ਲਖਨਾਉ: ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਮੁੱਢਲੇ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਕੌਂਸਲ ਸਕੂਲ, ਰਾਜ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਦੀ ਵਧੀਕ ਮੁੱਖ ਸਕੱਤਰ ਰੇਣੁਕਾ ਕੁਮਾਰ ਨੇ ਇਮਤਿਹਾਨ ਰੱਦ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਪਾਸ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।


ਹਾਸਲ ਜਾਣਕਾਰੀ ਅਨੁਸਾਰ ਕੋਰੋਨਾ ਦੇ ਕਹਿਰ ਕਾਰਨ ਸਰਕਾਰ ਨੇ ਸਾਰੇ ਸਕੂਲ 2 ਅਪ੍ਰੈਲ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਜਦੋਂਕਿ ਬੇਸਿਕ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਕੂਲ 1 ਅਪ੍ਰੈਲ ਤੋਂ ਨਵਾਂ ਸੈਸ਼ਨ ਸ਼ੁਰੂ ਕਰਨਗੇ। ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ 16 ਤੋਂ 23 ਮਾਰਚ ਤੱਕ ਹੋਣੀਆਂ ਸਨ, ਜਿਸ ਨੂੰ ਵਧਾ ਕੇ 23 ਤੋਂ 28 ਮਾਰਚ ਕਰ ਦਿੱਤਾ ਗਿਆ ਸੀ, ਪਰ ਹੁਣ ਸਰਕਾਰ ਨੇ ਛੁੱਟੀਆਂ 2 ਅਪ੍ਰੈਲ ਤੱਕ ਵਧਾ ਦਿੱਤੀਆਂ ਹਨ। ਜਿਸ ਕਾਰਨ ਵਿਦਿਆਰਥੀਆਂ ਦੇ ਇਮਤਿਹਾਨ ਇਸ ਸੈਸ਼ਨ ਵਿੱਚ ਨਹੀਂ ਲਏ ਜਾਣਗੇ। ਇਸ ਕਾਰਨ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੇ ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਨੂੰ ਸਕੂਲ ਬੰਦ ਰੱਖਣ ਅਤੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਲਈ ਪਾਸ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਜੇਕਰ ਅਣਗਹਿਲੀ ਹੁੰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ
ਸਕੂਲ ਨੂੰ ਬੰਦ ਰੱਖਣ ਤੋਂ ਇਲਾਵਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਹੁਕਮਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ। ਇਸ ਵਿੱਚ ਕੋਈ ਅਣਗਹਿਲੀ ਨਹੀਂ ਹੋਣੀ ਚਾਹੀਦੀ। ਇਹ ਆਰਡਰ ਰਾਜ, ਸਹਾਇਤਾ ਪ੍ਰਾਪਤ ਅਤੇ ਸਾਰੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।


Education Loan Information:

Calculate Education Loan EMI