Abroad jobs: ਵਿਦੇਸ਼ਾਂ ਵਿੱਚ ਨੌਕਰੀ ਕਰਨ ਲਈ ਸੁਨਹਿਰੀ ਮੌਕਾ, 15 ਦੇਸ਼ਾਂ ਨੇ ਭਾਰਤੀ ਨੌਜਵਾਨਾਂ ਲਈ ਖੋਲ੍ਹੇ ਰੁਜ਼ਗਾਰ ਦੇ ਦਰਵਾਜ਼ੇ
jobs in abroad: ਅੰਤਰਰਾਸ਼ਟਰੀ ਯਾਤਰਾ ਦੇ ਇਸ ਉਪਰਾਲੇ ਤਹਿਤ ਪਿਛਲੇ ਡੇਢ ਸਾਲ ਵਿੱਚ 15 ਦੇਸ਼ਾਂ ਵਿੱਚ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਨੌਜਵਾਨ ਸਿਹਤ ਸੰਭਾਲ, ਸੈਰ ਸਪਾਟਾ, ਪ੍ਰਚੂਨ, ਨਿਰਮਾਣ...
Skill India International Mission: ਨੌਜਵਾਨ ਸਕਿੱਲ ਇੰਡੀਆ ਇੰਟਰਨੈਸ਼ਨਲ ਮਿਸ਼ਨ ਵਿੱਚ ਹੁਨਰ ਸਿਖਲਾਈ ਪ੍ਰਾਪਤ ਕਰਕੇ ਵਿਦੇਸ਼ਾਂ ਵਿੱਚ ਪੈਸਾ ਕਮਾ ਰਹੇ ਹਨ। ਜੀ ਹਾਂ ਇਸ ਰਾਹੀ ਜਿਹੜੇ ਨੌਜਵਾਨ ਵਿਦੇਸ਼ਾਂ ਦੇ ਵਿੱਚ ਨੌਕਰੀ ਕਰਨ ਦੇ ਸੁਫਨੇ ਲੈਂਦੇ ਹਨ। ਉਨ੍ਹਾਂ ਲਈ ਸਕਿੱਲ ਇੰਡੀਆ ਇੰਟਰਨੈਸ਼ਨਲ ਮਿਸ਼ਨ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ। ਅੰਤਰਰਾਸ਼ਟਰੀ ਯਾਤਰਾ ਦੇ ਇਸ ਉਪਰਾਲੇ ਤਹਿਤ ਪਿਛਲੇ ਡੇਢ ਸਾਲ ਵਿੱਚ 15 ਦੇਸ਼ਾਂ ਵਿੱਚ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਨੌਜਵਾਨ ਸਿਹਤ ਸੰਭਾਲ, ਸੈਰ ਸਪਾਟਾ, ਪ੍ਰਚੂਨ, ਨਿਰਮਾਣ, hospitality, ਖੇਤੀਬਾੜੀ, ਦੂਰਸੰਚਾਰ, ਹਵਾਬਾਜ਼ੀ ਵਰਗੇ ਖੇਤਰਾਂ ਵਿੱਚ ਸਿਖਲਾਈ ਪ੍ਰਾਪਤ ਕਰਕੇ ਵਿਦੇਸ਼ਾਂ ਵਿੱਚ ਸਫਲ ਹੋ ਰਹੇ ਹਨ। ਇਸ ਵਿੱਚ ਨੌਜਵਾਨਾਂ ਨੂੰ ਅੰਗਰੇਜ਼ੀ, ਸਬੰਧਤ ਦੇਸ਼ ਦੀ ਭਾਸ਼ਾ ਅਤੇ ਸ਼ਖ਼ਸੀਅਤ ਵਿਕਾਸ ਦੀ ਸਿਖਲਾਈ ਵੀ ਮਿਲਦੀ ਹੈ। ਇਸ ਕਾਰਨ 12ਵੀਂ ਪਾਸ ਆਊਟ ਹੋਏ ਆਮ ਨੌਜਵਾਨ ਵਿਦੇਸ਼ਾਂ 'ਚ ਵਿਸ਼ਵ ਪੱਧਰੀ ਸਿਖਲਾਈ ਲੈ ਕੇ 40 ਲੱਖ ਰੁਪਏ ਪ੍ਰਤੀ ਸਾਲ ਤੱਕ ਦਾ ਪੈਕੇਜ ਪ੍ਰਾਪਤ ਕਰ ਰਹੇ ਹਨ।
ਇਸ ਮਿਸ਼ਨ ਵਿੱਚ ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲੇ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਉੜੀਸਾ, ਕੇਰਲਾ, ਕਰਨਾਟਕ, ਹਿਮਾਚਲ, ਹਰਿਆਣਾ, ਕਰਨਾਟਕ, ਤਾਮਿਲਨਾਡੂ ਸਮੇਤ ਹੋਰਨਾਂ ਰਾਜਾਂ ਦੇ ਨੌਜਵਾਨਾਂ ਨੂੰ ਵੀ ਇਸ ਮਿਸ਼ਨ ਤਹਿਤ ਰੁਜ਼ਗਾਰ ਮਿਲਿਆ ਹੈ। ਕੋਰਸ ਦੇ ਨਾਲ ਹੀ ਇਹ ਨੌਜਵਾਨ ਸਕਿੱਲ ਇੰਡੀਆ ਇੰਟਰਨੈਸ਼ਨਲ ਦੇ 36 ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕਰਦੇ ਹਨ।
ਹੁਨਰ ਵਿਕਾਸ ਮੰਤਰਾਲੇ ਦੇ ਸਕੱਤਰ ਅਤੁਲ ਤਿਵਾਰੀ ਨੇ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੇ ਅਕਤੂਬਰ 2021 ਵਿੱਚ ਸਕਿੱਲ ਇੰਡੀਆ ਇੰਟਰਨੈਸ਼ਨਲ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਦਾ ਉਦੇਸ਼ ਭਾਰਤੀ ਨੌਜਵਾਨਾਂ ਨੂੰ ਵਿਸ਼ਵ ਪੱਧਰ 'ਤੇ ਰੁਜ਼ਗਾਰ ਨਾਲ ਜੋੜਨਾ ਹੈ। ਇਸ ਦੇ ਲਈ ਭਾਰਤ ਸਰਕਾਰ ਨੇ 15 ਦੇਸ਼ਾਂ ਦੀਆਂ ਸਰਕਾਰਾਂ ਅਤੇ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਨਾਲ ਸਮਝੌਤੇ ਕੀਤੇ ਹਨ। ਇਸ ਵਿੱਚ ਆਸਟਰੇਲੀਆ, ਬਹਿਰੀਨ, ਕਰੋਸ਼ੀਆ, ਜਰਮਨੀ, ਜਾਪਾਨ, ਸਾਊਦੀ ਅਰਬ, ਕੁਵੈਤ, ਓਮਾਨ, ਕਤਰ, ਯੂਏਈ, ਬ੍ਰਿਟੇਨ, ਉਜ਼ਬੇਕਿਸਤਾਨ, ਇਟਲੀ, ਮਲੇਸ਼ੀਆ, ਮਾਰੀਸ਼ਸ ਦੇ ਨਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI