ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮਹਿਕਮੇ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਨਖਾਹ ਕਟੌਤੀ ਖਿਲਾਫ ਡਟਣ ਵਾਲੇ ਪੰਜ ਅਧਿਆਪਕ ਲੀਡਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਲੀਡਰਾਂ ਵਿੱਚ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਤੇ ਹਰਜੀਤ ਜੀਦਾ ਸ਼ਾਮਲ ਹਨ।

ਇਹ ਅਧਿਆਪਕ ਲੀਡਰ ਤਨਖਾਹ ਕਟੌਤੀ ਖਿਲਾਫ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇੱਕ ਦਸੰਬਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭੋਰੋਸਾ ਦੁਆਇਆ ਸੀ। ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਮੰਗ ਨਾ ਮੰਨੇ ਜਾਣ ਕਰਕੇ ਅਧਿਆਪਕਾਂ ਨੇ ਮੁੜ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ।

ਇਸ ਤੋਂ ਖਫਾ ਸਰਕਾਰ ਨੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਆਗੂਆਂ ਨੂੰ ਬਰਖਾਸਤ ਕਰ ਦਿੱਤਾ। ਇਸ ਦੇ ਨਾਲ ਹੀ ਸਰਕਾਰ ਤੇ ਅਧਿਆਪਕਾਂ ਵਿਚਾਲੇ ਮੁੜ ਟਕਰਾਅ ਬਣ ਗਿਆ ਹੈ। ਅੱਜ ਬਠਿੰਡਾ ਦੇ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਅਗਲੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਭਰ ਵਿੱਚ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

Education Loan Information:

Calculate Education Loan EMI