Education Loan Information:
Calculate Education Loan EMIਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ
ਏਬੀਪੀ ਸਾਂਝਾ | 01 Jul 2019 09:46 AM (IST)
ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ।
ਚੰਡੀਗੜ੍ਹ: ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਸਰਕਾਰੀ ਸਕੂਲ ਖੁੱਲ੍ਹਣ ਜਾ ਰਹੇ ਹਨ। ਪਰ ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲ ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ। ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਸਮੂਹ ਸਕੂਲ ਮੁਖੀਆਂ ਅਤੇ ਉਚ ਅਧਿਕਾਰੀਆਂ ਨੂੰ ਜਾਰੀ ਪੱਤਰ ਵਿਚ ਕਿਹਾ ਹੈ ਕਿ ਅਗਲੇ ਹੁਕਮਾਂ ਤਕ ਸਕੂਲ ਦਾ ਸਮਾਂ ਤਬਦੀਲ ਕਰਨ ਵਾਲੇ ਹੁਕਮ ਲਾਗੂ ਰਹਿਣਗੇ।