ਪੜਚੋਲ ਕਰੋ

ਕਈ ਵਾਰ ਫੇਲ ਹੋਣ ਦੇ ਬਾਵਜੂਦ ਵੀ ਹਿੰਮਤ ਨਹੀਂ ਹਾਰੀ ਅਤੇ ਬਣ ਗਿਆ IAS, ਜਾਣੋ ਨੌਕਰੀ ਦੇ ਨਾਲ UPSC ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਇਸ ਨੌਜਵਾਨ ਦੀ ਕਹਾਣੀ

ਚਾਰ ਵਾਰ ਅਸਫਲਤਾਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਸੁਮਿਤ ਨੇ ਹਿੰਮਤ ਨਹੀਂ ਹਾਰੀ ਅਤੇ ਯੂਪੀਐਸਸੀ ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ।

​Success Story of IAS officer Sumit who failed many times in upsc exam

​Success Story of IAS officer- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਸਿਵਲ ਸੇਵਾ ਪ੍ਰੀਖਿਆ ਨੂੰ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਹਰ ਸਾਲ ਲੱਖਾਂ ਉਮੀਦਵਾਰ ਇਸ ਪ੍ਰੀਖਿਆ ਵਿੱਚ ਹਿੱਸਾ ਲੈਂਦੇ ਹਨ। ਪਰ ਸਫ਼ਲਤਾ ਸਿਰਫ਼ ਕੁਝ ਹੀ ਹਾਸਲ ਕਰ ਪਾਉਂਦੇ ਹਨ। ਇਨ੍ਹਾਂ ਚੋਂ ਕੁਝ ਵਿਦਿਆਰਥੀ ਅਜਿਹੇ ਵੀ ਹਨ ਜੋ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਲਈ ਕਈ ਸਾਲਾਂ ਤੋਂ ਸਖ਼ਤ ਮਿਹਨਤ ਕਰਦੇ ਹਨ ਅਤੇ ਲਗਾਤਾਰ ਅਸਫਲਤਾਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਹਾਰ ਨਹੀਂ ਮੰਨਦੇ।

ਅਜਿਹੀ ਹੀ ਕਹਾਣੀ ਹੈ ਸੁਮਿਤ ਕੁਮਾਰ ਰਾਏ ਦੀ। ਸੁਮਿਤ ਝਾਰਖੰਡ ਦੇ ਧਨਬਾਦ ਦਾ ਰਹਿਣ ਵਾਲਾ ਹੈ। ਲਗਾਤਾਰ ਚਾਰ ਵਾਰ ਅਸਫਲਤਾਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਉਸ ਨੇ ਹਾਰ ਨਹੀਂ ਮੰਨੀ ਅਤੇ ਪੰਜਵੀਂ ਕੋਸ਼ਿਸ਼ ਵਿੱਚ ਕਾਮਯਾਬ ਹੋ ਕੇ ਆਈਏਐਸ ਅਧਿਕਾਰੀ ਬਣ ਗਿਆ। UPSC ਪ੍ਰੀਖਿਆ ਦੀ ਤਿਆਰੀ ਦੌਰਾਨ ਸੁਮਿਤ ਕੁਮਾਰ ਰਾਏ ਪੂਰਾ ਸਮਾਂ ਕੰਮ ਕਰਦਾ ਸੀ, ਜਿਸ ਨੂੰ ਉਹ ਛੱਡ ਵੀ ਨਹੀਂ ਸਕਦਾ ਸੀ। ਉਹ ਨੌਕਰੀ ਦੇ ਨਾਲ-ਨਾਲ ਇਮਤਿਹਾਨ ਦੀ ਤਿਆਰੀ ਲਈ ਸਵੇਰੇ 4 ਵਜੇ ਉੱਠਦਾ ਸੀ ਅਤੇ ਦਫ਼ਤਰ ਜਾਣ ਤੋਂ ਪਹਿਲਾਂ 2-3 ਘੰਟੇ ਲਗਾਤਾਰ ਪੜ੍ਹਾਈ ਕਰਦਾ ਸੀ।

ਦਫ਼ਤਰ ਤੋਂ ਆ ਕੇ ਵੀ ਉਹ ਇੰਨੇ ਹੀ ਘੰਟੇ ਪੜ੍ਹਾਈ ਕਰਦਾ ਸੀ। ਸੁਮਿਤ ਦੇ ਦਫ਼ਤਰ ਦਾ ਸਮਾਂ ਸਵੇਰੇ 8.30 ਤੋਂ ਸ਼ਾਮ 6 ਵਜੇ ਤੱਕ ਸੀ। ਦਫ਼ਤਰੀ ਤਣਾਅ ਕਾਰਨ ਕਈ ਵਾਰ ਉਹ ਘਰ ਆ ਕੇ ਪੜ੍ਹਾਈ ਵੀ ਨਹੀਂ ਕਰ ਪਾਉਂਦਾ ਸੀ ਅਤੇ ਕਈ ਵਾਰ ਉਹ ਇੰਨਾ ਥੱਕ ਜਾਂਦਾ ਸੀ ਕਿ ਕਈ ਵਾਰ ਉਸ ਨੂੰ ਪੜ੍ਹਾਈ ਕਰਨ ਦਾ ਮਨ ਹੀ ਨਹੀਂ ਹੁੰਦਾ ਸੀ। ਸੁਮਿਤ ਦਾ ਕਹਿਣਾ ਹੈ ਕਿ ਕੰਮਕਾਜੀ ਦਿਨਾਂ ਵਿੱਚ ਉਸ ਨੂੰ ਪੜ੍ਹਾਈ ਲਈ ਸਿਰਫ਼ 4-5 ਘੰਟੇ ਹੀ ਮਿਲਦੇ ਸੀ ਪਰ ਵੀਕੈਂਡ ਵਿੱਚ ਉਸ ਨੂੰ ਕਾਫ਼ੀ ਸਮਾਂ ਮਿਲ ਜਾਂਦਾ ਸੀ, ਜਿਸ ਦਾ ਉਹ ਪੂਰਾ ਫ਼ਾਇਦਾ ਉਠਾਉਂਦਾ ਸੀ।

ਸੁਪਨਾ ਪੂਰਾ ਹੋਇਆ

ਛੁੱਟੀ ਵਾਲੇ ਦਿਨ ਸੁਮਿਤ ਆਪਣਾ ਟੀਚਾ ਪੂਰਾ ਕਰ ਲੈਂਦਾ ਸੀ ਕਿਉਂਕਿ ਇਸ ਦਿਨ ਉਸ ਨੂੰ ਆਪਣੇ ਟੀਚੇ ਮੁਤਾਬਕ ਪੜ੍ਹਾਈ ਕਰਨ ਲਈ ਪੂਰਾ ਸਮਾਂ ਮਿਲਦਾ ਸੀ। ਆਈਏਐਸ ਬਣਨ ਦਾ ਸਫ਼ਰ ਉਸ ਲਈ ਬਿਲਕੁਲ ਵੀ ਆਸਾਨ ਨਹੀਂ ਸੀ। ਕਿਉਂਕਿ ਉਹ ਯੂਪੀਐਸਸੀ ਦੀ ਪ੍ਰੀਖਿਆ ਵਿੱਚ ਚਾਰ ਵਾਰ ਫੇਲ੍ਹ ਹੋ ਗਿਆ ਸੀ, ਫਿਰ ਵੀ ਉਸਨੇ ਹਿੰਮਤ ਨਹੀਂ ਹਾਰੀ ਅਤੇ 2018 ਵਿੱਚ ਸੁਮਿਤ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ। ਆਲ ਇੰਡੀਆ ਵਿਚ 54ਵਾਂ ਰੈਂਕ ਹਾਸਲ ਕੀਤਾ ਅਤੇ ਆਈਏਐਸ ਬਣਨ ਦਾ ਸੁਪਨਾ ਸਾਕਾਰ ਕੀਤਾ।

ਇਹ ਵੀ ਪੜ੍ਹੋ: RR vs LSG: ਲਖਨਊ ਸੁਪਰ ਜਾਇੰਟਸ ਦੀ ਦੂਜੀ ਹਾਰ, ਰੋਮਾਂਚਕ ਮੈਚ ਵਿੱਚ ਸਿਰਫ 3 ਦੌੜਾਂ ਨਾਲ ਹਾਰੀ ਟੀਮ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget