ਪੜਚੋਲ ਕਰੋ

ਅਧਿਆਪਕ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ

ਪੰਜਾਬ ਦੇ ਅਧਿਆਪਕ ਇੱਕ ਵਾਰ ਮੁੜ ਕੈਪਟਨ ਸਰਕਾਰ ਖਿਲਾਫ ਉੱਠ ਖੜ੍ਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ। ਹੁਣ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਅੰਦਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ ਰੋਹ ਹੈ।

ਚੰਡੀਗੜ੍ਹ: ਪੰਜਾਬ ਦੇ ਅਧਿਆਪਕ ਇੱਕ ਵਾਰ ਮੁੜ ਕੈਪਟਨ ਸਰਕਾਰ ਖਿਲਾਫ ਉੱਠ ਖੜ੍ਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ। ਹੁਣ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਅੰਦਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ ਰੋਹ ਹੈ। ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸੈਂਕੜੇ ਅਧਿਆਪਕਾਂ ਵੱਲੋਂ ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਆਵਾਜਾਈ ਠੱਪ ਕਰਕੇ ਰੋਸ ਰੈਲੀ ਕੀਤੀ ਗਈ। ਅਧਿਆਪਕਾਂ ਨੇ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀਆਂ ਸਿੱਖਿਆ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡੀਟੀਐਫ਼ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਨਿਰਦੇਸ਼ਾਂ ਦੇ ਚਲਦਿਆਂ ਸਿੱਖਿਆ ਦੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਸਿੱਧੇ-ਅਸਿੱਧੇ ਰੂਪ ਵਿਚ ਲਾਗੂ ਕੀਤਾ ਜਾ ਰਿਹਾ ਹੈ। ਸਿੱਖਿਆ ਵਿਰੋਧੀ ਫ਼ਰਮਾਨ ਤੇ ਨੀਤੀਆਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਮਿੱਠਾ ਜ਼ਹਿਰ ਹਨ, ਜਿਸ ਕਾਰਨ ਸਿੱਖਿਆ ਦਾ ਮੁੱਢਲਾ ਅਧਿਕਾਰ ਤੇ ਗਿਆਨ ਦਾ ਚਾਨਣ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਸਰਕਾਰ ਸਕੂਲਾਂ ਦਾ ਪ੍ਰਬੰਧ ਸਕੂਲ ਮੁਖੀਆਂ ਤੇ ਪੰਚਾਇਤਾਂ ਨੂੰ ਸੌਂਪ ਕੇ ਆਪ ਇਸ ਜ਼ਿੰਮੇਵਾਰੀ ਤੋਂ ਮੁਨਕਰ ਹੋਣ ਦੀ ਸਿੱਖਿਆ ਵਿਰੋਧੀ ਨੀਤੀ ’ਤੇ ਉਤਰ ਆਈ ਹੈ। ਅਧਿਆਪਕ ਲੀਡਰਾਂ ਕਹਿਣਾ ਹੈ ਕਿ ਸਰਕਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਕਰਨ ਦੀ ਬਜਾਏ ਰੈਸ਼ਨੇਲਾਈਜੇਸ਼ਨ ਦੀ ਨੀਤੀ ਲਿਆ ਕੇ ਤੇ ਸਕੂਲਾਂ ਦਾ ਰਲੇਵਾਂ ਕਰਕੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਅਧਿਆਪਕ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਵੀ ਔਖੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਤਾਨਾਸ਼ਾਹੀ ਤਰੀਕਿਆਂ ਰਾਹੀਂ ਪੜ੍ਹੋ ਪੰਜਾਬ ਵਰਗੇ ਮਨਮਰਜ਼ੀ ਦੇ ਪ੍ਰਾਜੈਕਟ ਚਲਾ ਕੇ ਸਕੂਲਾਂ ਨੂੰ ਤਜਰਬਾ ਕੇਂਦਰ ਬਣਾ ਰਿਹਾ ਹੈ। ਸਿੱਖਿਆ ਸਕੱਤਰ ਵੱਲੋਂ ਸਿੱਖਿਆ ਦੇ ਸੁਧਾਰ ਦੀ ਆੜ ਹੇਠ ਲਿਆਂਦਾ ਗਿਆ ਨਵਾਂ ਸ਼ਗੂਫਾ ‘ਮਿਸ਼ਨ ਸ਼ਤ ਪ੍ਰਤੀਸ਼ਤ’ ਸਿੱਖਿਆ ਦੇ ਮੂਲ ਸਿਧਾਂਤਾਂ ਦੇ ਹੀ ਉਲਟ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays 2026: ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget