ਦਰਅਸਲ ਸਾਂਝੇ ਅਧਿਆਪਕ ਮੋਰਚੇ ’ਚ ਕੁੱਲ 26 ਅਧਿਆਪਕ ਜਥੇਬੰਦੀਆਂ ਸਰਕਾਰ ਖਿਲਾਫ ਡਟੀਆਂ ਹੋਈਆਂ ਹਨ। ਇਨ੍ਹਾਂ ਵਿੱਚੋਂ 24 ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਭਰੋਸੇ ਮਗਰੋਂ ਪੱਕੇ ਧਰਨੇ ਨੂੰ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ ਸੀ। ਦੋ ਜਥੇਬੰਦੀਆਂ ਐਸਐਸਏ ਤੇ ਮਾਡਲ ਆਦਰਸ਼ ਸਕੂਲਜ਼ ਕਰਮਚਾਰੀ ਐਸੋਸੀਏਸ਼ਨ ਵੱਲੋਂ ਪਟਿਆਲਾ ਨੇੜੇ ਮਹਿਮਦਪੁਰ ਅਨਾਜ ਮੰਡੀ ਵਿੱਚ ਐਤਵਾਰ ਤੋਂ ਹੀ ਸੰਘਰਸ਼ ਵਿੱਢ ਦਿੱਤਾ ਸੀ।
ਸੰਘਰਸ਼ 'ਤੇ ਡਟੇ ਅਧਿਆਪਕ ਲੀਡਰਾਂ ਦੀਦਾਰ ਸਿੰਘ ਮੁੱਦਕੀ ਤੇ ਡਾ. ਅੰਮ੍ਰਿਤਪਾਲ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਮੰਤਰੀ ਜੇਕਰ ਆਪਣੇ ਭਰੋਸੇ 'ਤੇ ਖਰੇ ਨਹੀਂ ਉੱਤਰਦੇ ਤਾਂ ਸੰਘਰਸ਼ ਹੋਰ ਤਿੱਖਾ ਹੋਏਗਾ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 5178 ਅਧਿਆਪਕਾਂ ਨੂੰ ਰੈਗੂਲਰ ਕਰਨ, ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀਆਂ ਵਲੰਟੀਅਰ ਕੈਟਾਗਿਰੀਆਂ ਦੇ ਭੱਤੇ ਵਿੱਚ ਮਾਮੂਲੀ ਵਾਧਾ ਕਰਨ, 8886 ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਰੱਦ ਕਰਨ ਬਾਰੇ ਮੁੱਖ ਮੰਤਰੀ ਨੂੰ ਬੇਨਤੀ ਕਰਨ ਦਾ ਜ਼ੁਬਾਨੀ ਐਲਾਨ ਕੀਤਾ ਗਿਆ ਹੈ। ਇਸ ਉੱਪਰ ਯਕੀਨ ਨਹੀਂ ਕੀਤਾ ਜਾ ਸਕਦਾ।
ਮੰਨਿਆ ਜਾ ਰਿਹਾ ਹੈ ਕਿ ਜੇਕਰ ਸਰਕਾਰ ਨੇ ਫਿਰ ਟਾਲ-ਮਟੋਲ ਦੀ ਨੀਤੀ ਅਖਤਿਆਰ ਕੀਤੀ ਤਾਂ ਇਹ ਸੰਘਰਸ਼ ਗੰਭੀਰ ਰੂਪ ਝਾਰ ਸਕਦਾ ਹੈ। ਮਾਲਵੇ ਵਿੱਚ ਅਧਿਆਪਕਾਂ ਦਾ ਇਹ ਸੰਘਰਸ਼ ਹੇਠਲੇ ਪੱਥਰ 'ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਦੇ ਨਾਲ-ਨਾਲ ਆਮ ਲੋਕ ਵੀ ਇਸ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਹਨ।
Education Loan Information:
Calculate Education Loan EMI