ਲੁਧਿਆਣਾ: ਕੋਰੋਨਾਵਾਇਰਸ ਦੇ ਕੇਸਾਂ ਦੀ ਰਫ਼ਤਾਰ ਘੱਟ ਹੁੰਦੇ ਹੀ ਜਿੱਥੇ ਕਈ ਸੂਬਿਆਂ ਨੇ ਸਕੂਲ ਖੋਲ੍ਹਣ ਦੀਆਂ ਤਾਰੀਖ਼ਾਂ ਤੈਅ ਕਰ ਦਿੱਤੀਆਂ ਹਨ, ਉੱਥੇ ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਤੋਂ ਪਹਿਲਾਂ 100 ਫ਼ੀਸਦੀ ਸਟਾਫ਼ ਅਤੇ ਸਕੂਲਾਂ ਦੇ 18 ਸਾਲ ਉਮਰ ਵਾਲੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਸਿਹਤ ਵਿਭਾਗ ਨੇ ਵੀ ਨਿੱਜੀ ਅਤੇ ਸਰਕਾਰੀ ਸਕੂਲਾਂ ਤੋਂ ਸਟਾਫ਼ ਦੀ ਵੈਕਸੀਨੇਸ਼ਨ ਸਬੰਧੀ ਰਿਪੋਰਟ ਮੰਗੀ ਹੈ।


ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਮੂਹ ਸਟਾਫ਼ ਅਤੇ 18 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵਿਦਿਆਰਥੀਆਂ ਨੂੰ ਵੈਕਸੀਨੇਸ਼ਨ ਦੀ ਪਹਿਲੀ ਡੋਜ਼ 31 ਜੁਲਾਈ ਤੱਕ ਲਗਵਾਉਣ ਬਾਰੇ ਲਿਖਿਆ ਹੈ। ਉਨ੍ਹਾਂ ਨੇ ਸਮੂਹ ਡੀਈਓਜ਼ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਸਬੰਧਿਤ ਕੇਸ ਵਿੱਚ ਜ਼ਿਲ੍ਹੇ ਦੇ ਡੀਸੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।


ਸਕੱਤਰ ਐਜੂਕੇਸ਼ਨ ਦੇ ਇਸ ਪੱਤਰ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਵੀ ਹੁਣ ਪਿਛਲੇ ਕਰੀਬ 4 ਮਹੀਨਿਆਂ ਤੋਂ ਬੰਦ ਪਏ ਸਕੂਲਾਂ ਨੂੰ ਫਿਰ ਖੋਲ੍ਹਣ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਪਰ ਵਿਭਾਗ ਗੈਰ ਵੈਕਸੀਨੇਸ਼ਨ ਪ੍ਰਕਿਰਿਆ ਪੂਰੀ ਹੋਏ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦਾ ਕਿਉਂਕਿ ਪਹਿਲਾਂ ਜਦੋਂ ਸਕੂਲ ਖੁੱਲ੍ਹੇ ਤਾਂ ਸਕੂਲਾਂ ਤੋਂ ਕਾਫੀ ਅਧਿਆਪਕ ਅਤੇ ਵਿਦਿਆਰਥੀ ਕੋਰੋਨਾ ਜ਼ੇਟਿਵ ਨਿਕਲੇ ਸੀ। ਕਈ ਨਿੱਜੀ ਸਕੂਲ ਮੁਖੀਆਂ ਨੇ ਸਿਹਤ ਵਿਭਾਗ ਨੂੰ ਬਾਕੀ ਸਟਾਫ਼ ਦੀ ਵੈਕਸੀਨੇਸ਼ਨ ਕਰਵਾਉਣ ਲਈ ਕੈਂਪ ਲਾਉਣ ਸਬੰਧੀ ਲਿਖਿਆ ਹੈ।


ਅਸਲ ’ਚ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਤੋਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਸਮੇਤ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ , ਜਿਸ ਵਿਚ ਸਬੰਧਿਤ ਸੰਸਥਾ ’ਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਹੋਣ ਦਾ ਸਰਟੀਫਿਕੇਟ ਡਿਪਟੀ ਕਮਿਸ਼ਨਰ ਕੋਲ ਜਮ੍ਹਾਂ ਕਰਵਾਉਣ ਦੀ ਸ਼ਰਤ ਰੱਖੀ ਗਈ ਸੀ। ਦੱਸ ਦੇਈਏ ਕਿ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਹੁਸਨ ਲਾਲ ਨੇ ਵੀ ਬੀਤੇ ਦਿਨੀਂ ਤਕਨੀਕੀ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਦੇ ਪ੍ਰਿੱਸੀਪਲ ਸਕੱਤਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਬਕਾਇਦਾ ਪੱਤਰ ਲਿਖ ਕੇ ਉਕਤ ਸੰਸਥਾਵਾਂ ਤਹਿਤ ਆਉਂਦੇ ਨਿੱਜੀ ਅਤੇ ਸਰਕਾਰੀ ਇੰਸਟੀਚਿਊਟਸ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ਕਰਵਾਉਣ ਲਈ ਵੀ ਲਿਖਿਆ ਸੀ।


ਸਿਹਤ ਵਿਭਾਗ ਵੱਲੋਂ ਸਾਰੀਆਂ ਸਿੱਖਿਆ, ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਲਿਖੇ ਪੱਤਰ ’ਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਸਾਰੀਆਂ ਸੰਸਥਾਵਾਂ 31 ਜੁਲਾਈ ਤੱਕ ਆਪਣੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਸਮੇਤ 18 ਸਾਲ ਤੋਂ ਜ਼ਿਆਦਾ ਦੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣਾ ਯਕੀਨੀ ਬਣਾਉਣ।


ਇਹ ਵੀ ਪੜ੍ਹੋ: Harsimrat Kaur Badal Update: ਹਰਸਿਮਰਤ ਕੌਰ ਬਾਦਲ ਨੇ ਸਾਧੇ ਨਵਜੋਤ ਸਿੱਧੂ 'ਤੇ ਨਿਸ਼ਾਨੇ, ਪੜ੍ਹੋ ਕੀ ਕਿਹਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI