ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲ ‘ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨ੍ਹਾਂ ਕਿਹਾ ਕਿ ਜੇ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈੱਬਸਾਈਟ ’ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਆਂ ਥਾਵਾਂ ’ਤੇ ਲਗਾਉਣੀ ਯਕੀਨੀ ਬਣਾਉਣਗੇ। ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗ੍ਹਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ। ਸਕੂਲ ਕਿਸੇ ਖਾਸ ਥਾਂ ਤੋਂ ਕਿਤਾਬਾਂ ਤੇ ਵਰਦੀਆਂ ਖਰੀਦਣ ਲਈ ਨਹੀਂ ਕਹਿ ਸਕਦੇ।
ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦੇ।
Education Loan Information:
Calculate Education Loan EMI