Education Loan Information:
Calculate Education Loan EMIਸਿੱਖਿਆ ਮਹਿਕਮੇ ਨੇ ਤੋੜੀ ਰਵਾਇਤ
ਏਬੀਪੀ ਸਾਂਝਾ | 30 Sep 2019 03:42 PM (IST)
ਸਿੱਖਿਆ ਵਿਭਾਗ ਵੱਲੋਂ ਮੌਸਮ ਵਿੱਚ ਬਦਲਾਅ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਜਾਰੀ ਕੀਤੀ ਹੈ। ਇਸ ਵਾਰ ਸਿੱਖਿਆ ਵਿਭਾਗ ਨੇ ਪੁਰਾਣੀ ਰਵਾਇਤ ਤੋੜਦਿਆਂ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਦੋ ਪੜਾਵਾਂ ਵਿੱਚ ਤਬਦੀਲੀ ਕੀਤੀ ਹੈ।
ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਮੌਸਮ ਵਿੱਚ ਬਦਲਾਅ ਨੂੰ ਦੇਖਦੇ ਹੋਏ ਸਰਕਾਰੀ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਜਾਰੀ ਕੀਤੀ ਹੈ। ਇਸ ਵਾਰ ਸਿੱਖਿਆ ਵਿਭਾਗ ਨੇ ਪੁਰਾਣੀ ਰਵਾਇਤ ਤੋੜਦਿਆਂ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਦੋ ਪੜਾਵਾਂ ਵਿੱਚ ਤਬਦੀਲੀ ਕੀਤੀ ਹੈ। ਇਸ ਅਨੁਸਾਰ ਪਹਿਲੇ ਪੜਾਅ ਵਿੱਚ 1 ਅਕਤੂਬਰ, 2019 ਤੋਂ 31 ਅਕਤੂਬਰ, 2019 ਤੇ 1 ਮਾਰਚ, 2020 ਤੋਂ 31 ਮਾਰਚ, 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ 1 ਨਵੰਬਰ, 2019 ਤੋਂ 28 ਫਰਵਰੀ, 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।