12th Result 2025: ਪੰਜਾਬ ਦੇ ਵਿਦਿਆਰਥੀਆਂ ਦੇ ਲਈ ਅੱਜ ਅਹਿਮ ਦਿਨ ਹੈ। ਜੀ ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਅੱਜ ਯਾਨੀਕਿ 14 ਮਈ ਨੂੰ ਐਲਾਨਿਆ ਜਾਵੇਗਾ। ਬੀਤੇ ਦਿਨ ਹੀ CBSE ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਜਿਸ ਤੋਂ ਬਾਅਦ ਹੁਣ ਪੰਜਾਬ ਬੋਰਡ ਦੇ ਵਿਦਿਆਰਥੀਆਂ ਦੀ ਨਜ਼ਰ ਅੱਜ ਆਉਣ ਵਾਲੇ ਰਿਜ਼ਲਟ ਉੱਤੇ ਹਨ।

Continues below advertisement


ਤਿੰਨ ਵਜੇ ਆਉਣਗੇ ਨਤੀਜੇ


ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਦੁਪਹਿਰ 3 ਵਜੇ ਨਤੀਜਾ ਐਲਾਨਿਆ ਜਾਵੇਗਾ। ਪੂਰੇ ਪੰਜਾਬ ’ਚ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਲਾਗਇਨ ਕਰਨਾ ਹੋਵੇਗਾ, ਜਿਥੇ ਉਨ੍ਹਾਂ ਨੂੰ ਨਤੀਜਾ ਪਤਾ ਲੱਗ ਸਕੇਗਾ।



ਇੰਝ ਚੈੱਕ ਕਰੋ ਨਤੀਜਾ 


ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।


ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'Result' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।


ਇਸ ਤੋਂ ਬਾਅਦ ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ



SMS ਰਾਹੀਂ ਵੀ ਚੈੱਕ ਕਰ ਸਕਦੇ ਹੋ ਰਿਜ਼ਲਟ
ਆਪਣੇ ਮੋਬਾਈਲ 'ਚ SMS ਐਪ ਖੋਲ੍ਹੋ।


ਨਵਾਂ ਮੈਸੇਜ ਲਿਖੋ: PB10 ਜਾਂ PB12


ਇਹ ਮੈਸੇਜ 5676750 ਨੰਬਰ 'ਤੇ ਭੇਜ ਦਿਓ।


SMS ਭੇਜਣ ਤੋਂ ਬਾਅਦ ਤੁਹਾਨੂੰ ਤੁਹਾਡੇ ਰਜਿਸਟਰਡ ਮੋਬਾਈਲ 'ਤੇ ਰਿਜ਼ਲਟ ਮਿਲ ਜਾਵੇਗਾ।


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI