ਪੜਚੋਲ ਕਰੋ

ਦੇਸ਼ 'ਚ 21 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ

ਦੇਸ਼ ਵਿੱਚ ਹੁਣ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ 21 ਸਤੰਬਰ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਉਂਝ ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ। ਸਿਰਫ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆ ਸਕਣਗੇ। ਸਕੂਲਾਂ ਵਿੱਚ ਕਲਾਸਾਂ ਵੀ ਨਹੀਂ ਲੱਗਣਗੀਆਂ।

ਚੰਡੀਗੜ੍ਹ: ਦੇਸ਼ ਵਿੱਚ ਹੁਣ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ 21 ਸਤੰਬਰ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਉਂਝ ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ। ਸਿਰਫ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆ ਸਕਣਗੇ। ਸਕੂਲਾਂ ਵਿੱਚ ਕਲਾਸਾਂ ਵੀ ਨਹੀਂ ਲੱਗਣਗੀਆਂ। ਹਾਸਲ ਜਾਣਕਾਰੀ ਮੁਤਾਬਕ ਕੋਵਿਡ-19 ਅਨਲੌਕ ਦੇ ਅਗਲੇ ਪੜਾਅ ਤਹਿਤ 21 ਸਤੰਬਰ ਤੋਂ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਆਦੇਸ਼ ਅਨੁਸਾਰ ਇਸ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣਾ ਜ਼ਰੂਰੀ ਹੋਵੇਗਾ। ਅੰਸ਼ਕ ਤੌਰ ’ਤੇ ਦੁਬਾਰਾ ਸਕੂਲ ਖੁੱਲ੍ਹਣ ’ਤੇ ਨੌਵੀਂ ਤੋਂ 12ਵੀਂ ਦੇ ਵਿਦਿਆਰਥੀ ਜੇਕਰ ਚਾਹੁਣ ਤਾਂ ਅਧਿਆਪਕਾਂ ਤੋਂ ਸੇਧ ਲੈਣ ਲਈ ਸਕੂਲ ਆ ਸਕਣਗੇ। ਤਾਜ਼ਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਬੰਧਤ ਜਮਾਤਾਂ ਦਾ ਜਿਹੜਾ ਵੀ ਵਿਦਿਆਰਥੀ 21 ਸਤੰਬਰ ਤੋਂ ਸਕੂਲ ਆਉਣਾ ਚਾਹੇਗਾ, ਉਸ ਨੂੰ ਆਪਣੇ ਮਾਪਿਆਂ ਕੋਲੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ ਤੇ ਸਕੂਲ ਵਿਚ ਛੇ ਫੁੱਟ ਦੀ ਸਰੀਰਕ ਦੂਰੀ ਦੇ ਨਿਯਮ ਦਾ ਪਾਲਣ ਕਰਨਾ ਯਕੀਨੀ ਬਣਾਉਣਾ ਪਵੇਗਾ। ਸਿਹਤ ਮੰਤਰਾਲੇ ਨੇ ਸੁਰੱਖਿਆ ਸਬੰਧੀ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਅਨੁਸਾਰ ਕੇਵਲ ਕੰਟੇਨਮੈਂਟ ਜ਼ੋਨਾਂ ਦੇ ਬਾਹਰ ਪੈਂਦੇ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ ਤੇ ਕੰਟੇਨਮੈਂਟ ਜ਼ੋਨਾਂ ’ਚ ਵਸਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੇ ਸਕੂਲ ਮੁਲਾਜ਼ਮਾਂ ਨੂੰ ਸਕੂਲ ’ਚ ਹਾਜ਼ਰ ਹੋਣ ਦੀ ਆਗਿਆ ਨਹੀਂ ਹੋਵੇਗੀ। ਪੂਰੀ ਇਮਾਰਤ ਨੂੰ ਸੈਨੇਟਾਈਜ਼ ਕੀਤਾ ਜਾਵੇਗਾ। ਸਕੂਲਾਂ ਦੀਆਂ ਮੈੱਸ/ਕੰਟੀਨਾਂ ਨਹੀਂ ਖੁੱਲ੍ਹਣਗੀਆਂ।

Education Loan Information:
Calculate Education Loan EMI

ਟਾਪ ਹੈਡਲਾਈਨ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget