ਪੜਚੋਲ ਕਰੋ

ਸਕੂਲ ਖੋਲ੍ਹਣ ਬਾਰੇ ਸਰਕਾਰੀ ਹੁਕਮਾਂ ਨੇ ਮਾਪਿਆਂ ਨੂੰ ਦੋਚਿੱਤੀ 'ਚ ਪਾਇਆ, ਸਕੂਲ ਪ੍ਰਬੰਧਕ ਵੀ ਨਹੀਂ ਸਪਸ਼ਟ

ਪੰਜਾਬ ਸਰਕਾਰ ਨੇ ਆਖਰ ਸਕੂਲ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਤਾਜ਼ਾ ਫੈਸਲੇ ਮੁਤਾਬਕ 19 ਅਕਤੂਬਰ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲ੍ਹੇ ਜਾਣਗੇ। ਅਹਿਮ ਗੱਲ ਇਹ ਹੈ ਕਿ ਸਰਕਾਰ ਨੇ ਸ਼ਰਤ ਲਾ ਦਿੱਤੀ ਹੈ ਕਿ ਮਾਪਿਆਂ ਦੀ ਸਹਿਮਤੀ ਨਾਲ ਹੀ ਵਿਦਿਆਰਥੀ ਸਕੂਲ ਆ ਸਕਣਗੇ। ਹੁਣ ਮਾਪੇ ਦੋਚਿੱਤੀ ਵਿੱਚ ਹਨ ਕਿ ਬੱਚਿਆਂ ਨੂੰ ਸਕੂਲ ਭੇਜਿਆ ਜਾਵੇ ਜਾਂ ਨਹੀਂ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਖਰ ਸਕੂਲ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਤਾਜ਼ਾ ਫੈਸਲੇ ਮੁਤਾਬਕ 19 ਅਕਤੂਬਰ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲ੍ਹੇ ਜਾਣਗੇ। ਅਹਿਮ ਗੱਲ ਇਹ ਹੈ ਕਿ ਸਰਕਾਰ ਨੇ ਸ਼ਰਤ ਲਾ ਦਿੱਤੀ ਹੈ ਕਿ ਮਾਪਿਆਂ ਦੀ ਸਹਿਮਤੀ ਨਾਲ ਹੀ ਵਿਦਿਆਰਥੀ ਸਕੂਲ ਆ ਸਕਣਗੇ। ਹੁਣ ਮਾਪੇ ਦੋਚਿੱਤੀ ਵਿੱਚ ਹਨ ਕਿ ਬੱਚਿਆਂ ਨੂੰ ਸਕੂਲ ਭੇਜਿਆ ਜਾਵੇ ਜਾਂ ਨਹੀਂ। ਇਸ ਦੇ ਨਾਲ ਹੀ ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਆਨਲਾਈਨ ਸਿੱਖਿਆ ਹੀ ਅਧਿਆਪਨ ਦਾ ਤਰਜੀਹੀ ਢੰਗ ਰਹੇਗੀ। ਸਰਕਾਰ ਦੇ ਇਨ੍ਹਾਂ ਹੁਕਮਾਂ ਕਰਕੇ ਅਜੇ ਨਾ ਤਾਂ ਸਕੂਲਾਂ ਨੂੰ ਸਮਝ ਆ ਰਹੀ ਹੈ ਕਿ ਉਹ ਕਲਾਸਾਂ ਸ਼ੁਰੂ ਕਰਨ ਜਾਂ ਨਾ। ਦੂਜੇ ਮਾਪਿਆਂ ਵੀ ਦੋਚਿੱਤੀ ਵਿੱਚ ਹਨ ਕਿ ਜੇਕਰ ਹਾਜ਼ਰੀ ਜ਼ਰੂਰੀ ਨਹੀਂ ਤੇ ਆਨਲਾਈਨ ਕਲਾਸਾਂ ਜਾਰੀ ਰਹਿੰਦੀਆਂ ਹਨ ਤਾਂ ਫੇਰ ਬੱਚਿਆਂ ਨੂੰ ਸਕੂਲ ਕਿਉਂ ਭੇਜਿਆ ਜਾਵੇ। ਇਸ ਬਾਰੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਗ੍ਰਹਿ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਕੂਲ ਮੁੜ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ (ਐਸਓਪੀਜ਼) ਜਾਰੀ ਕੀਤਾ ਹੈ। ਇਸ ਲਈ ਸਿੱਖਿਆ ਵਿਭਾਗ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਕੰਮ ਕਰ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼- 1. ਸਕੂਲਾਂ ’ਚ ਐਸਓਪੀਜ਼ ਲਾਗੂ ਕਰਵਾਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਜਾਣਗੀਆਂ। 2. ਸਕੂਲ ਭਾਵੇਂ ਮੁੜ ਖੋਲ੍ਹੇ ਜਾ ਰਹੇ ਹਨ ਪਰ ਆਨਲਾਈਨ ਸਿੱਖਿਆ ਹੀ ਅਧਿਆਪਨ ਦਾ ਤਰਜੀਹੀ ਢੰਗ ਰਹੇਗੀ ਤੇ ਸਾਰੇ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ। 3. ਅਧਿਆਪਕ ਪਹਿਲਾਂ ਹੀ ਆਨਲਾਈਨ ਕਲਾਸਾਂ ਲੈ ਰਹੇ ਹਨ ਤੇ ਜੇ ਕੁਝ ਵਿਦਿਆਰਥੀ ਨਿੱਜੀ ਤੌਰ ਉਤੇ ਹਾਜ਼ਰ ਹੋਣ ਦੀ ਥਾਂ ਆਨਲਾਈਨ ਕਲਾਸਾਂ ਲਾਉਣ ਨੂੰ ਤਰਜੀਹ ਦਿੰਦੇ ਹਨ ਤਾਂ ਉਹ ਅਜਿਹਾ ਕਰ ਸਕਣਗੇ। 4. ਵਿਦਿਆਰਥੀਆਂ ਲਈ ਦਿਨ ਵਿੱਚ ਸਕੂਲ ਤਿੰਨ ਘੰਟੇ ਲਈ ਖੁੱਲ੍ਹਣਗੇ ਤੇ ਸਿਰਫ਼ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਵਿੱਚ ਸੱਦਿਆ ਜਾਵੇਗਾ। 5. ਜੇ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੈ ਤੇ ਸਮਾਜਿਕ ਦੂਰੀ ਦਾ ਮਾਪਦੰਡ ਬਰਕਰਾਰ ਨਹੀਂ ਰੱਖਿਆ ਜਾ ਸਕਦਾ ਤਾਂ ਇਸ ਮਾਮਲੇ ਵਿੱਚ ਸਕੂਲ ਮੁਖੀ ਤੇ ਮੈਨੇਜਮੈਂਟ ਵੱਲੋਂ ਆਪਣੇ ਪੱਧਰ ਉਤੇ ਦੋ ਸ਼ਿਫ਼ਟਾਂ ਵਿੱਚ ਕਲਾਸਾਂ ਲੈਣ ਜਾਂ ਬਦਲਵੇਂ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਬੁਲਾਉਣ ਬਾਰੇ ਫ਼ੈਸਲਾ ਲਿਆ ਜਾ ਸਕੇਗਾ। 6. ਵਿਦਿਆਰਥੀ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਮਗਰੋਂ ਹੀ ਸਕੂਲ ਜਾ ਕੇ ਕਲਾਸਾਂ ਲਾ ਸਕਣਗੇ। 7. ਮਾਪਿਆਂ ਨੂੰ ਇਹ ਗੱਲ ਯਕੀਨੀ ਬਣਾਉਣੀ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਮਾਸਕ ਪਾ ਕੇ ਹੀ ਸਕੂਲ ਜਾਵੇ ਤੇ ਉਹ ਦੂਜਿਆਂ ਨਾਲ ਮਾਸਕ ਦੀ ਅਦਲਾ-ਬਦਲੀ ਨਾ ਕਰੇ। 8. ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਬਜ਼ੁਰਗ, ਗਰਭਵਤੀ ਤੇ ਹੋਰ ਮੁਲਾਜ਼ਮਾਂ, ਜਿਨ੍ਹਾਂ ਨੂੰ ਮੈਡੀਕਲ ਹਾਲਤ ਕਾਰਨ ਵਾਧੂ ਇਹਤਿਆਤ ਰੱਖਣ ਦੀ ਲੋੜ ਹੈ, ਉਹ ਵਿਦਿਆਰਥੀਆਂ ਨਾਲ ਸਿੱਧੇ ਸੰਪਰਕ ਵਾਲੇ ਕੰਮ ਨੂੰ ਤਰਜੀਹ ਨਾ ਦੇਣ। 9. ਜਮਾਤਾਂ ਵਿੱਚ ਵਿਦਿਆਰਥੀਆਂ ਦੀਆਂ ਸੀਟਾਂ ਵਿਚਾਲੇ 6 ਫੁੱਟ ਦੀ ਦੂਰੀ ’ਤੇ ਨਿਸ਼ਾਨ ਬਣਾਏ ਜਾਣ ਤੇ ਇਸੇ ਤਰ੍ਹਾਂ ਸਟਾਫ਼ ਰੂਮ, ਦਫ਼ਤਰ, ਹੋਸਟਲਾਂ ਤੇ ਹੋਰ ਥਾਵਾਂ ਉਤੇ ਵੀ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। 10. ਸਕੂਲਾਂ ਵਿੱਚ ਅਜਿਹੀਆਂ ਕੋਈ ਗਤੀਵਿਧੀਆਂ ਨਾ ਕਰਵਾਈਆਂ ਜਾਣ, ਜਿਨ੍ਹਾਂ ਵਿੱਚ ਸਮਾਜਿਕ ਦੂਰੀ ਦਾ ਨਿਯਮ ਨਹੀਂ ਅਪਣਾਇਆ ਜਾ ਸਕਦਾ। 11. ਸਕੂਲਾਂ ਵਿੱਚ ਪ੍ਰਾਰਥਨਾ ਸਭਾ ਵੀ ਜਮਾਤਾਂ ਜਾਂ ਖੁੱਲ੍ਹੀਆਂ ਥਾਵਾਂ ਜਾਂ ਜਿੱਥੇ ਜਗ੍ਹਾ ਮੁਹੱਈਆ ਹੈ ਤੇ ਹਾਲਾਂ ਵਿੱਚ ਹੀ ਅਧਿਆਪਕਾਂ ਦੀ ਹਾਜ਼ਰੀ ਵਿੱਚ ਕਰਵਾਈਆਂ ਜਾਣ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget