ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਮਈ ਤੋਂ 15 ਜੂਨ ਤੱਕ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਛੁੱਟੀਆਂ ਦਾ ਐਲਾਨ ਕਰਨ ਲਈ ਵਿਭਾਗ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ। ਉੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਵਿੱਚ ਪਹੁੰਚ ਜਾਣਗੇ।
ਉੱਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਸਮੈਸਟਰ/ਕਲਾਸ ਦਾ ਲਗਪਗ 80% ਸਿਲੇਬਸ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਤੇ ਕਾਲਜ ਵਿਦਿਆਰਥੀਆਂ ਦੀ ਪ੍ਰੀਖਿਆ 1 ਜੁਲਾਈ ਤੋਂ ਲਈ ਜਾ ਸਕਦੀ ਹੈ।
ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਨ੍ਹਾਂ ਦਿਨਾਂ ਵਿੱਚ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਛੁੱਟੀਆਂ ਤੋਂ ਬਾਅਦ ਅਧਿਆਪਕ ਪ੍ਰੀਖਿਆਵਾਂ ਤੇ ਨਵੇਂ ਦਾਖਲਿਆਂ ‘ਤੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਾਜ਼ਾ ਹੋ ਕਿ ਆਉਣਗੇ।
ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਇੱਕ ਬੈਠਕ ਵਿੱਚ ਇਸ ਗੱਲ' ਤੇ ਵੀ ਸਹਿਮਤੀ ਬਣਾਈ ਗਈ ਹੈ ਕਿ ਅਗਲਾ ਵਿੱਦਿਅਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਹੋਵੇਗਾ।
Education Loan Information:
Calculate Education Loan EMI