕਰ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 47 ਹਜ਼ਾਰ 920 ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ। ਉਮੀਦਵਾਰਾਂ ਦੀ ਚੋਣ ਪ੍ਰੀਲਿਮ ਤੇ ਮੁੱਖ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਉਮੀਦਵਾਰ IBPS ਦੀ ਅਧਿਕਾਰਤ ਵੈੱਬਸਾਈਟ https://ibpsonline.ibps.in/ 'ਤੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।


Education Loan Information:

Calculate Education Loan EMI