School Holiday: 20 ਦਸੰਬਰ ਤੋਂ ਸਕੂਲ ਰਹਿਣਗੇ ਬੰਦ, ਹੁਣ ਸੂਬੇ ''ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ 12 ਦਿਨਾਂ ਦੀਆਂ ਛੁੱਟੀਆਂ...
School Holiday: ਪੰਜਾਬ ਸਣੇ ਹੋਰ ਵੀ ਕਈ ਸੂਬਿਆਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੈਕੰਡਰੀ ਸਿੱਖਿਆ...

School Holiday: ਪੰਜਾਬ ਸਣੇ ਹੋਰ ਵੀ ਕਈ ਸੂਬਿਆਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੈਕੰਡਰੀ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਸੰਬੰਧੀ ਮਹੱਤਵਪੂਰਨ ਸੰਕੇਤ ਜਾਰੀ ਕੀਤੇ ਹਨ। ਵਿਭਾਗੀ ਕੈਲੰਡਰ ਅਤੇ ਪ੍ਰਸ਼ਾਸਕੀ ਜਾਣਕਾਰੀ ਦੇ ਅਨੁਸਾਰ ਦਸੰਬਰ ਦੇ ਆਖਰੀ ਦਿਨਾਂ ਵਿੱਚ ਰਾਜ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਪੜ੍ਹਾਈ ਮੁਅੱਤਲ ਰਹਿ ਸਕਦੀ ਹੈ।
20 ਦਸੰਬਰ ਤੋਂ ਛੁੱਟੀਆਂ ਦਾ ਸਕੇਂਤ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਸੈਕੰਡਰੀ ਸਿੱਖਿਆ ਵਿਭਾਗ ਦੁਆਰਾ ਜਾਰੀ ਕੀਤੇ ਗਏ ਸਾਲਾਨਾ ਅਕਾਦਮਿਕ ਕੈਲੰਡਰ ਅਤੇ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਸਕੂਲਾਂ ਵਿੱਚ 20 ਦਸੰਬਰ ਤੋਂ 31 ਦਸੰਬਰ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਲਗਭਗ 12 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਮਿਲ ਸਕਦੀਆਂ ਹਨ। ਇਨ੍ਹਾਂ ਛੁੱਟੀਆਂ ਦੇ ਨਾਲ 2025 ਦਾ ਅਕਾਦਮਿਕ ਸਾਲ ਦਸੰਬਰ ਵਿੱਚ ਸਮਾਪਤ ਹੋ ਜਾਵੇਗਾ ਅਤੇ ਸਕੂਲ ਨਵੇਂ ਸਾਲ ਦੇ ਸ਼ੁਰੂ ਵਿੱਚ ਦੁਬਾਰਾ ਖੁੱਲ੍ਹਣ ਦੀ ਉਮੀਦ ਹੈ।
ਠੰਡ ਦੇ ਹਿਸਾਬ ਨਾਲ ਵੱਧ ਜਾਂ ਘੱਟ ਸਕਦੀਆਂ ਛੁੱਟੀਆਂ
ਦਸੰਬਰ ਮਹੀਨੇ ਵਿੱਚ ਪਹਿਲਾਂ ਹੀ ਕਈ ਜਨਤਕ ਛੁੱਟੀਆਂ ਸ਼ਾਮਲ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਵਾਧੂ ਰਾਹਤ ਮਿਲੇਗੀ। ਦਸੰਬਰ ਵਿੱਚ ਚਾਰ ਐਤਵਾਰ ਹੁੰਦੇ ਹਨ। ਸੰਭਾਵਿਤ ਛੁੱਟੀਆਂ ਦੀ ਮਿਆਦ 21 ਦਸੰਬਰ ਅਤੇ ਮਹੀਨੇ ਦਾ ਆਖਰੀ ਐਤਵਾਰ, 28 ਦਸੰਬਰ ਹੋਵੇਗੀ। 25 ਦਸੰਬਰ ਨੂੰ ਕ੍ਰਿਸਮਸ ਹੈ ਅਤੇ ਰਾਜ ਭਰ ਵਿੱਚ ਸਕੂਲ ਬੰਦ ਰਹਿਣਗੇ। ਭਾਵੇਂ ਸਰਕਾਰ ਨੇ 31 ਦਸੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ ਪਰ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਦੀ ਮਿਆਦ ਵਧਾਉਣ ਜਾਂ ਘਟਾਉਣ ਦਾ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਕੋਲ ਹੋਵੇਗਾ। ਜੇਕਰ ਤਾਪਮਾਨ ਹੋਰ ਡਿੱਗਦਾ ਹੈ, ਤਾਂ ਜ਼ਿਲ੍ਹਾ ਮੈਜਿਸਟ੍ਰੇਟ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਾਨਕ ਹਾਲਾਤਾਂ ਅਨੁਸਾਰ ਵੱਖਰੇ ਹੁਕਮ ਜਾਰੀ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















