ਅਧਿਆਪਕਾਂ ਦਾ ਕਹਿਣਾ ਹੈ ਕਿ ਕ੍ਰਿਸ਼ਨ ਕੁਮਾਰ ਹੀ ਉਨ੍ਹਾਂ ਦੇ ਮਸਲੇ ਹੱਲ਼ ਨਹੀਂ ਹੋਣ ਦੇ ਰਹੇ ਤੇ ਸਰਕਾਰ ਨੂੰ ਗੁੰਮਰਾਹ ਕਰ ਰਹੇ ਹਨ। ਅਧਿਆਪਕ ਯੂਨੀਅਨਾਂ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਤਾਂ ਸਿੱਖਿਆ ਮੰਤਰੀ ਵੱਲੋਂ ਲਏ ਗਏ ਫੈਸਲਿਆਂ ਨੂੰ ਵੀ ਲਾਗੂ ਕਰਨ ਤੋਂ ਇਨਕਾਰੀ ਹਨ। ਉਲਟਾ ਅਧਿਆਪਕਾਂ ਨੂੰ ਮੁਅੱਤਲ ਤੇ ਬਦਲੀਆਂ ਕਰਕੇ ਪ੍ਰੇਸ਼ਾਨ ਕਰ ਰਹੇ ਹਨ। ਇਹ ਵੀ ਚਰਚਾ ਹੈ ਕਿ ਕ੍ਰਿਸ਼ਨ ਕੁਮਾਰ ਮੁੱਖ ਮੰਤਰੀ ਦੇ ਚਹੇਤੇ ਹਨ।
ਉਧਰ ਅਧਿਆਪਕਾਂ ਨੇ ਅੱਜ ਤੋਂ ਪੜ੍ਹੋ ਪੰਜਾਬ ਪ੍ਰਾਜੈਕਟ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੰਜਾਬ ਭਰ ਵਿੱਚ ਦੌਰਿਆਂ ਮੌਕੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਤੈਅ ਹੈ ਕਿ ਅਧਿਆਪਕਾਂ ਨੇ ਕ੍ਰਿਸ਼ਨ ਕੁਮਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਹੁਣ 14 ਫਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋ ਰਹੀ ਹੈ। ਇਸ ਮਗਰੋਂ 28 ਫਰਵਰੀ ਨੂੰ ਮੁੱਖ ਮੰਤਰੀ ਨਾਲ ਗੱਲਬਾਤ ਦਾ ਭਰੋਸਾ ਮਿਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਉਧਰ, ਪੰਜਾਬ ਸਰਕਾਰ ਖਿਲਾਫ ਲੋਕਾਂ ਵਿੱਚ ਵਧਦੇ ਰੋਹ ਤੋਂ ਹਾਈਕਮਾਨ ਵੀ ਔਖੀ ਹੈ ਕਿਉਂਕਿ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਹੂੰਝਾ ਫੇਰਨ ਦੀ ਉਮੀਦ ਹੈ।
Education Loan Information:
Calculate Education Loan EMI