ਪੜਚੋਲ ਕਰੋ
Advertisement
ਸਕੂਲੀ ਵਿਦਿਆਰਥੀਆਂ ਲਈ ਵੱਡੀ ਰਾਹਤ, 30 ਫੀਸਦ ਸਿਲੇਬਸ ਹੋਇਆ ਘੱਟ
ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸਕੂਲ ਨਾ ਖੁੱਲ੍ਹਣ ਕਾਰਨ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ।
ਨਵੀਂ ਦਿੱਲੀ: ਕੋਰਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸਕੂਲ ਨਾ ਖੁੱਲ੍ਹਣ ਕਾਰਨ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਸਕੂਲ ਬੰਦ ਹੋਣ ਕਾਰਨ, ਪੜ੍ਹਾਈ ਦਾ ਸਮਾਂ ਵੀ ਘਟਿਆ ਹੈ, ਇਹ ਧਿਆਨ ਵਿੱਚ ਰੱਖਦੇ ਹੋਏ CBSE ਨੇ ਅਕਾਦਮਿਕ ਸੈਸ਼ਨ 2020-21 ਲਈ 9ਵੀਂ ਤੋਂ 12ਵੀਂ ਕਲਾਸ ਦੇ ਸਿਲੇਬਸ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਸਿਲੇਬਸ ਨੂੰ ਵੱਧ ਤੋਂ ਵੱਧ 30% ਘੱਟ ਕੀਤਾ ਗਿਆ ਹੈ। ਇਹ ਘਟਿਆ ਸਿਲੇਬਸ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਲਈ ਨਿਰਧਾਰਤ ਕੀਤੇ ਵਿਸ਼ਿਆਂ ਦਾ ਹਿੱਸਾ ਨਹੀਂ ਹੋਵੇਗਾ।ਸਕੂਲ ਮੁਖੀ ਅਤੇ ਅਧਿਆਪਕ ਵੱਖ ਵੱਖ ਵਿਸ਼ਿਆਂ ਦੇ ਆਯੋਜਨ ਲਈ ਵਿਦਿਆਰਥੀਆਂ ਦੇ ਘਟਾਏ ਗਏ ਸਿਲੇਬਸ ਦੀ ਵਿਆਖਿਆ ਕਰਨਾ ਵੀ ਯਕੀਨੀ ਬਣਾਉਣਗੇ।
ਇਸ ਸਬੰਧ ਵਿੱਚ ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਸੀਬੀਐਸਈ ਦੇ ਸਿਲੇਬਸ ਨੂੰ 30 ਪ੍ਰਤੀਸ਼ਤ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਲਈ ਮੈਂ ਕੁਝ ਹਫ਼ਤੇ ਪਹਿਲਾਂ ਸਿਲੇਬਸ (#SyllabusForStudents2020)ਨੂੰ ਘਟਾਉਣ ਬਾਰੇ ਕਈ ਵਿਦਵਾਨਾਂ ਤੋਂ ਸੁਝਾਅ ਮੰਗੇ ਸਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਢੇਡ ਹਜ਼ਾਰ ਤੋਂ ਵੱਧ ਸੁਝਾਅ ਮਿਲੇ ਹਨ। ਤੁਹਾਡੇ ਜਵਾਬ ਲਈ ਧੰਨਵਾਦ।
Looking at the extraordinary situation prevailing in the country and the world, #CBSE was advised to revise the curriculum and reduce course load for the students of Class 9th to 12th. @PMOIndia @HMOIndia @PIB_India @MIB_India @DDNewslive @cbseindia29 @mygovindia
— Dr. Ramesh Pokhriyal Nishank (@DrRPNishank) July 7, 2020
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement