ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਬੇਰੁਜ਼ਗਾਰ ਬੀਐੱਡ ਅਧਿਆਪਕ ਵੀ ਡਟ ਗਏ ਹਨ। ਅਧਿਆਪਕਾਂ ਵੱਲੋਂ 'ਰੁਜ਼ਗਾਰ ਨਹੀਂ-ਵੋਟ ਨਹੀਂ' ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਸੱਥਾਂ ਵਿੱਚ ਜਾ ਕੇ ਸਰਕਾਰ ਦੀਆਂ ਨੀਤੀਆਂ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰਾਂ ਨੂੰ ਘੇਰਿਆ ਜਾ ਰਿਹਾ ਹੈ।


ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਮੌਕੇ ਚਲਾਈ 'ਰੁਜ਼ਗਾਰ ਨਹੀਂ-ਵੋਟ ਨਹੀਂ' ਮੁਹਿੰਮ ਨੂੰ ਮਾਲਵੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਆਪੋ-ਆਪਣਿਆਂ ਘਰਾਂ ਦੇ ਦਰਵਾਜ਼ਿਆਂ ਮੂਹਰੇ 'ਰੁਜ਼ਗਾਰ ਨਹੀਂ-ਵੋਟ ਨਹੀਂ' ਨਾਅਰੇ ਲਿਖੇ ਹੋਏ ਹਨ। ਪਿੰਡਾਂ ਦੀਆਂ ਸੱਥਾਂ 'ਚ ਚੋਣ ਪ੍ਰਚਾਰ ਲਈ ਪਹੁੰਚਦੇ ਕਾਂਗਰਸੀ ਉਮੀਦਵਾਰਾਂ ਨੂੰ ਸੁਆਲਾਂ ਰਾਹੀਂ ਘੇਰਿਆ ਜਾ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾ 'ਤੇ ਕਾਬਜ਼ ਕਾਂਗਰਸ ਹਕੂਮਤ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ ਕੀਤੇ ਸਨ। ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ 'ਹਰ ਘਰ ਇਕ ਨੌਕਰੀ' ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ। ਕਾਂਗਰਸ ਹਕੂਮਤ ਦੇ ਪਿਛਲੇ ਦੋ ਸਾਲਾਂ ਦੇ ਅਮਲ ਨਾਲ ਹੋਰ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਦੀ ਵੀ ਬਿੱਲੀ ਥੈਲਿਉਂ ਬਾਹਰ ਆ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ 'ਚ ਪਿਛਲੇ 10 ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਰੁਜ਼ਗਾਰ ਨੂੰ ਆਪਣੀ ਪਹਿਲ ਨਹੀਂ ਸੀ ਬਣਾਇਆ ਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਦੋ ਕਰੋੜ ਨੌਕਰੀਆਂ ਦਾ ਵਾਅਦਾ ਪੂਰਾ ਨਹੀਂ ਕੀਤਾ। ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਅਧਿਆਪਕ ਅਸਾਮੀਆਂ ਖਾਲੀ ਹਨ, ਜਦੋਂਕਿ ਇਸ ਸਮੇਂ ਕਰੀਬ 50 ਹਜ਼ਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਬੇਰੁਜ਼ਗਾਰ ਹਨ।

Education Loan Information:

Calculate Education Loan EMI