ਪੜਚੋਲ ਕਰੋ

ਸਿੱਖਿਆ ਮੰਤਰੀ ਨੇ ਐਲਾਨੀ ਨਵੀਂ ਬਦਲੀ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ

ਪੰਜਾਬ ਸਰਕਾਰ ਨੇ ਸਕੂਲੀ ਅਧਿਕਾਪਕਾਂ ਲਈ ਨਵੀਂ ਬਦਲੀ ਨੀਤੀ ਲਾਗੂ ਕਰ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੱਸਿਆ ਕਿ ਬਦਲੀ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਬਲਿਕ ਡੋਮੇਨ 'ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਬਦਲੀ ਲਈ ਇਹ ਕਾਰਗੁਜ਼ਾਰੀ-ਅਧਾਰਤ ਸਮੀਖਿਆ ਨੀਤੀ ਹੈ ਜੋ ਅਕਾਦਮਿਕ ਸੈਸ਼ਨ 2019-20 ਤੋਂ ਲਾਗੂ ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਕੂਲੀ ਅਧਿਕਾਪਕਾਂ ਲਈ ਨਵੀਂ ਬਦਲੀ ਨੀਤੀ ਲਾਗੂ ਕਰ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੱਸਿਆ ਕਿ ਬਦਲੀ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਬਲਿਕ ਡੋਮੇਨ 'ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਬਦਲੀ ਲਈ ਇਹ ਕਾਰਗੁਜ਼ਾਰੀ-ਅਧਾਰਤ ਸਮੀਖਿਆ ਨੀਤੀ ਹੈ ਜੋ ਅਕਾਦਮਿਕ ਸੈਸ਼ਨ 2019-20 ਤੋਂ ਲਾਗੂ ਹੋਵੇਗੀ। ਇਹ ਨੀਤੀ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ ਕਾਲ ਵਿੱਚ ਵਾਧਾ ਲੈਣ ਵਾਲੇ ਕਰਮਚਾਰੀਆਂ ਨੂੰ ਛੱਡ ਕੇ ਟੀਚਿੰਗ ਕਾਡਰ ਦੀਆਂ ਸਾਰੀਆਂ ਅਸਾਮੀਆਂ ਈਟੀਟੀ, ਐਚਟੀ, ਸੀਐਚਟੀ, ਮਾਸਟਰ, ਸੀ ਐਂਡ ਵੀ, ਲੈਕਚਰਾਰ ਤੇ ਵੋਕੇਸ਼ਨਲ ਮਾਸਟਰਜ਼ 'ਤੇ ਲਾਗੂ ਹੋਵੇਗੀ। ਹਾਲਾਂਕਿ ਮਨਿਸਟਰੀਅਲ ਕਾਡਰ, ਬਲਾਕ ਅਫ਼ਸਰਾਂ, ਜ਼ਿਲ੍ਹਾ ਅਧਿਕਾਰੀਆਂ, ਪ੍ਰਿੰਸੀਪਲ ਡੀਆਈਈਟੀਜ਼, ਸਕੂਲ ਹੈੱਡ ਮਾਸਟਰਜ਼ ਤੇ ਪ੍ਰਿੰਸੀਪਲਜ਼ ਨੂੰ ਇਸ ਪਾਲਿਸੀ ਅਧੀਨ ਕਵਰ ਨਹੀਂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਆਮ ਤਬਾਦਲੇ ਸਰਕਾਰ ਵੱਲੋਂ ਨੋਟੀਫਾਈ ਕਰਨ ਅਨੁਸਾਰ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਕੀਤੇ ਜਾਣਗੇ। ਹਾਲਾਂਕਿ ਸਰਕਾਰ ਵੱਲੋਂ ਪ੍ਰਬੰਧਕੀ ਲੋੜਾਂ ਦੇ ਮਾਮਲਿਆਂ ਵਿੱਚ ਸਾਲ ਦੌਰਾਨ ਕਿਸੇ ਵੀ ਸਮੇਂ ਤਬਦੀਲੀ ਕੀਤੀ ਜਾ ਸਕਦੀ ਹੈ। ਚੁਣੇ ਗਏ ਖੇਤਰ/ਸਕੂਲ ਵਿੱਚ ਟਰਾਂਸਫਰ/ਪੋਸਟਿੰਗ ਸਬੰਧੀ ਨਾ ਤਾਂ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ ਤੇ ਨਾ ਹੀ ਟਰਾਂਸਫਰ ਨੂੰ ਅਧਿਕਾਰ ਮੰਨਿਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਨਵੇਂ ਸਕੂਲ, ਸਕੂਲਾਂ/ਸੈਕਸ਼ਨਾਂ ਦੀ ਅਪਗ੍ਰੇਡੇਸ਼ਨ, ਨਵੇਂ ਵਿਸ਼ੇ/ਸਟਰੀਮ ਨੂੰ ਸ਼ਮਾਲ ਕਰਨਾ ਤੇ ਟੀਚਿੰਗ ਅਸਾਮੀਆਂ ਦੀ ਰੀਡਿਸਟ੍ਰੀਬਿਊਸ਼ਨ/ਰੈਸ਼ਨੇਲਾਈਜੇਸ਼ਨ ਸਬੰਧੀ ਫੈਸਲਾ ਹਰੇਕ ਸਾਲ 1 ਦਸੰਬਰ ਤੋਂ 31 ਦਸੰਬਰ ਤੱਕ ਲਿਆ ਜਾਵੇਗਾ। ਇਸ ਤੋਂ ਬਾਅਦ 1 ਜਨਵਰੀ ਤੋਂ 15 ਜਨਵਰੀ ਤੱਕ 'ਐਕਚੂਅਲ ਵਕੈਂਸੀਜ਼ ਸਬੰਧੀ ਨੋਟੀਫਿਕੇਸ਼ਨ ਦਿੱਤਾ ਜਾਵੇਗਾ। 15 ਜਨਵਰੀ ਤੋਂ 15 ਫਰਵਰੀ ਤੱਕ ਯੋਗ ਅਧਿਆਪਕ ਸਕੂਲਾਂ ਸਬੰਧੀ ਆਪਣੀ ਚੋਣ ਆਨਲਾਈਨ ਦਰਜ ਕਰਨਗੇ। ਤਬਾਦਲਿਆਂ ਸਬੰਧੀ ਹੁਕਮ ਹਰੇਕ ਸਾਲ ਮਾਰਚ ਦੇ ਦੂਜੇ ਹਫ਼ਤੇ ਜਾਰੀ ਕੀਤੇ ਜਾਣਗੇ ਤੇ ਅਪ੍ਰੈਲ ਦੇ ਪਹਿਲੇ ਮਹੀਨੇ ਜੁਆਇਨਿੰਗ ਹੋਵੇਗੀ। ਤਬਾਦਲਿਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਦੀ ਮਿਤੀ ਤੋਂ ਲੈ ਕੇ 1 ਮਹੀਨੇ ਵਿੱਚ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਦੀ ਸ਼ਰਤ 'ਤੇ ਟਰਾਂਸਫਰ ਪ੍ਰਕਿਰਿਆ ਦੇ ਕਿੰਨੇ ਵੀ ਪੜਾਅ ਹੋ ਸਕਦੇ ਹਨ। ਅਸਲ ਖਾਲੀ ਅਸਾਮੀਆਂ ਲਈ ਕੁਆਲੀਫਾਇੰਗ ਮਿਤੀ, ਪੁਆਇੰਟ ਕੈਲਕੂਲੇਸ਼ਨ, ਕਾਉਂਟ ਆਫ਼ ਸਟੇਅ ਦੀ ਤਾਰੀਖ਼ ਹਰੇਕ ਸਾਲ 31 ਮਾਰਚ ਹੋਵੇਗੀ। ਇਸ ਸ਼ਡਿਊਲ ਦਾ ਪਾਲਣ ਪਹਿਲੇ ਸਾਲ ਜਿਸ ਵਿੱਚ ਆਨਲਾਈਨ ਟਰਾਂਸਫਰ ਪਾਸਿਲੀ ਲਾਗੂ ਕੀਤੀ ਗਈ ਹੈ, ਨੂੰ ਛੱਡ ਕੇ ਹਰੇਕ ਸਾਲ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਅਸਾਮੀ ਲਈ ਅਲਾਟਮੈਂਟ ਦਾ ਫੈਸਲਾ ਅਧਿਆਪਕ ਵੱਲੋ 250 ਪੁਆਇੰਟਾਂ ਵਿੱਚੋਂ ਹਾਸਲ ਕੀਤੇ ਪੁਆਇੰਟਾਂ ਦੇ ਕੁੱਲ ਸੰਯੁਕਤ ਸਕੋਰ 'ਤੇ ਅਧਾਰਤ ਹੋਵੇਗਾ। ਸਭ ਤੋਂ ਵੱਧ ਪੁਆਇੰਟ ਹਾਸਲ ਕਰਨ ਵਾਲਾ ਅਧਿਆਪਕ ਵਿਸ਼ੇਸ਼ ਅਸਾਮੀ 'ਤੇ ਟਰਾਂਸਫਰ ਲਈ ਅਧਿਕਾਰਤ ਹੋਵੇਗਾ। ਵਿਸ਼ੇਸ਼ ਅਸਾਮੀ ਵਿਰੁੱਧ ਅਧਿਆਪਕਾਂ ਦੇ ਦਾਅਵੇ ਬਾਰੇ ਫੈਸਲੇ ਲਈ ਸੇਵਾਕਾਲ ਦਾ ਸਮਾਂ ਮੁੱਖ ਹਿੱਸਾ ਹੋਵਗਾ ਕਿਉਂਕਿ ਇਸ ਦੇ 95 ਪੁਆਇੰਟ ਹੋਣਗੇ। ਇਸਦੇ ਨਾਲ ਹੀ ਵੱਖ ਵੱਖ ਖੇਤਰਾਂ ਵਿੱਚ ਸਰਵਿਸ ਪੁਆਇੰਟਸ ਜਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੇਵਾਕਾਲ ਦੀ ਕੁੱਲ ਸਮਾਂ ਸੀਮਾ, ਉਮਰ ਕਾਰਕ ਵੀ ਵਿਚਾਰਿਆ ਜਾਵੇਗਾ ਜਿਸ ਵਿੱਚ 48 ਤੇ 49 ਸਾਲ ਦੀ ਉਮਰ ਦੇ ਅਧਿਆਪਕਾਂ ਨੂੰ ਕ੍ਰਮਵਾਰ 1 ਤੇ 2 ਨੰਬਰ ਦਿੱਤੇ ਜਾਣਗੇ। ਇਸ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ 10 ਨੰਬਰ ਰੱਖੇ ਜਾਣਗੇ ਜੋ ਅਧਿਆਪਕ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੁਝ ਸ਼੍ਰੇਣੀਆਂ ਜਿਵੇਂ ਮਹਿਲਾਵਾਂ, ਵਿਧਵਾ, ਵਿਧੁਰ, ਖਾਸ ਲੋੜਾਂ ਵਾਲੇ ਵਿਅਕਤੀ, ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਆਪਕਾਂ ਲਈ 50 ਪੁਆਇੰਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਦਾ ਲਾਭ ਉਕਤ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਲੈ ਸਕਦੇ ਹਨ। ਪੋਸਟਿੰਗ ਵਾਲੇ ਸਕੂਲ ਦੀ ਗਰੇਡਿੰਗ, ਅਧਿਆਪਕਾਂ ਦੀ ਸਲਾਨਾ ਗੁਪਤ ਰਿਪੋਰਟ ਆਦਿ ਕਾਰਕਾਂ ਨੂੰ ਵਿਚਾਰਨ ਨਾਲ ਪਿਛਲੇ 5 ਸਾਲਾਂ ਦੇ ਨਤੀਜਿਆਂ/ਰਿਪੋਰਟਾਂ ਦੀ ਔਸਤ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ ਤੇ ਨਾਲ ਹੀ ਜਿਸ ਅਧਿਆਪਕ ਦਾ ਬੱਚਾ ਸਰਕਾਰੀ ਸਕੂਲ ਵਿੱਚ ਪੜ੍ਹ ਰਿਹਾ ਹੋਵੇ, ਉਸ ਨੂੰ ਹੋਰ 15 ਨੰਬਰ ਮਿਲਣਗੇ। ਉਨ੍ਹਾਂ ਕਿਹਾ ਕਿ ਨਵੀਂ ਟਰਾਂਸਫਰ ਨੀਤੀ ਤਹਿਤ ਅਕਾਦਮਿਕ ਸਾਲ ਦੌਰਾਨ ਮੈਟਰਨਟੀ ਤੇ ਚਾਈਲਡ ਕੇਅਰ ਲੀਵ ਨੂੰ ਛੱਡ ਕੇ ਹੋਰ ਕਿਸੇ ਵੀ ਤਰ੍ਹਾਂ ਦੀ 3 ਮਹੀਨੇ ਤੋਂ ਜ਼ਿਆਦਾ ਦੀ ਲੀਵ ਲੈਣ ਵਾਲੇ ਅਧਿਆਪਕ ਨੈਗੇਟਿਵ ਪੁਆਇੰਟਸ ਲਈ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਹੀ ਜੇ ਦੋ ਅਧਿਆਪਕਾਂ ਦੇ 6 ਦਸ਼ਮਲਵ ਤੱਕ ਸਕੋਰ ਕੈਲਕੂਲੇਟ ਕਰਨ ਤੱਕ ਵੀ ਬਰਾਬਰ ਬਣਦੇ ਹਨ ਤਾਂ ਜੇ ਉਨ੍ਹਾਂ ਵਿੱਚੋਂ ਮਹਿਲਾ ਅਧਿਆਪਕ ਹੈ ਤਾਂ ਉਸ ਨੂੰ ਪਹਿਲ ਦਿੱਤੀ ਜਾਵੇਗੀ। ਜੇ ਦੋਵੇਂ ਇੱਕੋ ਲਿੰਗ ਨਾਲ ਸਬੰਧਤ ਹਨ ਤਾਂ ਸਰਵਿਸ ਅਨੁਸਾਰ ਸੀਨੀਅਰ ਅਧਿਆਪਕ ਨੂੰ ਪਹਿਲ ਦਿੱਤੀ ਜਾਵੇਗੀ। ਟਰਾਂਸਫਰ ਲਈ ਮੰਗ ਰੱਖਣ ਤੋਂ ਪਹਿਲਾਂ ਅਧਿਆਪਕ ਨੂੰ ਆਪਣੀ ਨਿਯੁਕਤੀ ਵਾਲੇ ਸਕੂਲ ਵਿੱਚ ਘੱਟੋ ਘੱਟ ਦੋ ਸਾਲ ਦਾ ਸਮਾਂ ਗੁਜ਼ਾਰਨਾ ਹੋਵਗਾ। ਨਵੇਂ ਨਿਯੁਕਤ ਅਧਿਆਪਕਾਂ ਲਈ ਇੱਕ ਸਕੂਲ ਵਿੱਚ ਰਹਿਣ ਦਾ ਘੱਟੋ ਘੱਟ ਸਮਾਂ 3 ਸਾਲ ਜਾਂ ਪਰਖਕਾਲ ਸਮਾਂ, ਜੋ ਘੱਟ ਹੋਵੇ, ਦੀ ਸ਼ਰਤ ਹੋਵੇਗੀ। ਸਾਲ ਦੇ ਵਿਚਕਾਰ ਟਰਾਂਸਫਰ ਦੀ ਮੰਗ ਵਾਲੀਆਂ ਪ੍ਰਾਪਤ ਅਰਜ਼ੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਆਪਸੀ ਸਹਿਮਤੀ ਦੇ ਟਰਾਂਸਫਰ ਦੇ ਮਾਮਲਿਆਂ ਦੀ ਬੇਨਤੀ ਆਮ ਤਬਾਦਲਿਆਂ ਦੇ ਸਮੇਂ ਵਿਚਾਰੀ ਜਾਵੇਗੀ ਤੇ ਟਰਾਂਸਫਰ ਦੀ ਮੰਗ ਕਰਨ ਵਾਲੇ ਦੋਵੇਂ ਕਰਮਚਾਰੀਆਂ ਵੱਲੋਂ 250 ਵਿੱਚੋਂ 125 ਪੁਆਇੰਟ ਹਾਸਲ ਕੀਤੇ ਹੋਣ ਦੀ ਸ਼ਰਤ ਹੋਵੇਗੀ। ਹਾਲਾਂਕਿ ਪ੍ਰਬੰਧਕੀ ਲੋੜ ਮੌਕੇ, ਵਿਭਾਗ ਕੋਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਹਿੱਤਾਂ ਦੇ ਮੱਦੇਨਜ਼ਰ ਕਿਸੇ ਵੀ ਅਧਿਆਪਕ ਦੀ ਬਦਲੀ ਕਿਸੇ ਵੀ ਸਟੇਸ਼ਨ 'ਤੇ ਕਰਨ ਦੀ ਆਜ਼ਾਦੀ ਹੋਵੇਗੀ। ਟਰਾਂਸਫਰ ਨੀਤੀ ਤੋਂ ਛੋਟ ਵਾਲੇ ਅਧਿਆਪਕਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੈਂਸਰ ਮਰੀਜ਼ਾਂ/ਆਨ ਡਾਇਆਲਿਸਸ/60 ਫੀਸਦ ਤੇ ਜ਼ਿਆਦਾ ਅਪੰਗਤਾ/ਹੈਪੇਟਾਇਟਸ ਬੀ/ ਹੈਪੇਟਾਇਟਸ ਸੀ/ਸਿਕਲ ਸੈੱਲ ਅਨੀਮੀਆ/ਥੈਲੇਸੀਮੀਆ/ਤਲਾਕ/ਵਿਸ਼ੇਸ਼ ਲੋੜਾਂ ਅਤੇ ਦਿਮਾਗੀ ਤੌਰ 'ਤੇ ਬਿਮਾਰ ਬੱਚਿਆਂ ਦੇ ਮਪਿਆਂ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜਿੱਥੇ ਜੀਵਨਸਾਥੀ ਦੀ ਮੌਤ ਹੋਣ 'ਤੇ ਕਰਮਚਾਰੀ ਨੂੰ ਤੁਰੰਤ ਹੋਰ ਜਗ੍ਹਾ ਜਾਣ ਲਈ ਮਜ਼ਬੂਰ ਹੋਣਾ ਪਵੇ ਜਾਂ 15 ਸਾਲ ਤੋਂ ਘੱਟ ਉਮਰ ਦੇ ਬੱਚੇ ਹੋਣ ਜਾਂ ਅਜਿਹੇ ਅਧਿਆਪਕ ਜਿਨ੍ਹਾਂ ਦਾ ਜੀਵਨਸਾਥੀ ਹਥਿਆਰਬੰਦ ਫੌਜ ਦਾ ਕਰਮਚਾਰੀ ਹੋਵੇ ਜੋ ਸੰਵੇਦਨਸ਼ੀਲ ਖੇਤਰ ਵਿੱਚ ਤਾਇਨਾਤ ਹੋਵੇ, ਵਰਗੇ ਕੇਸਾਂ ਵਿੱਚ ਇਹ ਨੀਤੀ ਲਾਗੂ ਨਹੀਂ ਹੋਵੇਗੀ। ਅਜਿਹੇ ਕੇਸਾਂ ਵਿੱਚ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਮੈਰਿਟ ਦੇ ਅਧਾਰ 'ਤੇ ਹੁਕਮ ਜਾਰੀ ਕੀਤੇ ਜਾਣਗੇ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
Rohit Sharma-Virat Kohli: ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?
ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?
Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
Embed widget