Punjab School : ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ 'ਚ  ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 15 ਮਈ ਤੋਂ 31 ਮਈ 2022 ਤਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿਚ ਆਫਲਾਈਨ ਮੋਡ 'ਚ ਕਲਾਸਾਂ ਲੱਗਣਗੀਆਂ। ਜਦਕਿ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤਕ ਕਰਨ ਦਾ ਫੈਸਲਾ ਕੀਤਾ ਗਿਆ ਹੈ।


ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰਨ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤਕ ਰਹੇਗਾ।


ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੀ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।


 ਇਹ ਵੀ ਪੜ੍ਹੋ

Watch : ਲਾੜੇ ਤੇ ਲਾੜੀ ਨੇ ਖੁਦ ਲਾਈ ਅੱਗ, ਆਪਣੇ ਹੀ ਵਿਆਹ 'ਚ ਡੇਅਰਡੇਵਿਲ ਐਂਟਰੀ


Education Loan Information:

Calculate Education Loan EMI