Summer Vacation: ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਪੰਜਾਬ 'ਚ ਕਦੋਂ ਹੋਣਗੀਆਂ?
ਬਹੁਤ ਸਾਰੇ ਸੂਬਿਆਂ ਦੇ ਵਿੱਚ ਗਰਮੀਆਂ ਦੇ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ। ਪੰਜਾਬ ਦੇ ਵਿੱਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ। ਜਿਸ ਕਰਕੇ ਹੁਣ ਪੰਜਾਬ ਸੂਬੇ ਦੇ ਵਿਦਿਆਰਥੀ ਵੀ ਬੇਸਬਰੀ ਨਾਲ ਗਰਮੀਆਂ ਦੀਆਂ ਛੁੱਟੀਆਂ ਦੇ ਐਲਾਨ ਦੀ ਉਡੀਕ ਕਰ...

Summer Vacation 2025: ਇਸ ਵਾਰ ਅਪ੍ਰੈਲ ਮਹੀਨੇ ਦੇ ਵਿੱਚ ਹੀ ਮਈ-ਜੂਨ ਵਾਲੀ ਗਰਮੀ ਪੈ ਰਹੀ ਹੈ। ਲਗਾਤਾਰ ਵੱਧ ਰਹੇ ਤਾਪਮਾਨ ਨੇ ਸਭ ਦੇ ਹੋਸ਼ ਉੱਡਾ ਰੱਖੇ ਹਨ। ਇਸ ਲਈ ਵਿਦਿਆਰਥੀ ਗਰਮੀਆਂ ਦੀਆਂ ਛੁੱਟੀਆਂ ਦੇ ਐਲਾਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਸਮਾਂ-ਸਾਰਣੀ ਬਾਰੇ ਐਲਾਨ ਕਰਨ ਦੀ ਉਮੀਦ ਹੈ। ਅਸਥਾਈ ਅਕਾਦਮਿਕ ਕੈਲੰਡਰ ਦੇ ਅਨੁਸਾਰ ਪੰਜਾਬ ਸਕੂਲ ਗਰਮੀਆਂ ਦੀਆਂ ਛੁੱਟੀਆਂ 27 ਮਈ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਛੁੱਟੀਆਂ 1 ਜੁਲਾਈ 2025 ਤੱਕ ਰਹਿਣ ਦੀ ਉਮੀਦ ਹੈ।
ਜਦੋਂ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ ਤਾਂ ਰਾਜ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਹ ਤਰੀਕਾਂ ਪਿਛਲੇ ਅਕਾਦਮਿਕ ਰੁਝਾਨਾਂ ਉੱਤੇ ਅਧਾਰਤ ਹਨ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਮੌਸਮ ਦੀਆਂ ਸਥਿਤੀਆਂ ਅਤੇ ਪ੍ਰਬੰਧਕੀ ਫੈਸਲਿਆਂ ਦੇ ਅਧਾਰ ਉਤੇ ਬਦਲੀਆਂ ਜਾ ਸਕਦੀਆਂ ਹਨ। ਹਾਲਾਂਕਿ ਇਸ ਸੰਬੰਧੀ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਸੋ ਕਿਆਸ ਤਾਂ ਇਹੀ ਲਗਾਏ ਜਾ ਰਹੇ ਹਨ ਕਿ ਇਸ ਵਾਰ ਵੀ ਸੂਬਾ ਸਰਕਾਰ ਗਰਮੀ ਨੂੰ ਦੇਖਦੇ ਹੋਂ ਸਮੇਂ ਤੋਂ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ।
ਪੰਜਾਬ ਦੇ ਵਿੱਚ ਹੀਟਵੇਵ ਵਰਗੀ ਸਥਿਤੀ
ਪੰਜਾਬ ਭਰ ਵਿੱਚ ਤਾਪਮਾਨ ਵਧਣ ਅਤੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਵਰਗੀ ਸਥਿਤੀ ਕਾਰਨ 2025 ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਵੱਧ ਰਹੀ ਹੈ। ਸਕੂਲ ਸਿੱਖਿਆ ਵਿਭਾਗ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਲੈ ਸਕਦਾ ਹੈ। ਅਪ੍ਰੈਲ ਦੇ ਮਹੀਨੇ ਦੇ ਵਿੱਚ ਹੀ ਤਾਪਮਾਨ 40 ਤੋਂ ਪਾਰ ਹੋ ਚੁੱਕਿਆ ਹੈ।
ਜੇਕਰ ਸਾਲ 2024 ਦੇ ਵਿੱਚ ਝਾਤ ਮਾਰੀਏ ਤਾਂ ਪੰਜਾਬ ਸਰਕਾਰ ਉਸ ਸਮੇਂ ਰਾਜ ਭਰ ਵਿੱਚ ਤੇਜ਼ ਗਰਮੀ ਦੇ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ਤੋਂ ਪਹਿਲਾਂ ਹੀ ਕਰ ਦਿੱਤਾ ਸੀ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ 21 ਮਈ ਤੋਂ 30 ਜੂਨ, 2024 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਸੀ।
ਦਿੱਲੀ ਵਿੱਚ ਹੋ ਚੁੱਕਿਆ ਹੈ ਛੁੱਟੀਆਂ ਦਾ ਐਲਾਨ
ਦਿੱਲੀ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਲਈ ਚੰਗੀ ਖਬਰ ਹੈ। ਰਾਜਧਾਨੀ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਥੋਂ ਦੇ ਸਕੂਲ 11 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ। ਉੱਧਰ ਝਾਰਖੰਡ ਸਰਕਾਰ ਵੱਲੋਂ ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ ਨੇ ਸਾਲ 2025 ਲਈ ਸਕੂਲਾਂ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਅਨੁਸਾਰ ਗਰਮੀ ਦੀਆਂ ਛੁੱਟੀਆਂ 22 ਮਈ ਤੋਂ 4 ਜੂਨ ਤੱਕ ਰਹਿਣਗੀਆਂ।
Education Loan Information:
Calculate Education Loan EMI






















