ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਬੋਰਡ ਵਿਦਿਆਰਥੀਆਂ ਨੂੰ ਕਿਸ਼ਤਾਂ ਵਿੱਚ ਸਿਲੇਬਸ ਤੇ ਪੜ੍ਹਨ ਵਾਲੀ ਸਮੱਗਰੀ ਪ੍ਰਦਾਨ ਕਰ ਰਿਹਾ ਹੈ। ਅਜੇ ਤੀਕ 12ਵੀਂ ਕਲਾਸ ਲਈ ਇਤਿਹਾਸ ਦਾ ਸਿਰਫ ਇੱਕ ਚੈਪਟਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪਹਿਲੇ ਚੈਪਟਰ ਵਿੱਚ ਬਹੁਤ ਸਾਰੀਆਂ ਗਲਤੀਆਂ ਸਨ ਤੇ ਸਾਰੇ ਭਾਈਚਾਰਿਆਂ ਦੇ ਧਾਰਮਿਕ ਤੇ ਸੱਭਿਆਚਾਰਕ ਜਜ਼ਬਾਤਾਂ ਨੂੰ ਠੇਸ ਪਹੁੰਚਾਉਣ ਵਾਲੀ ਭਾਸ਼ਾ ਵਰਤੀ ਗਈ ਸੀ, ਜਿਸ ਕਰਕੇ ਬੋਰਡ ਨੂੰ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਰਾਜੀ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬੋਰਡ ਨੇ 11ਵੀਂ ਕਲਾਸ ਦੇ ਇਤਿਹਾਸ ਵਿਸ਼ੇ ਦਾ ਪਹਿਲਾ ਚੈਪਟਰ ਸਿਰਫ ਅੰਗਰੇਜ਼ੀ ਵਿੱਚ ਤਿਆਰ ਕੀਤਾ ਹੈ ਜਦਕਿ ਪੰਜਾਬ ਦੇ ਸਕੂਲਾਂ ਵਿਚ ਬਹੁ-ਗਿਣਤੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਾਧਿਅਮ ਪੰਜਾਬੀ ਹੈ। ਇਸ ਤਰ੍ਹਾਂ ਇਸ ਕਲਾਸ ਦੇ ਇਤਿਹਾਸ ਦੇ 90 ਫੀਸਦੀ ਵਿਦਿਆਰਥੀਆਂ ਕੋਲ ਪੜ੍ਹਨ ਵਾਸਤੇ ਕੋਈ ਸਮੱਗਰੀ ਨਹੀਂ। ਸਿਰਫ ਇੱਕ ਚੈਪਟਰ ਉਪਲੱਬਧ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਹੋਣ ਵਾਲੀਆਂ ਮੱਧਕਾਲੀ ਪ੍ਰੀਖਿਆਵਾਂ ਦੇਣੀਆਂ ਪੈਣੀਆਂ ਹਨ।
ਉਨ੍ਹਾਂ ਕਿਹਾ ਕਿ ਅੱਧਾ ਸੈਸ਼ਨ ਲੰਘ ਗਿਆ ਹੈ ਤੇ ਬੋਰਡ ਨੇ ਅਜੇ ਤੀਕ ਸਿਲੇਬਸ ਬਾਰੇ ਫੈਸਲਾ ਨਹੀਂ ਲਿਆ। ਬੋਰਡ ਦੀ ਅਜਿਹੀ ਲਾਪ੍ਰਵਾਹੀ ਨੇ ਵਿਦਿਆਰਥੀਆਂ ਦੇ ਮੌਜੂਦਾ ਅਕਾਦਮਿਕ ਵਰ੍ਹੇ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਵਿਦਿਆਰਥੀਆਂ ਪ੍ਰਤੀ ਰਤੀ-ਭਰ ਵੀ ਸੰਜੀਦਾ ਨਾ ਹੋਣਾ ਬਹੁਤ ਨਿਰਾਸ਼ ਕਰਨ ਵਾਲੀ ਗੱਲ ਹੈ।
Education Loan Information:
Calculate Education Loan EMI