School Reopening: ਦੇਸ਼ ਵਿੱਚ ਕੋਰੋਨਾ ਕੇਸਾਂ ਵਿੱਚ ਮੁੜ ਵਾਧਾ ਹੋਣ ਲੱਗਾ ਹੈ। ਵਿਗਿਆਨੀ ਤੀਜੀ ਲਹਿਰ ਦਾ ਖਤਰਾ ਦੱਸ ਰਹੇ ਹਨ। ਇਸ ਦੇ ਬਾਵਜੂਦ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਣੇ ਕਈ ਸੂਬਿਆਂ ਵਿੱਚ ਸਕੂਲ ਖੋਲ੍ਹ ਦਿੱਤੇ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਬੱਚਿਆਂ ਨੂੰ ਅਜੇ ਵੈਕਸੀਨ ਵੀ ਨਹੀਂ ਲਗਾਈ ਗਈ। ਕੋਵਿਡ ਪ੍ਰੋਟੋਕੋਲ ਮੁਤਾਬਕ ਅਧਿਆਪਕਾਂ ਨੂੰ ਵੈਕਸੀਨ ਲੱਗੀ ਹੋਣੀ ਚਾਹੀਦੀ ਹੈ ਪਰ ਬੱਚਿਆਂ ਲਈ ਇਹ ਸ਼ਰਤ ਨਹੀਂ।

ਦੱਸ ਦਈਏ ਕਿ ਪਿਛਲੇ ਸਮੇਂ ਵਿੱਚ ਕੋਰੋਨਾ ਦੀ ਲਾਗ ਦੇ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਆ ਰਹੀ ਸੀ। ਇਸ ਕਰਕੇ ਲੌਕਡਾਊਨ ਦੀਆਂ ਪਾਬੰਦੀਆਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਇਸੇ ਲਈ ਸਾਰੇ ਰਾਜਾਂ ਵਿੱਚ ਸਕੂਲ ਦੁਬਾਰਾ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਬਹੁਤ ਸਾਰੇ ਰਾਜਾਂ ਵਿੱਚ ਸਕੂਲ ਖੋਲ੍ਹ ਦਿੱਤੇ ਗਏ ਹਨ ਤੇ ਬਹੁਤ ਸਾਰੇ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ ਕੁਝ ਦਿਨਾਂ ਤੋਂ ਕੋਰੋਨਾ ਦਾ ਗ੍ਰਾਫ ਮੁੜ ਚੜ੍ਹਨ ਲੱਗਾ ਹੈ ਪਰ ਕਈ ਸੂਬਿਆਂ ਵਿੱਚ ਹਾਲਾਤ ਕਾਫੀ ਸੁਧਰ ਗਏ ਹਨ।

ਇਸ ਲਈ ਅੱਜ ਤੋਂ ਪੰਜਾਬ, ਉਤਰਾਖੰਡ ਅਤੇ ਝਾਰਖੰਡ ਵਿੱਚ ਵੀ ਸਕੂਲ ਖੁੱਲ੍ਹ ਗਏ ਹਨ। ਰਾਜ ਸਰਕਾਰਾਂ ਨੇ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ ਅਤੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਆਓ ਜਾਣਦੇ ਹਾਂ ਕਿ ਸਕੂਲ ਖੋਲ੍ਹਣ ਲਈ ਕਿਹੜੀਆਂ ਸ਼ਰਤਾਂ ਹਨ।
 

ਪੰਜਾਬ ਵਿੱਚ ਖੁੱਲ੍ਹੇ ਸਾਰੀਆਂ ਜਮਾਤਾਂ ਲਈ ਸਕੂਲ
ਪੰਜਾਬ ਵਿੱਚ ਸੋਮਵਾਰ, 2 ਅਗਸਤ ਭਾਵ ਅੱਜ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਦੁਬਾਰਾ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ, ਇਸ ਸਮੇਂ ਦੌਰਾਨ ਸਕੂਲਾਂ ਲਈ ਕੋਵਿਡ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨਾ ਲਾਜ਼ਮੀ ਹੈ। ਸਟਾਫ ਦਾ ਟੀਕਾਕਰਣ ਵੀ ਜ਼ਰੂਰੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ, ਉੱਚ ਕਲਾਸਾਂ ਭਾਵ 11 ਵੀਂ ਅਤੇ 12 ਵੀਂ ਕਲਾਸ ਦੇ ਸਕੂਲ 26 ਜੁਲਾਈ ਤੋਂ ਖੋਲ੍ਹ ਦਿੱਤੇ ਗਏ ਸਨ। ਇਸ ਦੌਰਾਨ, ਔਨਲਾਈਨ ਲਰਨਿੰਗ-ਟੀਚਿੰਗ ਦਾ ਵਿਕਲਪ ਵੀ ਜਾਰੀ ਰੱਖਿਆ ਗਿਆ ਹੈ।

ਉੱਤਰਾਖੰਡ ਵਿੱਚ 9ਵੀਂ ਤੋਂ 12 ਵੀਂ ਜਮਾਤ ਤੱਕ ਸਕੂਲ ਖੁੱਲ੍ਹੇ
ਉੱਤਰਾਖੰਡ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਇਸ ਦੇ ਨਾਲ ਹੀ 16 ਅਗਸਤ ਤੋਂ 8ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹ ਦਿੱਤੇ ਜਾਣਗੇ। ਉਂਝ, ਸਕੂਲ ਆਉਣ ਵਾਲੇ ਬੱਚਿਆਂ ਲਈ ਮਾਪਿਆਂ ਦੀ ਸਹਿਮਤੀ ਲਾਜ਼ਮੀ ਕਰ ਦਿੱਤੀ ਗਈ ਹੈ। ਸਕੂਲਾਂ ਨੂੰ ਵੀ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਏਗੀ। ਸਰਕਾਰ ਦੁਆਰਾ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ ਇੱਕ ਨੋਡਲ ਅਫਸਰ ਨਿਯੁਕਤ ਕਰਨਾ ਹੋਵੇਗਾ ਜੋ ਵਿਦਿਆਰਥੀਆਂ ਦੇ ਕੋਵਿਡ ਦੇ ਸਹੀ ਆਚਰਣ ਨੂੰ ਯਕੀਨੀ ਬਣਾਏਗਾ ਅਤੇ ਕਿਸੇ ਵੀ ਉਲੰਘਣਾ ਦੀ ਸਥਿਤੀ ਵਿੱਚ ਕਾਰਵਾਈ ਕਰੇਗਾ।

ਹੁਕਮ ਅਨੁਸਾਰ, ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ ਮੈਂਬਰਾਂ ਲਈ ਮਾਸਕ ਪਾਉਣਾ, ਸਮਾਜਕ ਦੂਰੀਆਂ ਦੀ ਪਾਲਣਾ ਕਰਨਾ ਅਤੇ ਵਾਰ ਵਾਰ ਹੱਥ ਧੋਣੇ ਲਾਜ਼ਮੀ ਹਨ। ਜੇ ਕਿਸੇ ਨੂੰ ਸਕੂਲ ਵਿੱਚ ਕਿਸੇ ਨੂੰ ਵੀ ਬੁਖਾਰ, ਖੰਘ ਜਾਂ ਜ਼ੁਕਾਮ ਵਰਗੇ ਲੱਛਣ ਨਜ਼ਰ ਆਉਂਦੇ ਹਨ, ਤਾਂ ਨੋਡਲ ਅਧਿਕਾਰੀ ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਨਾਲ ਸਲਾਹ-ਮਸ਼ਵਰਾ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਸੂਚਿਤ ਕਰੇਗਾ। ਇਸ ਦੇ ਨਾਲ ਹੀ, ਸਕੂਲ ਦੇ ਵਿਹੜੇ ਵਿੱਚ ਰਹਿਣ ਵਾਲੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ 48 ਘੰਟਿਆਂ ਤੋਂ ਪਹਿਲਾਂ ਆਰਟੀ-ਪੀਸੀਆਰ ਟੈਸਟ ਰਿਪੋਰਟ (RT-PCR Test Report) ਤਿਆਰ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਏਗੀ।

ਆਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਦੇ ਇੱਕ 'ਹਾਈਬ੍ਰਿਡ ਮੋਡ' ਦੀ ਪਾਲਣਾ ਕਰਨਗੇ, ਜਿਸ ਦੇ ਅਨੁਸਾਰ ਮੋਬਾਈਲ ਤੇ ਡਿਵਾਈਸਿਸ 'ਤੇ ਲਾਈਵ ਸਟ੍ਰੀਮਿੰਗ ਦੁਆਰਾ ਕਲਾਸਾਂ ਇੱਕੋ ਸਮੇਂ ਚਾਢਵ ਤੇ ਆਨਲਾਈਨ ਦੋਵੇਂ ਤਰ੍ਹਾਂ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹੀ, ਰਾਜ ਵਿੱਚ 1 ਤੋਂ 5ਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਨਹੀਂ ਖੋਲ੍ਹੇ ਜਾਣਗੇ ਤੇ ਵਿਦਿਆਰਥੀਆਂ ਦੀ ਪੜ੍ਹਾਈ ਸਿਰਫ ਔਨਲਾਈਨ ਮੋਡ ਵਿੱਚ ਜਾਰੀ ਰਹੇਗੀ।

ਝਾਰਖੰਡ ਵਿੱਚ ਵੀ ਖੁੱਲ੍ਹੇ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲ

ਝਾਰਖੰਡ ਵਿੱਚ ਵੀ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਅੱਜ ਤੋਂ ਖੋਲ੍ਹ ਦਿੱਤੇ ਗਏ ਹਨ। ਉਂਝ ਇਸ ਲਈ ਇੱਕ ਸ਼ਰਤ ਲਗਾਈ ਗਈ ਹੈ ਕਿ ਪਿਛਲੇ ਸੱਤ ਦਿਨਾਂ ਤੋਂ ਸੰਬੰਧਤ ਜ਼ਿਲ੍ਹਿਆਂ ਵਿੱਚ ਕੋਰੋਨਾ ਲਾਗ ਦੀ ਦਰ ਇੱਕ ਪ੍ਰਤੀਸ਼ਤ ਹੋਣੀ ਚਾਹੀਦੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਦੀ ਰਾਜ ਪੱਧਰੀ ਸੰਸਥਾ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਸਰਕਾਰਾਂ ਨੂੰ ਸਕੂਲ ਦੁਬਾਰਾ ਖੋਲ੍ਹਣ ਦੇ ਆਦੇਸ਼ ਦੇਣ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਕੁਝ ਹੋਰ ਸਮੇਂ ਦੀ ਉਡੀਕ ਕਰਨੀ ਚਾਹੀਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਮਾਰਚ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋਣ ਤੋਂ ਬਾਅਦ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਸਨ। ਹਾਲ ਹੀ ਵਿੱਚ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਸਕੂਲ ਦੁਬਾਰਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਸਕੂਲਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਵੇਂ ਕਿ ਬੱਚਿਆਂ, ਅਧਿਆਪਕਾਂ ਅਤੇ ਸਟਾਫ ਲਈ ਮਾਸਕ ਪਾਉਣਾ ਲਾਜ਼ਮੀ ਹੈ, ਸਮਾਜਕ ਦੂਰੀਆਂ ਦਾ ਪਾਲਣ ਕਰਨਾ ਜ਼ਰੂਰੀ ਹੈ, ਨਾਲ ਹੀ ਮਾਪਿਆਂ ਦੀ ਸਹਿਮਤੀ ਵੀ ਜ਼ਰੂਰੀ ਹੈ, ਇਸ ਦੌਰਾਨ ਔਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ।

ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ 10ਵੀਂ ਤੋਂ 12ਵੀਂ ਤੱਕ ਦੇ ਸਕੂਲ ਖੁੱਲ੍ਹੇ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ 10ਵੀਂ ਤੋਂ 12ਵੀਂ ਜਮਾਤਾਂ ਤੱਕ ਲਈ ਸਕੂਲ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਆਪਣੀ ਪੜ੍ਹਾਈ ਸਬੰਧੀ ਸਮੱਸਿਆਵਾਂ ਲੈ ਕੇ ਸਕੂਲ ਜਾ ਸਕਦੇ ਹਨ। ਦੱਸ ਦੇਈਏ ਕਿ ਸਕੂਲਾਂ ਨੂੰ ਕੋਵਿ -19 ਦੇ ਸਹੀ ਵਿਵਹਾਰ ਦੀ ਪਾਲਣਾ ਕਰਨ ਦੇ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ।
 

ਇਨ੍ਹਾਂ ਰਾਜਾਂ ਵਿੱਚ ਖੁੱਲ੍ਹੇ ਸਕੂਲ
ਮਹੱਤਵਪੂਰਨ ਗੱਲ ਇਹ ਹੈ ਕਿ ਮਹਾਰਾਸ਼ਟਰ, ਬਿਹਾਰ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਆਦਿ ਰਾਜਾਂ ਵਿੱਚ ਸਕੂਲ ਦੁਬਾਰਾ ਖੋਲ੍ਹੇ ਗਏ ਹਨ। ਹਾਲਾਂਕਿ, ਇਸ ਸਮੇਂ ਦੌਰਾਨ ਵਿਦਿਆਰਥੀਆਂ ਲਈ ਸਕੂਲ ਜਾਣਾ ਲਾਜ਼ਮੀ ਨਹੀਂ ਬਣਾਇਆ ਗਿਆ ਹੈ। ਰਾਜਧਾਨੀ ਦਿੱਲੀ ਤੇ ਤਾਮਿਲਨਾਡੂ ਵਿੱਚ ਸਕੂਲ ਖੋਲ੍ਹਣ ਦਾ ਫੈਸਲਾ ਹਾਲੇ ਨਹੀਂ ਲਿਆ ਗਿਆ ਹੈ।


Education Loan Information:

Calculate Education Loan EMI